1 Corinthians 1:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਹੀ ਤੁਹਾਨੂੰ ਮਸੀਹ ਯਿਸੂ ਦੇ ਅੰਗ ਬਣਾਇਆ ਹੈ। ਮਸੀਹ ਸਾਡੇ ਲਈ ਪਰਮੇਸ਼ੁਰ ਵੱਲੋਂ ਮਿਲੀ ਬੁੱਧ ਹੈ। ਮਸੀਹ ਦੇ ਕਾਰਣ ਹੀ ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ, ਅਤੇ ਆਪਣੇ ਪਾਪਾਂ ਤੋਂ ਮੁਕਤ ਹਾਂ। ਮਸੀਹ ਦੇ ਕਾਰਣ ਹੀ ਅਸੀਂ ਪਵਿੱਤਰ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪਰਮੇਸ਼ਰ ਨੇ ਤੁਹਾਡਾ ਮਸੀਹ ਨਾਲ ਮੇਲ ਕਰਵਾਇਆ ਹੈ ਅਤੇ ਉਹਨਾਂ ਦੇ ਦੁਆਰਾ ਮਸੀਹ ਸਾਡੀ ਬੁੱਧੀ ਬਣੇ ਹਨ ਅਤੇ ਸਾਨੂੰ ਨੇਕ, ਪਵਿੱਤਰ ਅਤੇ ਮੁਕਤ ਕੀਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਪਰਮੇਸ਼ਵਰ ਦੇ ਦੁਆਰਾ ਹੋਇਆ ਕਿ ਤੁਸੀਂ ਮਸੀਹ ਯਿਸ਼ੂ ਵਿੱਚ ਹੋ, ਜਿਹੜਾ ਪਰਮੇਸ਼ਵਰ ਦੀ ਵੱਲੋਂ ਸਾਡੇ ਲਈ ਗਿਆਨ, ਧਾਰਮਿਕਤਾ, ਪਵਿੱਤਰਤਾਈ, ਅਤੇ ਛੁਟਕਾਰਾ ਬਣ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ ਅਤੇ ਧਰਮ ਅਤੇ ਪਵਿੱਤਰਤਾਈ ਅਤੇ ਨਿਸਤਾਰਾ ਬਣਾਇਆ ਗਿਆ ਸੀ
Punjabi ERV
ਪਰਮੇਸ਼ੁਰ ਨੇ ਹੀ ਥਾਨੂੰ ਮਸੀਹ ਯਿਸੂ ਦੇ ਅੰਗ ਬਣਾਇਆ ਹੈ। ਮਸੀਹ ਸਾਡੇ ਲਈ ਪਰਮੇਸ਼ੁਰ ਵੱਲੋਂ ਮਿਲੀ ਬੁਧ੍ਧ ਹੈ। ਮਸੀਹ ਦੇ ਕਾਰਣ ਹੀ ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ, ਅਤੇ ਆਪਣੇ ਪਾਪਾਂ ਤੋਂ ਮੁਕਤ ਹਾਂ। ਮਸੀਹ ਦੇ ਕਾਰਣ ਹੀ ਅਸੀਂ ਪਵਿੱਤਰ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ, ਧਾਰਮਿਕਤਾ, ਪਵਿੱਤਰਤਾਈ ਅਤੇ ਛੁਟਕਾਰਾ ਬਣਾਇਆ ਗਿਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُسی اوہدے ولّوں یِسُوع مسِیح وِچ ہو جیہڑا ساڈے لئی خُدا ولّوں حِکمت ہویا یعنی راستبازی تے پاکیزگی تے مُکتی۔
Punjabi Standard Bible (Punjabi Standard Bible) 2023
ਤੁਸੀਂ ਪਰਮੇਸ਼ਰ ਦੇ ਕਰਕੇ ਮਸੀਹ ਯਿਸੂ ਵਿੱਚ ਹੋ ਜਿਹੜਾ ਸਾਡੇ ਲਈ ਪਰਮੇਸ਼ਰ ਦੀ ਵੱਲੋਂ ਗਿਆਨ, ਧਾਰਮਿਕਤਾ, ਪਵਿੱਤਰਤਾ ਅਤੇ ਛੁਟਕਾਰਾ ਠਹਿਰਾਇਆ ਗਿਆ,