1 Corinthians 11:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਉਨ੍ਹਾਂ ਦੇ ਰਾਤ ਦਾ ਭੋਜਨ ਕਰਨ ਤੋਂ ਬਾਦ, ਯਿਸੂ ਨੇ ਦਾਖਰਸ ਦਾ ਪਿਆਲਾ ਲਿਆ ਅਤੇ ਆਖਿਆ, “ਇਹ ਦਾਖਰਸ ਨਵੇਂ ਕਰਾਰ ਨੂੰ ਸੂਚਿਤ ਕਰਦਾ ਹੈ ਜਿਹੜਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਕੀਤਾ। ਇਹ ਨਵਾਂ ਕਰਾਰ ਮੇਰੇ ਲਹੂ ਨਾਲ ਸ਼ੁਰੂ ਹੁੰਦਾ ਹੈ। ਜਦੋਂ ਵੀ ਤੁਸੀਂ ਇਸ ਨੂੰ ਪੀਓ, ਮੈਨੂੰ ਚੇਤੇ ਕਰੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਭੋਜਨ ਦੇ ਬਾਅਦ ਪ੍ਰਭੂ ਯਿਸੂ ਨੇ ਪਿਆਲਾ ਲਿਆ ਅਤੇ ਕਿਹਾ, “ਇਹ ਪਿਆਲਾ ਪਰਮੇਸ਼ਰ ਦੇ ਨੇਮ ਦਾ ਹੈ ਜੋ ਮੇਰੇ ਲਹੂ ਦੁਆਰਾ ਮੋਹਰ ਕੀਤਾ ਗਿਆ ਹੈ । ਜਦੋਂ ਕਦੀ ਵੀ ਤੁਸੀਂ ਇਸ ਵਿੱਚੋਂ ਪੀਵੋ, ਤਾਂ ਮੇਰੀ ਯਾਦ ਵਿੱਚ ਇਹ ਕਰਿਆ ਕਰੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ, ਭੋਜਨ ਤੋਂ ਬਾਅਦ ਉਸ ਨੇ ਪਿਆਲਾ ਵੀ ਲਿਆ ਅਤੇ ਕਿਹਾ, “ਇਹ ਪਿਆਲਾ ਮੇਰੇ ਲਹੂ ਵਿੱਚ ਨਵੀਂ ਵਾਚਾ ਹੈ; ਜਦੋਂ ਵੀ ਕਦੇ ਤੁਸੀਂ ਇਹ ਪੀਓ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।”
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਤਰ੍ਹਾਂ ਉਸਨੇ ਭੋਜਨ ਖਾਣ ਤੋਂ ਪਿੱਛੋਂ ਪਿਆਲਾ ਭੀ ਲਿਆ ਤੇ ਕਿਹਾ ਜੋ ਇਹ ਪਿਆਲਾ ਮੇਰੇ ਲਹੂ ਵਿੱਚ ਨਵਾਂ ਨੇਮ ਹੈ। ਜਦ ਕਦੇ ਤੁਸੀਂ ਇਹ ਨੂੰ ਪੀਵੋ ਤਾਂ ਮੇਰੀ ਯਾਦਗਾਰੀ ਲਈ ਇਹ ਕਰਿਆ ਕਰੋ
Punjabi ERV
ਤਾਂ ਉਨ੍ਹਾਂ ਦੇ ਰਾਤ ਦਾ ਭੋਜਨ ਕਰਨ ਤੋਂ ਬਾਦ, ਯਿਸੂ ਨੇ ਦਾਖਰਸ ਦਾ ਪਿਆਲਾ ਲਿਆ ਅਤੇ ਆਖਿਆ, “ਇਹ ਦਾਖਰਸ ਨਵੇਂ ਕਰਾਰ ਨੂੰ ਸੂਚਿਤ ਕਰਦਾ ਹੈ ਜਿਹਡ਼ਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਕੀਤਾ। ਇਹ ਨਵਾਂ ਕਰਾਰ ਮੇਰੇ ਲਹੂ ਨਾਲ ਸ਼ੁਰੂ ਹੁੰਦਾ ਹੈ। ਜਦੋਂ ਵੀ ਤੁਸੀਂ ਇਸਨੂੰ ਪੀਓ, ਮੈਨੂੰ ਚੇਤੇ ਕਰੋ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਤਰ੍ਹਾਂ ਉਸ ਨੇ ਭੋਜਨ ਖਾਣ ਦੇ ਪਿੱਛੋਂ ਪਿਆਲਾ ਵੀ ਲਿਆ ਅਤੇ ਕਿਹਾ ਜੋ ਇਹ ਪਿਆਲਾ ਮੇਰੇ ਲਹੂ ਵਿੱਚ ਨਵਾਂ ਨੇਮ ਹੈ। ਜਦ ਕਦੇ ਤੁਸੀਂ ਇਹ ਨੂੰ ਪੀਵੋ ਤਾਂ ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے طرح اوس کھانیوں پِچّھوں پیالہ وی لیا۔ تے آکھیا پئی ایہہ پیالہ میرے لہو وِچ نواں عہد اے۔ جدوں کدی پِیو میری یادگیری لئی ایہو کریا کرو۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਖਾਣ ਤੋਂ ਬਾਅਦ ਉਸ ਨੇ ਪਿਆਲਾ ਵੀ ਲਿਆ ਅਤੇ ਕਿਹਾ, “ਇਹ ਪਿਆਲਾ ਮੇਰੇ ਲਹੂ ਵਿੱਚ ਨਵਾਂ ਨੇਮ ਹੈ; ਜਦ ਕਦੇ ਤੁਸੀਂ ਇਸ ਨੂੰ ਪੀਓ ਤਾਂ ਮੇਰੀ ਯਾਦ ਵਿੱਚ ਇਹੋ ਕਰਿਆ ਕਰੋ।”