1 Corinthians 1:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਚੁਣਿਆ ਜਿਨ੍ਹਾਂ ਨੂੰ ਦੁਨੀਆਂ ਕੋਈ ਮਹੱਤਵ ਨਹੀਂ ਦਿੰਦੀ। ਉਹ ਉਨ੍ਹਾਂ ਲੋਕਾਂ ਨੂੰ ਚੁਣਦਾ ਹੈ ਜਿਨ੍ਹਾਂ ਨੂੰ ਦੁਨੀਆਂ ਨੇ ਨਫ਼ਰਤ ਕੀਤੀ ਅਤੇ ਸੋਚਿਆ ਕਿ ਉਹ ਬੇਕਾਰ ਹਨ। ਜਿਸ ਨੂੰ ਦੁਨੀਆਂ ਮਹੱਤਵਪੂਰਣ ਸਮਝਦੀ ਹੈ ਉਸਦਾ ਨਾਸ਼ ਕਰਨ ਲਈ ਪਰਮੇਸ਼ੁਰ ਨੇ ਇਨ੍ਹਾਂ ਨੂੰ ਚੁਣਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਪਰਮੇਸ਼ਰ ਨੇ ਉਹਨਾਂ ਨੂੰ ਚੁਣ ਲਿਆ ਜਿਹਨਾਂ ਨੂੰ ਸੰਸਾਰ ਕੁਝ ਨਹੀਂ ਸਮਝਦਾ ਅਤੇ ਘਿਰਣਾ ਕਰਦਾ ਹੈ ਕਿ ਪਰਮੇਸ਼ਰ ਜਿਹਨਾਂ ਦਾ ਸੰਸਾਰ ਵਿੱਚ ਮਾਣ ਹੈ, ਉਹਨਾਂ ਨੂੰ ਖ਼ਤਮ ਕਰਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਨੇ ਇਸ ਸੰਸਾਰ ਦੇ ਨਿਮਾਣੇ ਜਿਹਿਆਂ ਅਤੇ ਤਿਆਗੇ ਹੋਇਆ ਨੂੰ ਅਤੇ ਉਹਨਾਂ ਨੂੰ ਜਿਹੜੇ ਹੈ ਹੀ ਨਹੀਂ ਚੁਣ ਲਿਆ ਤਾਕਿ ਉਹਨਾਂ ਜਿਹੜੇ ਹਨ ਵਿਅਰਥ ਕਰ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੰਸਾਰ ਦੇ ਅਦਨਾਂ ਅਤੇ ਮਲੀਹਾਦੜ੍ਹਾਂ ਨੂੰ ਨਾਲੇ ਉਹਨਾਂ ਨੂੰ ਜਿਹੜੇ ਹਨ ਹੀ ਨਹੀਂ ਪਰਮੇਸ਼ੁਰ ਨੇ ਚੁਣ ਲਿਆ ਭਈ ਉਨ੍ਹਾਂ ਨੂੰ ਜਿਹੜੇ ਹਨ ਅਕਾਰਥ ਕਰੇ
Punjabi ERV
ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਚੁਣਿਆ ਜਿਨ੍ਹਾਂ ਨੂੰ ਦੁਨੀਆਂ ਕੋਈ ਮਹੱਤਵ ਨਹੀਂ ਦਿੰਦੀ। ਉਹ ਉਨ੍ਹਾਂ ਲੋਕਾਂ ਨੂੰ ਚੁਣਦਾ ਹੈ ਜਿਨ੍ਹਾਂ ਨੂੰ ਦੁਨੀਆਂ ਨੇ ਨਫ਼ਰਤ ਕੀਤੀ ਅਤੇ ਸੋਚਿਆ ਕਿ ਉਹ ਬੇਕਾਰ ਹਨ। ਜਿਸਨੂੰ ਦੁਨੀਆਂ ਮਹੱਤਵਪੂਰਣ ਸਝਦੀ ਹੈ ਉਸਦਾ ਨਾਸ਼ ਕਰਨ ਲਈ ਪਰਮੇਸ਼ੁਰ ਨੇ ਇਨ੍ਹਾਂ ਨੂੰ ਚੁਣਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੰਸਾਰ ਦੇ ਤੁਛ ਅਤੇ ਤਿਆਗੇ ਹੋਇਆ ਨੂੰ ਨਾਲੇ ਉਹਨਾਂ ਨੂੰ ਜਿਹੜੇ ਹੇ ਹੀ ਨਹੀਂ ਪਰਮੇਸ਼ੁਰ ਨੇ ਚੁਣ ਲਿਆ ਭਈ ਉਨ੍ਹਾਂ ਨੂੰ ਜਿਹੜੇ ਹਨ ਵਿਅਰਥ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خُدا نے دُنیا دیاں ماڑیاں نُوں چُنیا پئی تگڑیاں نُوں شرمندیاں کرے۔
Punjabi Standard Bible (Punjabi Standard Bible) 2023
ਅਤੇ ਪਰਮੇਸ਼ਰ ਨੇ ਸੰਸਾਰ ਦੇ ਮਹੱਤਵਹੀਣ ਅਤੇ ਤੁੱਛ ਲੋਕਾਂ ਨੂੰ ਅਰਥਾਤ ਉਨ੍ਹਾਂ ਨੂੰ ਜਿਹੜੇ ਹਨ ਹੀ ਨਹੀਂ, ਚੁਣ ਲਿਆ ਕਿ ਉਨ੍ਹਾਂ ਨੂੰ ਜਿਹੜੇ ਹਨ, ਵਿਅਰਥ ਠਹਿਰਾਵੇ,