1 Corinthians 10:33 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਵੀ ਇਹੀ ਕਰਦਾ ਹਾਂ। ਮੈਂ ਹਰ ਤਰ੍ਹਾਂ ਨਾਲ ਹਰ ਇੱਕ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦਾ ਹਾਂ। ਮੈਂ ਇਹ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਕਿ ਮੇਰੇ ਲਈ ਕੀ ਚੰਗਾ ਹੈ ਮੈਂ ਇਸ ਨੂੰ ਕਰਨ ਦੀ ਕੋਸ਼ਿਸ਼ ਕਰਦਾ ਹਾਂ ਤਾਂ ਜੋ ਉਨ੍ਹਾਂ ਦਾ ਬਚਾ ਹੋ ਸੱਕੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਸ ਤਰ੍ਹਾਂ ਮੈਂ ਆਪਣਾ ਲਾਭ ਦੇਖੇ ਬਿਨਾਂ ਹਰ ਕਿਸੇ ਨੂੰ ਹਰ ਤਰ੍ਹਾਂ ਨਾਲ ਖ਼ੁਸ਼ ਕਰਦਾ ਹਾਂ ਕਿ ਬਹੁਤ ਸਾਰੇ ਲੋਕ ਮੁਕਤੀ ਪਾਉਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਮੈਂ ਸਭਨਾਂ ਨੂੰ ਹਰ ਇੱਕ ਗੱਲ ਵਿੱਚ ਪਰਸੰਨ ਕਰਨ ਦੀ ਕੋਸਿਸ ਕਰਦਾ ਹਾਂ। ਮੈਂ ਆਪਣੇ ਖੁਦ ਦੇ ਭਲੇ ਲਈ ਨਹੀਂ, ਪਰ ਦੂਸਰਿਆ ਦੇ ਭਲੇ ਬਾਰੇ ਸੋਚਦਾ ਹਾਂ, ਤਾਂ ਜੋ ਉਹ ਸਾਰੇ ਹੀ ਬਚਾਏ ਜਾਣ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਮੈਂ ਸਭਨਾਂ ਗੱਲਾਂ ਵਿੱਚ ਸਭਨਾਂ ਨੂੰ ਪਰਸੰਨ ਰੱਖਦਾ ਹਾਂ ਅਤੇ ਆਪਣੇ ਹੀ ਨਹੀਂ ਸਗੋਂ ਬਾਹਲਿਆਂ ਦੇ ਭਲੇ ਲਈ ਜਤਨ ਕਰਦਾ ਹਾਂ ਜੋ ਉਹ ਬਚਾਏ ਜਾਣ।। ਤੁਸੀਂ ਮੇਰੀ ਰੀਸ ਕਰੋ ਜਿਵੇਂ ਮੈਂ ਵੀ ਮਸੀਹ ਦੀ ਰੀਸ ਕਰਦਾ ਹਾਂ ।।
Punjabi ERV
ਮੈਂ ਵੀ ਇਹੀ ਕਰਦਾ ਹਾਂ। ਮੈਂ ਹਰ ਤਰ੍ਹਾਂ ਨਾਲ ਹਰ ਇੱਕ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦਾ ਹਾਂ। ਮੈਂ ਇਹ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਕਿ ਮੇਰੇਲਈ ਕੀ ਚੰਗਾ ਹੈ ਮੈਂ ਇਸਨੂੰ ਕਰਨ ਦੀ ਕੋਸ਼ਿਸ਼ ਕਰਦਾ ਹਾਂ ਤਾਂ ਜੋ ਉਨ੍ਹਾਂ ਦਾ ਬਚਾ ਹੋ ਸਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਮੈਂ ਸਭਨਾਂ ਗੱਲਾਂ ਵਿੱਚ ਸਭਨਾਂ ਨੂੰ ਪਰਸੰਨ ਰੱਖਦਾ ਹਾਂ ਅਤੇ ਆਪਣੇ ਹੀ ਨਹੀਂ ਸਗੋਂ ਬਹੁਤਿਆਂ ਦੇ ਭਲੇ ਲਈ ਜਤਨ ਕਰਦਾ ਹਾਂ, ਜੋ ਉਹ ਬਚਾਏ ਜਾਣ ਤੁਸੀਂ ਮੇਰੀ ਰੀਸ ਕਰੋ ਜਿਵੇਂ ਮੈਂ ਵੀ ਮਸੀਹ ਦੀ ਰੀਸ ਕਰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو مَیں وی سبھناں گلّاں وِچ سبھناں نُوں خُوش کرنا آں۔ تے اپنا نئیں پر بتھیریاں دا فائدہ لبّھنا آں۔ پئی بچ جان۔
Punjabi Standard Bible (Punjabi Standard Bible) 2023
ਜਿਵੇਂ ਮੈਂ ਵੀ ਸਭਨਾਂ ਗੱਲਾਂ ਵਿੱਚ ਸਭ ਨੂੰ ਪ੍ਰਸੰਨ ਰੱਖਦਾ ਹਾਂ ਅਤੇ ਆਪਣਾ ਨਹੀਂ, ਸਗੋਂ ਬਹੁਤਿਆਂ ਦਾ ਲਾਭ ਚਾਹੁੰਦਾ ਹਾਂ ਤਾਂਕਿ ਉਹ ਬਚਾਏ ਜਾਣ।