1 Corinthians 11:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਆਪਣੇ ਘਰਾਂ ਵਿੱਚ ਵੀ ਖਾ ਪੀ ਸੱਕਦੇ ਹੋ। ਇਸ ਤਰ੍ਹਾਂ ਜਾਪਦਾ ਹੈ ਕਿ ਤੁਸੀਂ ਇਹ ਸੋਚਦੇ ਹੋ ਕਿ ਪਰਮੇਸ਼ੁਰ ਦੀ ਕਲੀਸਿਯਾ ਮਹੱਤਵਪੂਰਣ ਨਹੀਂ ਹੈ। ਤੁਸੀਂ ਉਨ੍ਹਾਂ ਗਰੀਬ ਲੋਕਾਂ ਸ਼ਰਮਿੰਦਗੀ ਵਿੱਚ ਪਾ ਦਿੰਦੇ ਹੋ। ਮੈਂ ਤੁਹਾਨੂੰ ਕੀ ਦੱਸਾਂ? ਕੀ ਮੈਂ ਇਸ ਗੱਲੋਂ ਤੁਹਾਡੀ ਪ੍ਰਸ਼ੰਸਾ ਕਰਾਂ ਮੈਂ ਤੁਹਾਡੀ ਪ੍ਰਸ਼ੰਸਾ ਨਹੀਂ ਕਰਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਖਾਣ-ਪੀਣ ਦੇ ਲਈ ਤੁਹਾਡੇ ਕੋਲ ਆਪਣੇ ਘਰ ਨਹੀਂ ਹਨ? ਕੀ ਤੁਸੀਂ ਪਰਮੇਸ਼ਰ ਦੀ ਕਲੀਸਿਯਾ ਨੂੰ ਬੁਰੀ ਨਜ਼ਰ ਨਾਲ ਦੇਖਦੇ ਅਤੇ ਗਰੀਬਾਂ ਦਾ ਅਪਮਾਨ ਕਰਦੇ ਹੋ? ਮੈਂ ਤੁਹਾਨੂੰ ਇਸ ਦੇ ਲਈ ਕੀ ਕਹਾਂ? ਕੀ ਮੈਂ ਤੁਹਾਡੀ ਸ਼ਲਾਘਾ ਕਰਾਂ? ਨਹੀਂ, ਘੱਟ ਤੋਂ ਘੱਟ ਇਸ ਲਈ ਨਹੀਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਖਾਣ-ਪੀਣ ਨੂੰ ਤੁਹਾਡੇ ਆਪਣੇ ਘਰ ਨਹੀਂ ਹਨ? ਜਾਂ ਤੁਸੀਂ ਪਰਮੇਸ਼ਵਰ ਦੀ ਕਲੀਸਿਆ ਨੂੰ ਤੁੱਛ ਸਮਝਦੇ ਹੋ ਅਤੇ ਜਿਨ੍ਹਾਂ ਦੇ ਕੋਲ ਕੁਝ ਨਹੀਂ ਹੈ ਉਹਨਾਂ ਨੂੰ ਲੱਜਿਆਵਾਨ ਕਰਦੇ ਹੋ? ਮੈਂ ਤੁਹਾਨੂੰ ਕੀ ਕਿਹਾ? ਕੀ ਇਸ ਵਿੱਚ ਮੈਂ ਤੁਹਾਡੀ ਵਡਿਆਈ ਕਰਾਂ? ਬਿਲਕੁਲ ਨਹੀਂ!
Punjabi Bible 2016 - ਪਵਿੱਤਰ ਬਾਈਬਲ O.V.
ਭਲਾ! ਖਾਣ ਪੀਣ ਲਈ ਤੁਹਾਡੇ ਆਪਣੇ ਘਰ ਨਹੀਂ ਹਨ? ਅਥਵਾ ਤੁਸੀਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਤੁੱਛ ਸਮਝਦੇ ਅਤੇ ਜਿੰਨ੍ਹਾਂ ਦੇ ਕੋਲ ਨਹੀਂ ਹਨ ਓਹਨਾਂ ਨੂੰ ਲੱਜਿਆਵਾਨ ਕਰਦੇ ਹੋ? ਮੈਂ ਤੁਹਾਨੂੰ ਕੀ ਆਖਾਂ? ਭਲਾ, ਇਸ ਵਿੱਚ ਤੁਹਾਡੀ ਵਡਿਆਈ ਕਰਾਂ? ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਹਾਂ
Punjabi ERV
ਤੁਸੀਂ ਆਪਣੇ ਘਰਾਂ ਵਿੱਚ ਵੀ ਖਾ ਪੀ ਸਕਦੇ ਹੋ। ਇਸ ਤਰ੍ਹਾਂ ਜਾਪਦਾ ਹੈ ਕਿ ਤੁਸੀਂ ਇਹ ਸੋਚਦੇ ਹੋ ਕਿ ਪਰਮੇਸ਼ੁਰ ਦੀ ਕਲੀਸਿਯਾ ਮਹੱਤਵਪੂਰਣ ਨਹੀਂ ਹੈ। ਤੁਸੀਂ ਉਨ੍ਹਾਂ ਗਰੀਬ ਲੋਕਾਂ ਸ਼ਰਮਿੰਦਗੀ ਵਿੱਚ ਪਾ ਦਿੰਦੇ ਹੋ। ਮੈਂ ਤੁਹਾਨੂੰ ਕੀ ਦੱਸਾਂ? ਕੀ ਮੈਂ ਇਸ ਗੱਲੋਂ ਤੁਹਾਡੀ ਪ੍ਰਸ਼ੰਸਾ ਕਰਾਂ ਮੈਂ ਤੁਹਾਡੀ ਪ੍ਰਸ਼ੰਸਾ ਨਹੀਂ ਕਰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਖਾਣ-ਪੀਣ ਲਈ ਤੁਹਾਡੇ ਆਪਣੇ ਘਰ ਨਹੀਂ ਹਨ? ਜਾਂ ਤੁਸੀਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਤੁੱਛ ਸਮਝਦੇ ਅਤੇ ਜਿਨ੍ਹਾਂ ਦੇ ਕੋਲ ਨਹੀਂ ਹਨ ਉਹਨਾਂ ਨੂੰ ਲੱਜਿਆਵਾਨ ਕਰਦੇ ਹੋ? ਮੈਂ ਤੁਹਾਨੂੰ ਕੀ ਆਖਾਂ? ਭਲਾ, ਇਸ ਵਿੱਚ ਤੁਹਾਡੀ ਵਡਿਆਈ ਕਰਾਂ? ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں؟ کھان پِین لئی تُہاڈے گھر نئیں؟ یا خُدا دی کلِیسیا نُوں حِقیر جان دے تے جِنہاں کول نئیں اوہناں نُوں شرمندیاں کر دے ہو۔ ایس گلّ وِچ تُہاڈی وڈیائی کراں؟ مَیں وڈیائی نئیں کر دا۔
Punjabi Standard Bible (Punjabi Standard Bible) 2023
ਕੀ ਖਾਣ-ਪੀਣ ਲਈ ਤੁਹਾਡੇ ਆਪਣੇ ਘਰ ਨਹੀਂ ਹਨ? ਜਾਂ ਕੀ ਤੁਸੀਂ ਪਰਮੇਸ਼ਰ ਦੀ ਕਲੀਸਿਯਾ ਨੂੰ ਤੁੱਛ ਜਾਣਦੇ ਹੋ ਅਤੇ ਜਿਨ੍ਹਾਂ ਕੋਲ ਨਹੀਂ ਹੈ ਉਨ੍ਹਾਂ ਨੂੰ ਸ਼ਰਮਿੰਦਿਆਂ ਕਰਦੇ ਹੋ? ਮੈਂ ਤੁਹਾਨੂੰ ਕੀ ਕਹਾਂ? ਕੀ ਤੁਹਾਡੀ ਪ੍ਰਸ਼ੰਸਾ ਕਰਾਂ? ਇਸ ਗੱਲ ਵਿੱਚ ਮੈਂ ਤੁਹਾਡੀ ਪ੍ਰਸ਼ੰਸਾ ਨਹੀਂ ਕਰਦਾ।