1 Corinthians 12:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਪਰਮੇਸ਼ੁਰ ਨੇ ਹਰ ਇੱਕ ਨੂੰ ਕਲੀਸਿਯਾ ਵਿੱਚ ਇੱਕ ਜਗ਼੍ਹਾ ਦਿੱਤੀ ਹੈ: ਪਹਿਲਾਂ ਉਸ ਨੇ ਰਸੂਲਾਂ ਨੂੰ ਜਗ਼੍ਹਾ ਦਿੱਤੀ, ਦੂਸਰੀ ਨਬੀਆਂ ਨੂੰ, ਅਤੇ ਤੀਸਰੀ ਗੁਰੂਆਂ ਨੂੰ। ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਥਾਂ ਦਿੱਤੀ ਹੈ। ਜਿਹੜੇ ਕਰਿਸ਼ਮੇ ਕਰਦੇ ਹਨ, ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਕੋਲ ਇਲਾਜ਼ ਕਰਨ ਦੀਆਂ ਦਾਤਾਂ ਹਨ, ਉਨ੍ਹਾਂ ਲੋਕਾਂ ਨੂੰ ਜਿਹੜੇ ਅਗਵਾਈਆਂ ਕਰ ਸੱਕਣ ਦੇ ਯੋਗ ਹਨ, ਅਤੇ ਉਨ੍ਹਾਂ ਨੂੰ ਜਿਹੜੇ ਵੱਖ-ਵੱਖ ਭਾਸ਼ਾਵਾਂ ਵਿੱਚ ਗੱਲ ਕਰ ਸੱਕਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਨੇ ਕਲੀਸਿਯਾ ਵਿੱਚ ਹਰ ਇੱਕ ਨੂੰ ਵੱਖ-ਵੱਖ ਸੇਵਾ ਦੇ ਕੰਮ ਸੌਂਪੇ ਹਨ: ਪਹਿਲਾਂ ਰਸੂਲ; ਦੂਜੇ ਨਬੀ; ਤੀਜੇ ਸਿੱਖਿਅਕ; ਫਿਰ ਚਮਤਕਾਰ ਕਰਨ ਵਾਲੇ; ਬਿਮਾਰੀਆਂ ਤੋਂ ਚੰਗਾ ਕਰਨ ਵਾਲੇ; ਮਦਦਗਾਰ, ਪ੍ਰਬੰਧਕ, ਅਤੇ ਪਰਾਈਆਂ ਭਾਸ਼ਾਵਾਂ ਬੋਲਣ ਵਾਲੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਲੀਸਿਆ ਵਿੱਚ ਪਰਮੇਸ਼ਵਰ ਨੇ ਸਭ ਤੋਂ ਪਹਿਲਾਂ ਰਸੂਲਾਂ ਨੂੰ, ਦੂਸਰਾ ਨਬੀਆਂ ਨੂੰ, ਤੀਸਰਾ ਉਪਦੇਸ਼ਕਾ ਨੂੰ, ਫਿਰ ਕਰਾਮਾਤਾਂ ਕਰਨ ਵਾਲਿਆ ਨੂੰ, ਫਿਰ ਉਹਨਾਂ ਨੂੰ ਜਿਨ੍ਹਾਂ ਕੋਲ ਚੰਗਾ ਕਰਨ ਵਾਲੇ ਵਰਦਾਨ ਹਨ, ਭਲਾ ਕਰਨ ਵਾਲਿਆਂ ਨੂੰ, ਹਾਕਮਾ ਨੂੰ, ਅਤੇ ਅਨੇਕ ਪ੍ਰਕਾਰ ਦਾ ਭਾਸ਼ਣ ਬੋਲਣ ਵਾਲਿਆ ਨੂੰ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਲੀਸਿਯਾ ਦੇ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਥਾਪਿਆ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜੇ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪਰਕਾਰ ਦੀਆਂ ਭਾਸ਼ਾਂ ਬੋਲਣ ਵਾਲਿਆਂ ਨੂੰ
Punjabi ERV
ਅਤੇ ਪਰਮੇਸ਼ੁਰ ਨੇ ਹਰ ਇੱਕ ਨੂੰ ਕਲੀਸਿਯਾ ਵਿੱਚ ਇੱਕ ਜਗ਼੍ਹਾ ਦਿੱਤੀ ਹੈ: ਪਹਿਲਾਂ ਉਸਨੇ ਰਸੂਲਾਂ ਨੂੰ ਜਗ਼੍ਹਾ ਦਿੱਤੀ, ਦੂਸਰੀ ਨਬੀਆਂ ਨੂੰ, ਅਤੇ ਤੀਸਰੀ ਗੁਰੂਆਂ ਨੂੰ। ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਥਾਂ ਦਿੱਤੀ ਹੈ। ਜਿਹਡ਼ੇ ਕਰਿਸ਼ਮੇ ਕਰਦੇ ਹਨ, ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਕੋਲ ਇਲਾਜ਼ ਕਰਨ ਦੀਆਂ ਦਾਤਾਂ ਹਨ, ਉਨ੍ਹਾਂ ਲੋਕਾਂ ਨੂੰ ਜਿਹਡ਼ੇ ਅਗਵਾਈਆਂ ਕਰ ਸਕਣ ਦੇ ਯੋਗ ਹਨ, ਅਤੇ ਉਨ੍ਹਾਂ ਨੂੰ ਜਿਹਡ਼ੇ ਵੱਖ-ਵੱਖ ਭਾਸ਼ਾਵਾਂ ਵਿੱਚ ਗੱਲ ਕਰ ਸਕਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਲੀਸਿਯਾ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਨਿਯੁਕਤ ਕੀਤਾ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜਾ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਣ ਵਾਲਿਆਂ ਨੂੰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خُدا نے کلِیسیا وِچ وَکھو وَکھ بندے مُقرّر کِیتے۔ پہلے رسُول دُوجے نبی ترِیجے اُستاد فیر کراماتاں وکھان والے۔ فیر بیماریاں ولّ کرن والے۔ مدد کرن والے۔ انتظام کرن والے۔ وَن سَووَنِیاں زباناں بولن والے۔
Punjabi Standard Bible (Punjabi Standard Bible) 2023
ਪਰਮੇਸ਼ਰ ਨੇ ਕਲੀਸਿਯਾ ਨੂੰ ਕਈ ਕੁਝ ਬਖਸ਼ਿਆ ਹੈ; ਪਹਿਲਾਂ ਰਸੂਲ, ਦੂਜੇ ਨਬੀ, ਤੀਜੇ ਸਿੱਖਿਅਕ; ਫਿਰ ਚਮਤਕਾਰ ਹਨ ਅਤੇ ਫਿਰ ਚੰਗਾਈ, ਸਹਾਇਤਾ, ਪ੍ਰਬੰਧਨ ਅਤੇ ਕਈ ਪ੍ਰਕਾਰ ਦੀਆਂ ਭਾਸ਼ਾਵਾਂ ਦੇ ਵਰਦਾਨ।