1 Corinthians 11:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਦਰਤ ਵੀ ਤੁਹਾਨੂੰ ਇਹ ਸਿੱਖਾਉਂਦੀ ਹੈ ਕਿ ਲੰਬੇ ਬਾਲ ਰੱਖਣਾ ਆਦਮੀ ਲਈ ਨਮੋਸ਼ੀ ਵਾਲੀ ਗੱਲ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਕੁਦਰਤ ਆਪ ਹੀ ਤੁਹਾਨੂੰ ਨਹੀਂ ਸਿਖਾਉਂਦੀ ਕਿ ਜੇਕਰ ਆਦਮੀ ਲੰਮੇ ਵਾਲ ਰੱਖਦਾ ਹੈ ਤਾਂ ਉਸ ਦੇ ਲਈ ਇਹ ਸ਼ਰਮ ਦੀ ਗੱਲ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਕੁਦਰਤ ਵੀ ਆਪ ਤੁਹਾਨੂੰ ਨਹੀਂ ਸਿਖਾਉਂਦੀ ਕਿ ਜੇ ਆਦਮੀ ਦੇ ਸਿਰ ਦੇ ਵਾਲ ਲੰਮੇ ਹਨ, ਤਾਂ ਇਹ ਉਸਦੇ ਲਈ ਨਿਰਾਦਰ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਕੀ ਕੁਦਰਤ ਵੀ ਆਪ ਤੁਹਾਨੂੰ ਨਹੀਂ ਸਿਖਾਲਦੀ ਹੈ ਭਈ ਜੇ ਪੁਰਖ ਸਿਰ ਦੇ ਵਾਲੇ ਲੰਮੇ ਰੱਖੇ ਤਾਂ ਉਹ ਦੇ ਲਈ ਨਿਰਾਦਰ ਹੈ?
Punjabi ERV
ਕੁਦਰਤ ਵੀ ਤੁਹਾਨੂੰ ਇਹ ਸਿਖਾਉਂਦੀ ਹੈ ਕਿ ਲੰਬੇ ਬਾਲ ਰੱਖਣਾ ਆਦਮੀ ਲਈ ਨਮੋਸ਼ੀ ਵਲੀ ਗੱਲ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਕੁਦਰਤ ਵੀ ਆਪ ਤੁਹਾਨੂੰ ਨਹੀਂ ਸਿਖਾਉਂਦੀ ਹੈ ਕਿ ਜੇ ਆਦਮੀ ਸਿਰ ਦੇ ਵਾਲ਼ ਲੰਮੇ ਰੱਖੇ ਤਾਂ ਇਹ ਉਸ ਦੇ ਲਈ ਨਿਰਾਦਰ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُہانوں اپنی طبیعت وِچ وی پَتا نئیں لگدا پئی جے مرد لمّے وال رکھّے۔ تے اوہدی بے عِزّتی اے۔
Punjabi Standard Bible (Punjabi Standard Bible) 2023
ਕੀ ਕੁਦਰਤ ਆਪ ਹੀ ਤੁਹਾਨੂੰ ਨਹੀਂ ਸਿਖਾਉਂਦੀ ਕਿ ਜੇ ਕੋਈ ਆਦਮੀ ਲੰਮੇ ਵਾਲ ਰੱਖੇ ਤਾਂ ਇਹ ਉਸ ਦੇ ਲਈ ਨਿਰਾਦਰ ਹੈ;