1 Corinthians 11:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਵਿਅਕਤੀ ਬਹੁਤ ਹੀ ਭੁੱਖਾ ਹੈ ਤਾਂ ਉਸ ਨੂੰ ਘਰ ਵਿੱਚ ਭੋਜਨ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਇਹ ਕਰੋਂਗੇ, ਫ਼ੇਰ ਜਦੋਂ ਤੁਸੀਂ ਇਕੱਠੇ ਆਵੋਂਗੇ, ਤੁਸੀਂ ਆਪਣੇ ਉੱਤੇ ਪਰਮੇਸ਼ੁਰ ਦਾ ਨਿਆਂ ਨਹੀਂ ਲਿਆਵੋਂਗੇ। ਜਦੋਂ ਮੈਂ ਆਵਾਂਗਾ, ਮੈਂ ਤੁਹਾਨੂੰ ਹੋਰਨਾ ਮਾਮਲਿਆਂ ਬਾਰੇ ਹਿਦਾਇਤਾਂ ਦੇਵਾਂਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਕੋਈ ਤੁਹਾਡੇ ਵਿੱਚ ਭੁੱਖਾ ਹੋਵੇ ਤਾਂ ਉਹ ਪਹਿਲਾਂ ਆਪਣੇ ਘਰ ਹੀ ਖਾ ਲਵੇ ਤਾਂ ਜੋ ਤੁਹਾਡਾ ਇਕੱਠਾ ਹੋਣਾ ਸਜ਼ਾ ਦਾ ਕਾਰਨ ਨਾ ਬਣੇ । ਬਾਕੀ ਗੱਲਾਂ ਬਾਰੇ ਮੈਂ ਆ ਕੇ ਫ਼ੈਸਲਾ ਕਰਾਂਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਰ ਕਿਸੇ ਨੂੰ ਭੁੱਖ ਲੱਗੇ ਤਾਂ ਆਪਣੇ ਘਰ ਵਿੱਚ ਖਾਵੇ, ਤਾਂ ਜੋ ਤੁਸੀਂ ਇਕੱਠੇ ਹੋਣ ਤੋਂ ਦੋਸ਼ੀ ਨਾ ਠਹਿਰਾਏ ਜਾਓ। ਅਤੇ ਰਹਿੰਦੀਆਂ ਗੱਲਾਂ ਦਾ ਜਦੋਂ ਮੈਂ ਆਵਾਂਗਾ ਤਦ ਨਿਰਦੇਸ਼ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕਿਸੇ ਨੂੰ ਭੁੱਖ ਲੱਗੇ ਤਾਂ ਆਪਣੇ ਘਰ ਵਿੱਚ ਖਾਵੇ ਭਈ ਤੁਹਾਡੇ ਇੱਕਠੇ ਹੋਣ ਤੋਂ ਤੁਹਾਨੂੰ ਡੰਨ ਨਾ ਲੱਗੇ ਅਤੇ ਰਹਿੰਦੀਆਂ ਗੱਲਾਂ ਨੂੰ ਜਦ ਮੈਂ ਆਵਾਂਗਾ ਤਦ ਸੁਧਾਰਾਂਗਾ।।
Punjabi ERV
ਜੇ ਕੋਈ ਵਿਅਕਤੀ ਬਹੁਤ ਹੀ ਭੁਖਾ ਹੈ ਤਾਂ ਉਸਨੂੰ ਘਰ ਵਿੱਚ ਭੋਜਨ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਇਹ ਕਰੋਂਗੇ, ਫ਼ੇਰ ਜਦੋਂ ਤੁਸੀਂ ਇਕਠੇ ਆਵੋਂਗੇ, ਤੁਸੀਂ ਆਪਣੇ ਉੱਤੇ ਪਰਮੇਸ਼ੁਰ ਦਾ ਨਿਰਣਾ ਨਹੀਂ ਲਿਆਵੋਂਗੇ। ਜਦੋਂ ਮੈਂ ਆਵਾਂਗਾ, ਮੈਂ ਤੁਹਾਨੂੰ ਹੋਰਨਾ ਮਾਮਲਿਆਂ ਬਾਰੇ ਹਿਦਾਇਤਾਂ ਦੇਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕਿਸੇ ਨੂੰ ਭੁੱਖ ਲੱਗੇ ਤਾਂ ਆਪਣੇ ਘਰ ਵਿੱਚ ਖਾਵੇ ਤਾਂ ਜੋ ਤੁਹਾਡੇ ਇਕੱਠੇ ਹੋਣ ਤੋਂ ਤੁਹਾਨੂੰ ਸਜ਼ਾ ਨਾ ਮਿਲੇ ਅਤੇ ਰਹਿੰਦੀਆਂ ਗੱਲਾਂ ਨੂੰ ਜਦੋਂ ਮੈਂ ਆਵਾਂਗਾ ਤਦ ਸੁਧਾਰਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے کوئی بُھکھا ہوئے تے اپنے گھر وِچ کھائے۔ تاں جو تُہاڈا اکٹّھا ہونا سزا دا سبّب نا ہوئے۔ تے باقی گلّاں مَیں آ کے ٹھیک کراں گا۔
Punjabi Standard Bible (Punjabi Standard Bible) 2023
ਜੇ ਕੋਈ ਭੁੱਖਾ ਹੋਵੇ ਤਾਂ ਉਹ ਆਪਣੇ ਘਰ ਵਿੱਚ ਖਾਵੇ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡਾ ਇਕੱਠੇ ਹੋਣਾ ਸਜ਼ਾ ਦਾ ਕਾਰਨ ਬਣੇ। ਬਾਕੀ ਗੱਲਾਂ ਦਾ ਸੁਧਾਰ ਮੈਂ ਉਦੋਂ ਕਰਾਂਗਾ ਜਦੋਂ ਮੈਂ ਆਵਾਂਗਾ।