1 Corinthians 13:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਬੱਚਾ ਸਾਂ ਤਾਂ ਬੱਚਿਆਂ ਵਾਂਗ ਗੱਲਾਂ ਕਰਦਾ ਸਾਂ, ਮੈਂ ਬੱਚਿਆ ਵਾਂਗ ਸੋਚਦਾ ਸਾਂ, ਮੈਂ ਬੱਚਿਆਂ ਵਾਂਗ ਵਿਉਂਤਾ ਬਣਾਉਂਦਾ ਸਾਂ, ਜਦੋਂ ਮੈਂ ਵੱਡਾ ਹੋਇਆ, ਮੈਂ ਬਚਪਨੇ ਦੇ ਇਹ ਸਾਰੇ ਢੰਗ ਛੱਡ ਦਿੱਤੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਮੈਂ ਬੱਚਾ ਸੀ ਤਾਂ ਬੱਚੇ ਦੀ ਤਰ੍ਹਾਂ ਬੋਲਦਾ ਸੀ, ਬੱਚੇ ਦੀ ਤਰ੍ਹਾਂ ਸੋਚਦਾ ਸੀ ਅਤੇ ਬੱਚੇ ਦੀ ਤਰ੍ਹਾਂ ਬਹਿਸ ਕਰਦਾ ਸੀ । ਪਰ ਹੁਣ ਜਦੋਂ ਕਿ ਮੈਂ ਵੱਡਾ ਹੋ ਗਿਆ ਹਾਂ ਤਾਂ ਮੈਂ ਆਪਣੀਆਂ ਬੱਚਿਆਂ ਵਾਲੀਆਂ ਸਭ ਗੱਲਾਂ ਛੱਡ ਦਿੱਤੀਆਂ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਮੈਂ ਬੱਚਾ ਸੀ, ਉਦੋਂ ਮੈਂ ਬੱਚਿਆਂ ਵਾਂਗ ਬੋਲਦਾ ਸੀ, ਬੱਚਿਆਂ ਦੀ ਤਰ੍ਹਾ ਸੋਚਦਾ ਅਤੇ ਬੱਚਿਆਂ ਦੀ ਤਰ੍ਹਾ ਵਾਦ-ਵਿਵਾਦ ਕਰਦਾ ਸੀ। ਪਰ ਜਦੋਂ ਮੈਂ ਸਿਆਣਾ ਹੋ ਗਿਆ ਤਾਂ ਮੈਂ ਨਿਆਣਪੁਣੇ ਦੀਆਂ ਗੱਲਾਂ ਪਿੱਛੇ ਛੱਡ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਮੈਂ ਨਿਆਣਾ ਸਾਂ ਤਦ ਨਿਆਣੇ ਵਾਂਙੂ ਬੋਲਦਾ, ਨਿਆਣੇ ਵਾਂਙੂ ਸਮਝਦਾ ਅਤੇ ਨਿਆਣੇ ਵਾਂਙੂ ਜਾਚਦਾ ਸਾਂ। ਹੁਣ ਮੈਂ ਸਿਆਣਾ ਜੋ ਹੋਇਆ ਤਾਂ ਮੈਂ ਨਿਆਣਪੁਣੇ ਦੀਆਂ ਗੱਲਾਂ ਛੱਡ ਦਿੱਤੀਆਂ ਹਨ
Punjabi ERV
ਜਦੋਂ ਮੈਂ ਬੱਚਾ ਸਾਂ ਤਾਂ ਬਚਿਆਂ ਵਾਂਗ ਗੱਲਾਂ ਕਰਦਾ ਸਾਂ, ਮੈਂ ਬਚਿਆ ਵਾਂਗ ਸੋਚਦਾ ਸਾਂ, ਮੈਂ ਬਚਿਆਂ ਵਾਂਗ ਵਿਉਂਤਾ ਬਣਾਉਂਦਾ ਸਾਂ, ਜਦੋਂ ਮੈਂ ਵੱਡਾ ਹੋਇਆ, ਮੈਂ ਬਚਪਨੇ ਦੇ ਇਹ ਸਾਰੇ ਢੰਗ ਛੱਡ ਦਿੱਤੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੈਂ ਨਿਆਣਾ ਸੀ ਤਦ ਨਿਆਣੇ ਦੀ ਤਰ੍ਹਾਂ ਬੋਲਦਾ, ਨਿਆਣੇ ਦੀ ਤਰ੍ਹਾਂ ਸਮਝਦਾ ਅਤੇ ਨਿਆਣੇ ਦੀ ਤਰ੍ਹਾਂ ਜਾਂਚਦਾ ਸੀ। ਹੁਣ ਮੈਂ ਸਿਆਣਾ ਹੋ ਗਿਆ ਹਾਂ ਤਾਂ ਮੈਂ ਨਿਆਣਪੁਣੇ ਦੀਆਂ ਗੱਲਾਂ ਛੱਡ ਦਿੱਤੀਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد مَیں بچّہ ساں تَد بچّیاں وانگُوں بولدا ساں۔ بچّیاں جیہی طبیعت سی۔ بچّیاں جیہی سمجھ سی۔ پر جد جوان ہویا تَد بچّے پُنے دِیاں گلّاں چھڈ دِتّیاں۔
Punjabi Standard Bible (Punjabi Standard Bible) 2023
ਜਦੋਂ ਮੈਂ ਬੱਚਾ ਸੀ ਤਾਂ ਬੱਚੇ ਵਾਂਗ ਬੋਲਦਾ ਸੀ, ਬੱਚੇ ਵਾਂਗ ਸੋਚਦਾ ਸੀ ਅਤੇ ਬੱਚੇ ਵਾਂਗ ਸਮਝਦਾ ਸੀ। ਪਰ ਜਦੋਂ ਮੈਂ ਵੱਡਾ ਹੋ ਗਿਆ ਤਾਂ ਬਚਪਨੇ ਦੀਆਂ ਗੱਲਾਂ ਨੂੰ ਛੱਡ ਦਿੱਤਾ।