1 Corinthians 10:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਕੋਈ ਵਿਅਕਤੀ ਤੁਹਾਨੂੰ ਦੱਸਦਾ ਹੈ ਕਿ, “ਇਹ ਭੋਜਨ ਮੂਰਤਾਂ ਨੂੰ ਭੇਟ ਕੀਤਾ ਗਿਆ ਸੀ” ਤਾਂ ਉਸ ਭੋਜਨ ਨੂੰ ਨਾ ਖਾਓ। ਉਸ ਨੂੰ ਨਾ ਖਾਓ। ਕਿਉਂਕਿ ਤੁਸੀਂ ਉਸ ਵਿਅਕਤੀ ਦੇ ਵਿਸ਼ਵਾਸ ਨੂੰ ਸੱਟ ਨਹੀਂ ਮਾਰਨਾ ਚਾਹੁੰਦੇ ਜਿਸਨੇ ਤੁਹਾਨੂੰ ਇਸ ਬਾਰੇ ਕਿਹਾ ਅਤੇ ਇਸ ਲਈ ਵੀ ਕਿਉਂਕਿ ਕੁਝ ਲੋਕ ਸਮਝਦੇ ਹਨ ਕਿ ਉਹ ਮਾਸ ਖਾਣਾ ਗਲਤ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੇਕਰ ਉੱਥੇ ਤੁਹਾਨੂੰ ਕੋਈ ਕਹੇ, “ਇਹ ਮੰਦਰ ਵਿੱਚ ਚੜ੍ਹਾਇਆ ਗਿਆ ਭੋਜਨ ਹੈ,” ਤਾਂ ਉਸ ਦੀ ਖ਼ਾਤਰ ਜਿਸ ਨੇ ਇਹ ਕਿਹਾ ਹੈ ਅਤੇ ਅੰਤਹਕਰਨ ਦੀ ਖ਼ਾਤਰ ਤੁਸੀਂ ਨਾ ਖਾਓ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਅਗਰ ਕੋਈ ਤੁਹਾਨੂੰ ਕਹੇ ਕਿ, “ਇਹ ਮੂਰਤੀ ਤੇ ਚੜ੍ਹਾਈ ਹੋਈ ਭੇਟ ਹੈ,” ਤਾਂ ਤੁਸੀਂ ਉਸ ਭੋਜਨ ਨੂੰ ਉਸ ਵਿਅਕਤੀ ਦੇ ਕਾਰਨ ਜਿਸਨੇ ਤੁਹਾਨੂੰ ਦੱਸਿਆ ਉਸਦੇ ਵਿਵੇਕ ਕਰਕੇ ਨਾ ਖਾਓ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਕੋਈ ਤੁਹਾਨੂੰ ਆਖੇ ਭਈ ਇਹ ਭੇਟ ਕਰਕੇ ਚੜ੍ਹਾਈ ਗਈ ਸੀ ਤਾਂ ਉਸ ਦੱਸਣ ਵਾਲੇ ਦੇ ਕਾਰਨ ਅਤੇ ਅੰਤਹਕਰਨ ਦੇ ਕਾਰਨ ਨਾ ਖਾਓ
Punjabi ERV
ਪਰ ਜੇ ਕੋਈ ਵਿਅਕਤੀ ਤੁਹਾਨੂੰ ਦੱਸਦਾ ਹੈ ਕਿ “ਇਹ ਭੋਜਨ ਮੂਰਤਾਂ ਨੂੰ ਭੇਟ ਕੀਤਾ ਗਿਆ ਸੀ” ਤਾਂ ਉਸ ਭੋਜਨ ਨੂੰ ਨਾ ਖਾਓ। ਉਸ ਨੂੰ ਨਾ ਖਾਓ। ਕਿਉਂਕਿ ਤੁਸੀਂ ਉਸ ਵਿਅਕਤੀ ਦੇ ਵਿਸ਼ਵਾਸ ਨੂੰ ਸੱਟ ਨਹੀਂ ਮਾਰਨਾ ਚਾਹੁੰਦੇ ਜਿਸਨੇ ਤੁਹਾਨੂੰ ਇਸ ਬਾਰੇ ਕਿਹਾ ਅਤੇ ਇਸ ਲਈ ਵੀ ਕਿਉਂਕਿ ਕੁਝ ਲੋਕ ਸਮਝਦੇ ਹਨ ਕਿ ਉਹ ਮਾਸ ਖਾਣਾ ਗਲਤ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਕੋਈ ਤੁਹਾਨੂੰ ਆਖੇ ਕਿ ਇਹ ਚੜ੍ਹਾਵੇ ਕਰਕੇ ਚੜਾਈ ਗਈ ਸੀ ਤਾਂ ਉਸ ਦੱਸਣ ਵਾਲੇ ਦੇ ਕਾਰਨ ਅਤੇ ਵਿਵੇਕ ਦੇ ਕਾਰਨ ਨਾ ਖਾਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے کوئی تُہانوں آکھے۔ پئی ایہہ قُربانی دا گوشت اے۔ تے اوہدے سببّوں جِس تُہانوں دسیا تے دِین دے خیال دے سبّب نا کھاؤ۔
Punjabi Standard Bible (Punjabi Standard Bible) 2023
ਪਰ ਜੇ ਕੋਈ ਤੁਹਾਨੂੰ ਕਹਿੰਦਾ ਹੈ, “ਇਹ ਮੂਰਤੀ ਨੂੰ ਚੜ੍ਹਾਈ ਗਈ ਭੇਟ ਹੈ,” ਤਾਂ ਉਸ ਦੱਸਣ ਵਾਲੇ ਦੇ ਅਤੇ ਵਿਵੇਕ ਦੇ ਕਾਰਨ ਨਾ ਖਾਓ।