1 Corinthians 10:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਸਾਂ ਦਾ ਉਹ ਪਿਆਲਾ ਜਿਸ ਵਾਸਤੇ ਅਸੀਂ ਧੰਨਵਾਦ ਅਦਾ ਕਰਦੇ ਹਾਂ ਅਤੇ ਜਿਸ ਵਿੱਚੋਂ ਪੀਂਦੇ ਹਾਂ; ਕੀ ਇਹ ਸਾਨੂੰ ਮਸੀਹ ਦੇ ਲਹੂ ਵਿੱਚ ਸਾਂਝੀਵਾਨ ਨਹੀਂ ਬਣਾਉਂਦਾ? ਅਤੇ ਜਿਹੜੀ ਰੋਟੀ ਅਸੀਂ ਤੋੜਦੇ ਹਾਂ ਅਤੇ ਖਾਂਦੇ ਹਾਂ, ਕੀ ਇਹ ਸਾਨੂੰ ਮਸੀਹ ਦੇ ਸਰੀਰ ਵਿੱਚ ਸਾਂਝੀਵਾਨ ਨਹੀਂ ਬਣਾਉਂਦੀ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬਰਕਤ ਦਾ ਉਹ ਪਿਆਲਾ ਜਿਸ ਦੇ ਲਈ ਅਸੀਂ ਪਰਮੇਸ਼ਰ ਦਾ ਧੰਨਵਾਦ ਕਰਦੇ ਹਾਂ, ਕੀ ਇਸ ਦੇ ਦੁਆਰਾ ਮਸੀਹ ਦੇ ਲਹੂ ਵਿੱਚ ਸਾਡੀ ਸਾਂਝ ਨਹੀਂ ਹੋਈ? ਇਸੇ ਤਰ੍ਹਾਂ ਜੋ ਰੋਟੀ ਅਸੀਂ ਤੋੜਦੇ ਹਾਂ, ਕੀ ਇਸ ਦੇ ਦੁਆਰਾ ਮਸੀਹ ਦੇ ਸਰੀਰ ਵਿੱਚ ਸਾਡੀ ਸਾਂਝ ਨਹੀਂ ਹੋਈ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਉਹ ਧੰਨਵਾਦ ਦਾ ਪਿਆਲਾ ਨਹੀਂ ਜਿਸ ਵਿੱਚ ਅਸੀਂ ਮਸੀਹ ਦੇ ਲਹੂ ਵਿੱਚ ਸ਼ਾਮਲ ਹੁੰਦੇ ਹਾਂ? ਅਤੇ ਕੀ ਉਹ ਰੋਟੀ ਨਹੀਂ ਜਿਹੜੀ ਅਸੀਂ ਮਸੀਹ ਦੇ ਸਰੀਰ ਵਿੱਚ ਭਾਗੀਦਾਰ ਹੋ ਕੇ ਤੋੜਦੇ ਹਾਂ?
Punjabi Bible 2016 - ਪਵਿੱਤਰ ਬਾਈਬਲ O.V.
ਉਹ ਬਰਕਤ ਦਾ ਪਿਆਲਾ ਜਿਹ ਦੇ ਉੱਤੇ ਅਸੀਂ ਬਰਕਤ ਮੰਗਦੇ ਹਾਂ ਕੀ ਉਹ ਮਸੀਹ ਦੇ ਲਹੂ ਦੀ ਸਾਂਝ ਨਹੀਂ? ਉਹ ਰੋਟੀ ਜਿਹ ਨੂੰ ਅਸੀਂ ਤੋੜਦੇ ਹਾਂ ਕੀ ਉਹ ਮਸੀਹ ਦੇ ਸਰੀਰ ਦੀ ਸਾਂਝ ਸਹੀ?
Punjabi ERV
ਅਸੀਸਾਂ ਦਾ ਉਹ ਪਿਆਲਾ ਜਿਸ ਵਾਸਤੇ ਅਸੀਂ ਸ਼ੁਕਰਾਨਾ ਅਦਾ ਕਰਦੇ ਹਾਂ ਅਤੇ ਜਿਸ ਵਿੱਚੋਂ ਪੀਂਦੇ ਹਾਂ; ਕੀ ਇਹ ਸਾਨੂੰ ਮਸੀਹ ਦੇ ਲਹੂ ਵਿੱਚ ਸਾਂਝੀਵਾਨ ਨਹੀਂ ਬਣਾਉਂਦਾ? ਅਤੇ ਜਿਹਡ਼ੀ ਰੋਟੀ ਅਸੀਂ ਤੋਡ਼ਦੇ ਹਾਂ ਅਤੇ ਖਾਂਦੇ ਹਾਂ, ਕੀ ਇਹ ਸਾਨੂੰ ਮਸੀਹ ਦੇ ਸ਼ਰੀਰ ਵਿੱਚ ਸਾਂਝੀਵਾਨ ਨਹੀਂ ਬਣਾਉਂਦੀ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬਰਕਤ ਦਾ ਪਿਆਲਾ ਜਿਹ ਦੇ ਉੱਤੇ ਅਸੀਂ ਬਰਕਤ ਮੰਗਦੇ ਹਾਂ ਕੀ ਉਹ ਮਸੀਹ ਦੇ ਲਹੂ ਵਿੱਚ ਸਾਂਝ ਨਹੀਂ? ਉਹ ਰੋਟੀ ਜਿਸ ਨੂੰ ਅਸੀਂ ਤੋੜਦੇ ਹਾਂ ਕੀ ਉਹ ਮਸੀਹ ਦੇ ਸਰੀਰ ਵਿੱਚ ਸਾਂਝ ਨਹੀਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ برکت دا پیالہ جِہدے اُتّے اسی برکت منگنے آں۔ مسِیح دے خُون دی شراکت نئیں؟ اوہ روٹی جیہڑی اسی توڑنے آں۔ مسِیح دے بدن دی شراکت نئیں؟
Punjabi Standard Bible (Punjabi Standard Bible) 2023
ਧੰਨਵਾਦ ਦਾ ਉਹ ਪਿਆਲਾ ਜਿਸ ਲਈ ਅਸੀਂ ਧੰਨਵਾਦ ਦਿੰਦੇ ਹਾਂ, ਕੀ ਮਸੀਹ ਦੇ ਲਹੂ ਦੀ ਸਾਂਝ ਨਹੀਂ? ਉਹ ਰੋਟੀ ਜੋ ਅਸੀਂ ਤੋੜਦੇ ਹਾਂ, ਕੀ ਮਸੀਹ ਦੇ ਸਰੀਰ ਦੀ ਸਾਂਝ ਨਹੀਂ?