1 Corinthians 12:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਸਰੀਰ ਦੇ ਉਨ੍ਹਾਂ ਅੰਗਾਂ ਲਈ ਜਿਨ੍ਹਾਂ ਨੂੰ ਅਸੀ ਘੱਟ ਸਤਿਕਾਰ ਯੋਗ ਸਮਝਦੇ ਹਾਂ, ਅਸੀਂ ਉਨ੍ਹਾਂ ਵੱਲ ਖਾਸ ਧਿਆਨ ਦਿੰਦੇ ਹਾਂ। ਅਤੇ ਸਰੀਰ ਦੇ ਉਹ ਅੰਗ ਜਿਨ੍ਹਾਂ ਨੂੰ ਅਸੀ ਵਿਖਾਉਣਾ ਪਸੰਦ ਨਹੀਂ ਕਰਦੇ, ਅਸੀਂ ਉਨ੍ਹਾਂ ਵੱਲ ਖਾਸ ਧਿਆਨ ਦਿੰਦੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਰੀਰ ਦੇ ਜਿਹਨਾਂ ਅੰਗਾਂ ਨੂੰ ਅਸੀਂ ਘੱਟ ਮਹੱਤਵਪੂਰਨ ਸਮਝਦੇ ਹਾਂ, ਅਸਲ ਵਿੱਚ ਉਹਨਾਂ ਦਾ ਹੀ ਜ਼ਿਆਦਾ ਆਦਰ ਕਰਦੇ ਹਾਂ ਅਤੇ ਉਹਨਾਂ ਨੂੰ ਢੱਕ ਕੇ ਰੱਖਦੇ ਹਾਂ । ਇਸ ਤਰ੍ਹਾਂ ਸਾਡੇ ਸਰੀਰ ਦੇ ਘੱਟ ਮਹੱਤਵਪੂਰਨ ਸਮਝੇ ਜਾਂਦੇ ਅੰਗ ਜ਼ਿਆਦਾ ਆਦਰ ਯੋਗ ਬਣ ਜਾਂਦੇ ਹਨ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਸਰੀਰ ਦੇ ਜਿਨ੍ਹਾਂ ਅੰਗਾਂ ਨੂੰ ਅਸੀਂ ਬਹੁਤ ਜ਼ਿਆਦਾ ਮਹੱਤਵਪੂਰਨ ਨਹੀਂ ਸਮਝਦੇ ਹਾਂ, ਉਹਨਾਂ ਨਾਲ ਹੀ ਅਸੀਂ ਵਧੇਰੇ ਧਿਆਨ ਨਾਲ ਪੇਸ਼ ਆਉਂਦੇ ਹਾਂ। ਅਤੇ ਸਾਡੇ ਲਈ ਉਹ ਸੋਹਣੇ ਹੋ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਰੀਰ ਦਿਆਂ ਜਿੰਨ੍ਹਾਂ ਅੰਗਾਂ ਨੂੰ ਅਸੀਂ ਹੋਰਨਾਂ ਨਾਲੋਂ ਨਿਰਾਦਰ ਸਮਝਦੇ ਹਾਂ ਉਹਨਾਂ ਦਾ ਬਹੁਤ ਵਧਕੇ ਆਦਰ ਕਰਦੇ ਹਾਂ ਅਤੇ ਸਾਡੇ ਕੁਸੋਹਣੇ ਅੰਗ ਬਹੁਤ ਵਧਕੇ ਸੋਹਣੇ ਹੋ ਜਾਂਦੇ ਹਨ
Punjabi ERV
ਅਤੇ ਸ਼ਰੀਰ ਦੇ ਉਨ੍ਹਾਂ ਅੰਗਾਂ ਲਈ ਜਿਨ੍ਹਾਂ ਨੂੰ ਅਸੀ ਘੱਟ ਸਤਿਕਾਰ ਯੋਗ ਸਮਝਦੇ ਹਾਂ, ਅਸੀਂ ਉਨ੍ਹਾਂ ਵੱਲ ਖਾਸ ਧਿਆਨ ਦਿੰਦੇ ਹਾਂ। ਅਤੇ ਸ਼ਰੀਰ ਦੇ ਉਹ ਅੰਗ ਜਿਨ੍ਹਾਂ ਨੂੰ ਅਸੀ ਵਿਖਾਉਣਾ ਪਸੰਦ ਨਹੀਂ ਕਰਦੇ, ਅਸੀਂ ਉਨ੍ਹਾਂ ਵੱਲ ਖਾਸ ਧਿਆਨ ਦਿੰਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਰੀਰ ਦਿਆਂ ਜਿਹਨਾਂ ਅੰਗਾਂ ਨੂੰ ਅਸੀਂ ਹੋਰਨਾਂ ਨਾਲੋਂ ਨਿਰਾਦਰ ਸਮਝਦੇ ਹਾਂ ਉਹਨਾਂ ਦਾ ਬਹੁਤ ਵੱਧਕੇ ਆਦਰ ਕਰਦੇ ਹਾਂ ਅਤੇ ਸਾਡੇ ਲਈ ਉਹ ਸੋਹਣੇ ਹੋ ਜਾਂਦੇ ਹਨ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جِسم دے اوہ انگ جِنہاں نُوں ہورناں نالوں اسی حِقیر جاننے آں اوہناں نُوں ای وَدّھ عِزّت دینے آں۔ تے ساڈے کوجھے انگ بُہت سوچَجّے ہو جاندے نیں۔
Punjabi Standard Bible (Punjabi Standard Bible) 2023
ਸਰੀਰ ਦੇ ਜਿਨ੍ਹਾਂ ਅੰਗਾਂ ਨੂੰ ਅਸੀਂ ਘੱਟ ਆਦਰਯੋਗ ਸਮਝਦੇ ਹਾਂ ਉਨ੍ਹਾਂ ਨੂੰ ਹੀ ਅਸੀਂ ਜ਼ਿਆਦਾ ਆਦਰ ਦਿੰਦੇ ਹਾਂ ਅਤੇ ਸਾਡੇ ਸੋਭਾਹੀਣ ਅੰਗਾਂ ਦੀ ਸੋਭਾ ਹੋਰ ਵੱਧ ਜਾਂਦੀ ਹੈ।