1 Corinthians 11:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੀਆਂ ਗੱਲਾਂ ਹੁਣ ਮੈਂ ਤੁਹਾਨੂੰ ਆਖਦਾ ਹਾਂ ਉਨ੍ਹਾਂ ਲਈ ਮੈਂ ਤੁਹਾਡੀ ਉਸਤਤਿ ਨਹੀਂ ਕਰਦਾ। ਤੁਹਾਡੀਆਂ ਮੁਲਾਕਾਤਾਂ ਤੁਹਾਨੂੰ ਫ਼ਾਇਦੇ ਪਹੁੰਚਾਉਣ ਨਾਲੋਂ ਹਾਨੀ ਦਾ ਕਾਰਣ ਬਣਦੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਗਲੀਆਂ ਸਿੱਖਿਆਵਾਂ ਦੇਣ ਤੋਂ ਪਹਿਲਾਂ ਮੈਂ ਤੁਹਾਡੀ ਇੱਕ ਗੱਲ ਬਾਰੇ ਕੁਝ ਕਹਿਣਾ ਚਾਹੁੰਦਾ ਹਾਂ, ਜਿਸ ਤੋਂ ਮੈਂ ਬਿਲਕੁਲ ਖ਼ੁਸ਼ ਨਹੀਂ ਹਾਂ । ਤੁਹਾਡੀਆਂ ਸਭਾਵਾਂ ਤੋਂ ਉੱਨਾਂ ਲਾਭ ਨਹੀਂ ਹੁੰਦਾ ਹੈ, ਜਿੰਨਾਂ ਨੁਕਸਾਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਇਹ ਕਹਿੰਦਾ ਹੋਇਆ ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਕਿਉਂ ਜੋ ਤੁਹਾਡੇ ਇਕੱਠੇ ਹੋਣ ਤੋਂ ਭਲਾਈ ਨਹੀਂ ਸਗੋਂ ਬੁਰਿਆਈ ਹੁੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਮੈਂ ਜੋ ਇਹ ਆਗਿਆ ਤੁਹਾਨੂੰ ਦਿੰਦਾ ਹਾਂ ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਜੋ ਤੁਹਾਡੇ ਇਕੱਠੇ ਹੋਣ ਤੋਂ ਭਲਿਆਈ ਨਹੀਂ ਸਗੋਂ ਬੁਰਿਆਈ ਹੁੰਦੀ ਹੈ
Punjabi ERV
ਜਿਹਡ਼ੀਆਂ ਗੱਲਾਂ ਹੁਣ ਮੈਂ ਤੁਹਾਨੂੰ ਆਖਦਾ ਹਾਂ ਉਨ੍ਹਾਂ ਲਈ ਮੈਂ ਤੁਹਾਡੀ ਉਸਤਤਿ ਨਹੀਂ ਕਰਦਾ। ਤੁਹਾਡੀਆਂ ਮੁਲਾਕਾਤਾਂ ਤੁਹਾਨੂੰ ਫ਼ਾਇਦੇ ਪਹੁੰਚਾਉਣ ਨਾਲੋਂ ਹਾਨੀ ਦਾ ਕਾਰਣ ਬਣਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰੰਤੂ ਇਹ ਕਹਿੰਦਾ ਹੋਇਆ ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਕਿਉਂ ਜੋ ਤੁਹਾਡੇ ਇਕੱਠੇ ਹੋਣ ਤੋਂ ਭਲਿਆਈ ਨਹੀਂ ਸਗੋਂ ਬੁਰਿਆਈ ਹੁੰਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ایہہ حُکم جو دینا آں ایہدے وِچ تُہاڈی وڈیائی نئیں کر دا۔ ایس لئی پئی تُہاڈے اکٹّھیاں ہون توں فائدہ نئیں۔ سگوں نُقصان ہوندا اے۔
Punjabi Standard Bible (Punjabi Standard Bible) 2023
ਪਰ ਇਹ ਆਗਿਆ ਦਿੰਦੇ ਹੋਏ ਮੈਂ ਤੁਹਾਡੀ ਸ਼ਲਾਘਾ ਨਹੀਂ ਕਰਦਾ, ਕਿਉਂਕਿ ਤੁਹਾਡੇ ਇਕੱਠੇ ਹੋਣ ਨਾਲ ਭਲਾਈ ਨਹੀਂ ਸਗੋਂ ਬੁਰਾਈ ਹੀ ਨਿੱਕਲਦੀ ਹੈ।