1 Corinthians 10:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਇਹ ਆਖਦਾ ਹਾਂ ਕਿ ਜਿਹੜੀਆਂ ਚੀਜ਼ਾਂ ਮੂਰਤੀਆਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ ਉਹ ਪਰਮੇਸ਼ੁਰ ਨੂੰ ਨਹੀਂ ਬਲਿਕ ਭੂਤਾਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ। ਅਤੇ ਮੈਂ ਨਹੀਂ ਚਾਹੁੰਦਾ ਕਿ ਤੁਸੀਂ ਭੂਤਾਂ ਨਾਲ ਭਾਗੀਦਾਰ ਹੋਵੋਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨਹੀਂ, ਮੇਰੇ ਕਹਿਣ ਦਾ ਅਸਲੀ ਅਰਥ ਇਹ ਹੈ ਕਿ ਜੋ ਅਵਿਸ਼ਵਾਸੀ ਚੜ੍ਹਾਵਾ ਚੜ੍ਹਾਉਂਦੇ ਹਨ, ਉਹ ਪਰਮੇਸ਼ਰ ਨੂੰ ਨਹੀਂ ਚੜ੍ਹਾਉਂਦੇ ਸਗੋਂ ਅਸ਼ੁੱਧ ਆਤਮਾਵਾਂ ਨੂੰ ਚੜ੍ਹਾਉਂਦੇ ਹਨ । ਪਰ ਮੈਂ ਨਹੀਂ ਚਾਹੁੰਦਾ ਕਿ ਤੁਸੀਂ ਅਸ਼ੁੱਧ ਆਤਮਾਵਾਂ ਦੇ ਨਾਲ ਸਾਂਝੀ ਹੋਵੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਨਹੀਂ, ਮੇਰਾ ਕਹਿਣ ਦਾ ਮਤਲਬ ਇਹ ਹੈ ਜੋ ਜਿਹੜੀਆਂ ਵਸਤਾਂ ਦੇ ਗ਼ੈਰ-ਯਹੂਦੀ ਚੜ੍ਹਾਵੇ ਚੜ੍ਹਾਉਂਦੇ ਹਨ ਉਹ ਦੁਸ਼ਟ ਆਤਮਾ ਲਈ ਚੜ੍ਹਾਉਂਦੇ ਹਨ ਪਰਮੇਸ਼ਵਰ ਲਈ ਨਹੀਂ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਦੁਸ਼ਟ ਆਤਮਾ ਦੇ ਭਾਗੀਦਾਰ ਬਣੋ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਸਗੋਂ ਇਹ ਆਖਦਾ ਹਾਂ ਭਈ ਜਿਹੜੀਆਂ ਵਸਤਾਂ ਪਰਾਈਆਂ ਕੌਮਾਂ ਚੜ੍ਹਾਉਂਦੀਆਂ ਹਨ ਸੋ ਭੂਤਾਂ ਲਈ ਚੜ੍ਹਾਉਂਦੀਆਂ ਹਨ, ਪਰਮੇਸ਼ੁਰ ਲਈ ਨਹੀਂ, ਅਤੇ ਮੈਂ ਨਹੀਂ ਚਾਹੁੰਦਾ ਜੋ ਤੁਸੀਂ ਭੂਤਾਂ ਦੇ ਸਾਂਝੀ ਬਣੋ!
Punjabi ERV
ਪਰ ਮੈਂ ਇਹ ਆਖਦਾ ਹਾਂ ਕਿ ਜਿਹਡ਼ੀਆਂ ਚੀਜ਼ਾਂ ਮੂਰਤੀਆਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ ਉਹ ਪਰਮੇਸ਼ੁਰ ਨੂੰ ਨਹੀਂ ਬਲਿਕ ਭੂਤਾਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ। ਅਤੇ ਮੈਂ ਨਹੀਂ ਚਾਹੁੰਦਾ ਕਿ ਤੁਸੀਂ ਭੂਤਾਂ ਨਾਲ ਭਾਗੀਦਾਰ ਹੋਵੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਸਗੋਂ ਇਹ ਆਖਦਾ ਹਾਂ ਭਈ ਜਿਹੜੀਆਂ ਵਸਤਾਂ ਪਰਾਈਆਂ ਕੌਮਾਂ ਚੜ੍ਹਾਵੇ ਚੜ੍ਹਾਂਉਂਦੀਆਂ ਹਨ ਸੋ ਭੂਤਾਂ ਲਈ ਚੜ੍ਹਾਵੇ ਚੜ੍ਹਾਂਉਂਦੀਆਂ ਹਨ, ਪਰਮੇਸ਼ੁਰ ਲਈ ਨਹੀਂ, ਅਤੇ ਮੈਂ ਨਹੀਂ ਚਾਹੁੰਦਾ ਜੋ ਤੁਸੀਂ ਭੂਤਾਂ ਦੇ ਸਾਂਝੀ ਬਣੋ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
نئیں مَیں سگوں ایہہ آکھنا آں پئی جیہڑی قُربانی غیر قوماں کر دیاں نیں۔ شیطاناں اگّے قُربانی کر دیاں نیں نا خُدا اگّے۔ تے مَیں نئیں چاہندا پئی تُسی شیطاناں دے شریک ہوؤو۔
Punjabi Standard Bible (Punjabi Standard Bible) 2023
ਸਗੋਂ ਇਹ ਕਿ ਜੋ ਬਲੀਆਂ ਉਹ ਚੜ੍ਹਾਉਂਦੇ ਹਨ ਉਹ ਪਰਮੇਸ਼ਰ ਨੂੰ ਨਹੀਂ, ਬਲਕਿ ਦੁਸ਼ਟ ਆਤਮਾਵਾਂ ਨੂੰ ਚੜ੍ਹਾਉਂਦੇ ਹਨ ਅਤੇ ਮੈਂ ਨਹੀਂ ਚਾਹੁੰਦਾ ਕਿ ਤੁਸੀਂ ਦੁਸ਼ਟ ਆਤਮਾਵਾਂ ਦੇ ਸਾਂਝੀ ਹੋਵੋ।