1 Corinthians 11:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੀ ਪ੍ਰਸ਼ੰਸਾ ਕਰਦਾ ਹਾਂ ਕਿਉਂ ਜੋ ਤੁਸੀਂ ਹਰ ਗੱਲ ਵਿੱਚ ਮੈਨੂੰ ਚੇਤੇ ਕਰਦੇ ਹੋਂ। ਜਿਹੜੇ ਵੀ ਉਪਦੇਸ਼ ਮੈਂ ਤੁਹਾਨੂੰ ਦਿੱਤੇ, ਤੁਹਾਨੂੰ ਉਨ੍ਹਾਂ ਦਾ ਵਫ਼ਾਦਾਰੀ ਨਾਲ ਅਨੁਸਰਣ ਕਰਨਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਡੀ ਸ਼ਲਾਘਾ ਕਰਦਾ ਹਾਂ ਕਿਉਂਕਿ ਤੁਸੀਂ ਹਮੇਸ਼ਾਂ ਮੈਨੂੰ ਯਾਦ ਰੱਖਦੇ ਹੋ ਅਤੇ ਜੋ ਸਿੱਖਿਆਵਾਂ ਮੈਂ ਤੁਹਾਨੂੰ ਦਿੱਤੀਆਂ ਸਨ, ਤੁਸੀਂ ਉਹਨਾਂ ਦੀ ਪਾਲਣਾ ਪੂਰੀ ਤਰ੍ਹਾਂ ਨਾਲ ਕਰਦੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਨੂੰ ਹਰ ਇੱਕ ਚੀਜ਼ ਵਿੱਚ ਯਾਦ ਰੱਖਣ ਲਈ ਮੈਂ ਤੁਹਾਡੀ ਹਰ ਗੱਲ ਵਿੱਚ ਪ੍ਰਸ਼ੰਸਾ ਕਰਦਾ ਹਾਂ ਅਤੇ ਜਿਹੜੀ ਸਿੱਖਿਆ ਮੈਂ ਤੁਹਾਨੂੰ ਦਿੱਤੀ ਤੁਸੀਂ ਮਜ਼ਬੂਤੀ ਨਾਲ ਉਸਨੂੰ ਫੜ੍ਹੀ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਸ ਪਰਕਾਰ ਮੈਂ ਤੁਹਾਨੂੰ ਰੀਤਾਂ ਸੌਂਪੀਆ ਉਸੇ ਪਰਕਾਰ ਤੁਸੀਂ ਉਨ੍ਹਾਂ ਨੂੰ ਫੜੀ ਰੱਖਦੇ ਹੋ
Punjabi ERV
ਮੈਂ ਤੁਹਾਡੀ ਪ੍ਰਸ਼ੰਸਾ ਕਰਦਾ ਹਾਂ ਕਿਉਂ ਜੁ ਤੁਸੀਂ ਹਰ ਗੱਲ ਵਿੱਚ ਮੈਨੂੰ ਚੇਤੇ ਕਰਦੇ ਹੋਂ। ਜਿਹਡ਼ੇ ਵੀ ਉਪਦੇਸ਼ ਮੈਂ ਤੁਹਾਨੂੰ ਦਿੱਤੇ, ਤੁਹਾਨੂੰ ਉਨ੍ਹਾਂ ਦਾ ਵਫ਼ਾਦਾਰੀ ਨਾਲ ਅਨੁਸਰਣ ਕਰਨਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਸ ਪ੍ਰਕਾਰ ਮੈਂ ਤੁਹਾਨੂੰ ਰੀਤਾਂ ਸੌਂਪੀਆਂ, ਉਸੇ ਪ੍ਰਕਾਰ ਤੁਸੀਂ ਉਨ੍ਹਾਂ ਨੂੰ ਫੜ੍ਹੀ ਰੱਖਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہاڈی وڈیائی کرنا آں۔ پئی تُسی سبھناں گلّاں وِچ مَینُوں یاد رکھدے ہو۔ تے جیویں مَیں تُہانوں روائِتاں اپڑائیاں۔ تُسی اوسے طرح اوہناں نُوں برقرار رکھدے اوہ۔
Punjabi Standard Bible (Punjabi Standard Bible) 2023
ਮੈਂ ਤੁਹਾਡੀ ਸ਼ਲਾਘਾ ਕਰਦਾ ਹਾਂ ਕਿ ਤੁਸੀਂ ਸਾਰੀਆਂ ਗੱਲਾਂ ਵਿੱਚ ਮੈਨੂੰ ਯਾਦ ਰੱਖਦੇ ਹੋ ਅਤੇ ਜੋ ਰੀਤਾਂ ਮੈਂ ਤੁਹਾਨੂੰ ਸੌਂਪੀਆਂ ਉਨ੍ਹਾਂ ਦਾ ਪਾਲਣ ਕਰਦੇ ਹੋ।