1 Corinthians 13:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਡੇ ਨਾਲ ਇਸੇ ਤਰ੍ਹਾਂ ਹੀ ਹੁੰਦਾ ਹੈ। ਹੁਣ ਅਸੀਂ ਇਉਂ ਦੇਖ ਰਹੇ ਹਾਂ ਜਿਵੇਂ ਕਿਸੇ ਕਾਲੇ ਸ਼ੀਸ਼ੇ ਵਿੱਚ ਝਾਕ ਰਹੇ ਹੋਈਏ। ਪਰ ਉਦੋਂ, ਭਵਿੱਖ ਵਿੱਚ, ਸਾਨੂੰ ਸਾਫ਼-ਸਾਫ਼ ਦਿਖਾਈ ਦੇ ਜਾਵੇਗਾ। ਹੁਣ ਮੈਨੂੰ ਕੇਵਲ ਇੱਕ ਅੰਗ ਦਾ ਹੀ ਗਿਆਨ ਹੈ। ਪਰ ਉਦੋਂ ਮੈਨੂੰ ਸੰਪੂਰਣ ਗਿਆਨ ਹੋ ਜਾਵੇਗਾ ਜਿਵੇਂ ਮੈਨੂੰ ਪਰਮੇਸ਼ੁਰ ਨੇ ਜਾਣਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਸਮੇਂ ਸਾਨੂੰ ਸ਼ੀਸ਼ੇ ਵਿੱਚ ਧੁੰਦਲਾ ਦਿਖਾਈ ਦਿੰਦਾ ਹੈ, ਪਰ ਉਸ ਸਮੇਂ ਅਸੀਂ ਸਾਫ਼ ਸਾਫ਼ ਦੇਖਾਂਗੇ । ਇਸ ਸਮੇਂ ਮੇਰਾ ਗਿਆਨ ਅਪੂਰਨ ਹੈ, ਪਰ ਉਸ ਸਮੇਂ ਸੰਪੂਰਨ ਹੋਵੇਗਾ ਜਿਸ ਤਰ੍ਹਾਂ ਕਿ ਪਰਮੇਸ਼ਰ ਮੇਰਾ ਸੰਪੂਰਨ ਗਿਆਨ ਰੱਖਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਤਾਂ ਸਾਨੂੰ ਸ਼ੀਸ਼ੇ ਵਿੱਚ ਧੁੰਦਲਾ ਜਿਹਾ ਦਿਖਦਾ ਹੈ; ਪਰ ਉਸ ਸਮੇਂ ਆਹਮੋ-ਸਾਹਮਣੇ ਵੇਖਾਂਗੇ। ਹੁਣ ਮੇਰਾ ਗਿਆਨ ਘੱਟ ਹੈ ਪਰ ਉਸ ਵੇਲੇ ਮੇਰਾ ਗਿਆਨ ਅਜਿਹਾ ਹੋਵੇਗਾ ਜਿਸ ਤਰ੍ਹਾਂ ਦਾ ਮੈਂ ਜਾਣਿਆ ਗਿਆ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਵੇਲੇ ਤਾਂ ਅਸੀਂ ਸੀਸ਼ੇ ਵਿੱਚ ਧੁੰਦਲਾ ਜਿਹਾ ਵੇਖਦੇ ਹਾਂ ਪਰ ਉਸ ਵੇਲੇ ਰੋਬਰੂ ਵੇਖਾਂਗੇ। ਇਸ ਵੇਲੇ ਮੈਂ ਕੁੱਝ ਕੁੱਝ ਜਾਣਦਾ ਹਾਂ ਪਰ ਉਸ ਵੇਲੇ ਉਹੋ ਜਿਹਾ ਜਾਣਾਂਗਾ ਜਿਹੋ ਜਿਹਾ ਮੈਂ ਵੀ ਜਾਣਿਆ ਗਿਆ ਹਾਂ
Punjabi ERV
ਸਾਡੇ ਨਾਲ ਇਸੇ ਤਰ੍ਹਾਂ ਹੀ ਹੁੰਦਾ ਹੈ। ਹੁਣ ਅਸੀਂ ਇਉਂ ਦੇਖ ਰਹੇ ਹਾਂ ਜਿਵੇਂ ਕਿਸੇ ਕਾਲੇ ਸ਼ੀਸ਼ੇ ਵਿੱਚ ਝਾਕ ਰਹੇ ਹੋਈਏ। ਪਰ ਉਦੋਂ, ਭਵਿਖ੍ਖ ਵਿੱਚ, ਸਾਨੂੰ ਸਾਫ਼-ਸਾਫ਼ ਦਿਖਾਈ ਦੇ ਜਾਵੇਗਾ। ਹੁਣ ਮੈਨੂੰ ਕੇਵਲ ਇੱਕ ਅੰਗ ਦਾ ਹੀ ਗਿਆਨ ਹੈ। ਪਰ ਉਦੋਂ ਮੈਨੂੰ ਸੰਪੂਰਣ ਗਿਆਨ ਹੋ ਜਾਵੇਗਾ ਜਿਵੇਂ ਮੈਨੂੰ ਪਰਮੇਸ਼ੁਰ ਨੇ ਜਾਣਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਵੇਲੇ ਤਾਂ ਅਸੀਂ ਸ਼ੀਸ਼ੇ ਵਿੱਚ ਧੁੰਦਲਾ ਜਿਹਾ ਵੇਖਦੇ ਹਾਂ ਪਰ ਉਸ ਸਮੇਂ ਆਹਮੋਂ-ਸਾਹਮਣੇ ਵੇਖਾਂਗੇ। ਇਸ ਵੇਲੇ ਮੈਂ ਕੁਝ ਜਾਣਦਾ ਹਾਂ ਪਰ ਓਸ ਵੇਲੇ ਉਹੋ ਜਿਹਾ ਜਾਣਾਂਗਾ ਜਿਹੋ ਜਿਹਾ ਮੈਂ ਵੀ ਜਾਣਿਆ ਗਿਆ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن سانُوں شیشے وِچوں دُھندلا جیہا وکھائی دیندا اے پر اوس ویلے آہمنوں سامھنے ویکھاں گے۔ ایس ویلے میرا عِلم اُدھورا اے پر اوس ویلے اجیہا پُوری طرح نال پچھاناں گا۔ جیویں مَیں پچھانیاں گیا۔
Punjabi Standard Bible (Punjabi Standard Bible) 2023
ਅਜੇ ਅਸੀਂ ਸੀਸ਼ੇ ਵਿੱਚ ਧੁੰਦਲਾ ਵੇਖਦੇ ਹਾਂ ਪਰ ਉਦੋਂ ਆਹਮੋ-ਸਾਹਮਣੇ ਵੇਖਾਂਗੇ; ਇਸ ਸਮੇਂ ਮੈਂ ਅਧੂਰਾ ਜਾਣਦਾ ਹਾਂ ਪਰ ਉਦੋਂ ਪੂਰੀ ਤਰ੍ਹਾਂ ਜਾਣਾਂਗਾ ਜਿਵੇਂ ਮੈਂ ਵੀ ਪੂਰੀ ਤਰ੍ਹਾਂ ਜਾਣਿਆ ਗਿਆ।