1 Corinthians 10:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਨੂੰ ਉਨ੍ਹਾਂ ਵਿੱਚੋਂ ਕੁਝ ਲੋਕਾਂ ਵਾਂਗ ਜਿਨਸੀ ਗੁਨਾਹ ਵੀ ਨਹੀਂ ਕਰਨੇ ਚਾਹੀਦੇ। ਉਨ੍ਹਾਂ ਦੇ ਗੁਨਾਹਾਂ ਕਾਰਣ ਇੱਕ ਦਿਨ ਵਿੱਚ ਉਨ੍ਹਾਂ ਵਿੱਚੋਂ 23,000 ਮਾਰੇ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਵਿਭਚਾਰ ਨਾ ਕਰੀਏ ਜਿਸ ਤਰ੍ਹਾਂ ਕਿ ਉਹਨਾਂ ਵਿੱਚੋਂ ਕੁਝ ਨੇ ਕੀਤਾ ਅਤੇ ਇੱਕ ਹੀ ਦਿਨ ਵਿੱਚ ਤੇਈ ਹਜ਼ਾਰ ਮੌਤ ਦੇ ਮੂੰਹ ਵਿੱਚ ਚਲੇ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਨੂੰ ਹਰਾਮਕਾਰੀ ਨਹੀਂ ਕਰਨੀ ਚਾਹੀਦੀ, ਜਿਵੇਂ ਉਹਨਾਂ ਵਿੱਚੋਂ ਕਈਆਂ ਨੇ ਕੀਤੀ ਸੀ ਅਤੇ ਇੱਕ ਦਿਨ ਵਿੱਚ ਉਹਨਾਂ ਵਿੱਚੋਂ 23 ਹਜ਼ਾਰ ਦੀ ਮੌਤ ਹੋ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਾ ਅਸੀਂ ਹਰਾਮਕਾਰੀ ਕਰੀਏ ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਕੀਤੀ ਅਤੇ ਇੱਕੋ ਦਿਨ ਵਿੱਚ ਤੇਈ ਹਜਾਰ ਜਣਿਆਂ ਦੇ ਸੱਥਰ ਲੱਥੇ
Punjabi ERV
ਸਾਨੂੰ ਉਨ੍ਹਾਂ ਵਿੱਚੋਂ ਕੁਝ ਲੋਕਾਂ ਵਾਂਗ ਜਿਨਸੀ ਗੁਨਾਹ ਵੀ ਨਹੀਂ ਕਰਨੇ ਚਾਹੀਦੇ। ਉਨ੍ਹਾਂ ਦੇ ਗੁਨਾਹਾਂ ਕਾਰਣ ਇੱਕ ਦਿਨ ਵਿੱਚ ਉਨ੍ਹਾਂ ਵਿੱਚੋਂ 23,000 ਮਾਰੇ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਸੀਂ ਹਰਾਮਕਾਰੀ ਨਾ ਕਰੀਏ ਜਿਵੇਂ ਉਹਨਾਂ ਨੇ ਕੀਤੀ ਅਤੇ ਇੱਕੋ ਦਿਨ ਵਿੱਚ ਤੇਈ ਹਜ਼ਾਰ ਮਰ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اسی حرامکاری نا کریئے۔ جیویں اوہناں وِچوں بعضیاں کِیتی۔ تے اِکّوئی دِن وِچ تریئی ہزار مارے گئے۔
Punjabi Standard Bible (Punjabi Standard Bible) 2023
ਨਾ ਅਸੀਂ ਵਿਭਚਾਰ ਕਰੀਏ ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਕੀਤਾ ਅਤੇ ਇੱਕੋ ਦਿਨ ਵਿੱਚ ਤੇਈ ਹਜ਼ਾਰ ਲੋਕ ਮਰ ਗਏ;