1 Corinthians 11:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਸੁਣਦਾ ਹਾਂ ਕਿ ਪਹਿਲਾਂ ਜਦੋਂ ਤੁਸੀਂ ਇਕੱਠੇ ਹੋਕੇ ਕਲੀਸਿਯਾ ਵਾਂਗ ਇਕੱਠੇ ਹੁੰਦੇ ਹੋ, ਤੁਹਾਡੇ ਵਿੱਚਕਾਰ ਬਟਵਾਰੇ ਹੁੰਦੇ ਹਨ ਅਤੇ ਕੁਝ ਹੱਦ ਤਾਈਂ ਮੈਂ ਇਸ ਉੱਤੇ ਵਿਸ਼ਵਾਸ ਕਰਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਹਿਲੀ ਗੱਲ ਜਿਸ ਦਾ ਮੈਨੂੰ ਪਤਾ ਲੱਗਾ ਹੈ ਕਿ ਜਦੋਂ ਤੁਸੀਂ ਕਲੀਸਿਯਾ ਦੇ ਤੌਰ ਤੇ ਇਕੱਠੇ ਹੁੰਦੇ ਹੋ, ਤਾਂ ਤੁਹਾਡੇ ਵਿੱਚ ਧੜੇ-ਬਾਜ਼ੀ ਹੁੰਦੀ ਹੈ ਅਤੇ ਮੈਂ ਇਸ ਗੱਲ ਦਾ ਕੁਝ ਵਿਸ਼ਵਾਸ ਵੀ ਕਰਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਭ ਤੋਂ ਪਹਿਲਾਂ ਤਾਂ ਇਹ ਹੈ: ਮੈਂ ਸੁਣਿਆ ਸੀ ਕਿ ਜਿਸ ਵੇਲੇ ਤੁਸੀਂ ਕਲੀਸਿਆ ਵਿੱਚ ਇਕੱਠੇ ਹੁੰਦੇ ਹੋ ਤਾਂ ਤੁਹਾਡੇ ਵਿੱਚ ਵਿਤਕਰੇ ਪੈਦਾ ਹੁੰਦੇ ਹਨ ਅਤੇ ਮੈਂ ਇਸਨੂੰ ਥੋੜ੍ਹਾ ਬਹੁਤਾ ਸੱਚ ਵੀ ਮੰਨਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜੋ ਪਹਿਲਾਂ ਤਾਂ ਮੈਂ ਇਹ ਸੁਣਦਾ ਹਾਂ ਭਈ ਜਿਸ ਵੇਲੇ ਤੁਸੀਂ ਕਲੀਸਿਯਾ ਵਿੱਚ ਇੱਕਠੇ ਹੁੰਦੇ ਹੋ ਤਾਂ ਤੁਹਾਡੇ ਵਿੱਚ ਫੋਟਕ ਪੈਂਦੇ ਹਨ ਅਤੇ ਮੈਂ ਉਸਨੂੰ ਥੋੜ੍ਹਾ ਬਹੁਤ ਸੱਚ ਮੰਨਦਾ ਹਾਂ
Punjabi ERV
ਮੈਂ ਸੁਣਦਾ ਹਾਂ ਕਿ ਪਹਿਲਾਂ ਜਦੋਂ ਤੁਸੀਂ ਇਕਠੇ ਹੋਕੇ ਕਲੀਸਿਯਾ ਵਾਂਗ ਇਕਠੇ ਹੁੰਦੇ ਹੋ, ਤੁਹਾਡੇ ਵਿਚਕਾਰ ਬਟਵਾਰੇ ਹੁੰਦੇ ਹਨ ਅਤੇ ਕੁਝ ਹੱਦ ਤਾਈਂ ਮੈਂ ਇਸ ਉੱਤੇ ਵਿਸ਼ਵਾਸ ਕਰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੋ ਪਹਿਲਾਂ ਤਾਂ ਮੈਂ ਇਹ ਸੁਣਦਾ ਹਾਂ ਕਿ ਜਿਸ ਵੇਲੇ ਤੁਸੀਂ ਕਲੀਸਿਯਾ ਵਿੱਚ ਇਕੱਠੇ ਹੁੰਦੇ ਹੋ ਤਾਂ ਤੁਹਾਡੇ ਵਿੱਚ ਵਿਤਕਰੇ ਪੈਂਦੇ ਹਨ ਅਤੇ ਮੈਂ ਉਸ ਨੂੰ ਥੋੜ੍ਹਾ ਬਹੁਤ ਸੱਚ ਮੰਨਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو پہلاں تے مَیں ایہہ سُننا آں پئی جِس ویلے تُہاڈی کلِیسیا اکٹّھی ہوندی اے تے تُہاڈے وِچ ونڈاں ہوندیاں نیں۔ تے مَیں ایہنوں کُجھ کُجھ مَن وی لینا آں۔
Punjabi Standard Bible (Punjabi Standard Bible) 2023
ਕਿਉਂਕਿ ਪਹਿਲਾਂ ਤਾਂ ਮੈਂ ਇਹ ਸੁਣਦਾ ਹਾਂ ਕਿ ਜਦੋਂ ਤੁਸੀਂ ਕਲੀਸਿਯਾ ਦੇ ਰੂਪ ਵਿੱਚ ਇਕੱਠੇ ਹੁੰਦੇ ਹੋ ਤਾਂ ਤੁਹਾਡੇ ਵਿੱਚ ਫੁੱਟਾਂ ਹੁੰਦੀਆਂ ਹਨ; ਕੁਝ ਹੱਦ ਤੱਕ ਮੈਨੂੰ ਇਸ ਗੱਲ 'ਤੇ ਵਿਸ਼ਵਾਸ ਵੀ ਹੈ।