1 Corinthians 13:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਕੋਲ ਅਗੰਮ ਵਾਕ ਦੀ ਦਾਤ ਹੋ ਸੱਕਦੀ ਹੈ, ਮੈਂ ਪਰਮੇਸ਼ੁਰ ਦੇ ਸਾਰੇ ਭੇਤਾਂ ਤੇ ਹਰ ਚੀਜ਼ ਦੇ ਗਿਆਨ ਨੂੰ ਸਮਝਨ ਵਾਲਾ ਹੋ ਸੱਕਦਾ ਹਾਂ, ਅਤੇ ਮੇਰੇ ਕੋਲ ਬਹੁਤ ਵੱਡਾ ਵਿਸ਼ਵਾਸ ਵੀ ਹੋ ਸੱਕਦਾ ਜੋ ਪਰਬਤਾਂ ਨੂੰ ਖਿਸੱਕਾਉਣ ਯੋਗ ਹੋਵੇ। ਪਰ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਸਾਰੀਆਂ ਗੱਲਾਂ ਦੇ ਹੁੰਦਿਆਂ ਹੋਇਆ ਵੀ ਮੈਂ ਕੁਝ ਨਹੀਂ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਾਵੇਂ ਮੇਰੇ ਕੋਲ ਭਵਿੱਖਬਾਣੀ ਕਰਨ ਦਾ ਵਰਦਾਨ, ਸਭ ਗੁਪਤ ਭੇਤਾਂ ਦਾ ਗਿਆਨ ਅਤੇ ਹਰ ਤਰ੍ਹਾਂ ਦੀ ਸਮਝ ਕਿਉਂ ਨਾ ਹੋਵੇ, ਇੱਥੋਂ ਤੱਕ ਕਿ ਪਹਾੜਾਂ ਨੂੰ ਹਿਲਾ ਦੇਣ ਵਾਲਾ ਵਿਸ਼ਵਾਸ ਵੀ ਕਿਉਂ ਨਾ ਹੋਵੇ ਪਰ ਜੇਕਰ ਮੇਰੇ ਵਿੱਚ ਪਿਆਰ ਨਹੀਂ ਹੈ ਤਾਂ ਮੈਂ ਕੁਝ ਵੀ ਨਹੀਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭਾਵੇਂ ਮੇਰੇ ਕੋਲ ਭਵਿੱਖਬਾਣੀ ਕਰਨ ਦਾ ਵਰਦਾਨ ਹੋਵੇ ਅਤੇ ਮੈਂ ਸਾਰੇ ਭੇਦਾ ਅਤੇ ਸਾਰੇ ਗਿਆਨ ਨੂੰ ਸਮਝ ਵਾਲਾ ਹੋਵਾ, ਅਤੇ ਮੇਰਾ ਵਿਸ਼ਵਾਸ ਅਜਿਹਾ ਹੋਵੇ ਜੋ ਪਹਾੜਾਂ ਨੂੰ ਹਟਾ ਦੇਵੇ, ਪਰ ਜੇ ਮੇਰੇ ਵਿੱਚ ਪਿਆਰ ਨਹੀਂ ਹੈ, ਤਾਂ ਮੈਂ ਕੁਝ ਵੀ ਨਹੀਂ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਭਾਵੇਂ ਮੈਨੂੰ ਅਗੰਮ ਵਾਕ ਬੋਲਣਾ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾਂ ਅਤੇ ਭਾਵੇਂ ਮੈਂ ਪੂਰੀ ਨਿਹਚਾ ਰੱਖਾਂ ਅਜਿਹੀ ਭਈ ਪਹਾੜਾਂ ਨੂੰ ਹਟਾ ਦਿਆਂ ਪਰ ਪ੍ਰੇਮ ਨਾ ਰੱਖਾਂ, ਮੈਂ ਕੁੱਝ ਵੀ ਨਹੀਂ
Punjabi ERV
ਮੇਰੇ ਕੋਲ ਅਗੰਮ ਵਾਕ ਦੀ ਦਾਤ ਹੋ ਸਕਦੀ ਹੈ, ਮੈਂ ਪਰਮੇਸ਼ੁਰ ਦੇ ਸਾਰੇ ਰਹੱਸਾਂ ਤੇ ਹਰ ਚੀਜ਼ ਦੇ ਗਿਆਨ ਨੂੰ ਸਮਝਨ ਵਾਲਾ ਹੋ ਸਕਦਾ ਹਾਂ, ਅਤੇ ਮੇਰੇ ਕੋਲ ਬਹੁਤ ਵੱਡਾ ਵਿਸ਼ਵਾਸ ਵੀ ਹੋ ਸਕਦਾ ਜੋ ਪਰਬਤਾਂ ਨੂੰ ਖਿਸਕਾਉਣ ਯੋਗ ਹੋਵੇ। ਪਰ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਸਾਰੀਆਂ ਗੱਲਾਂ ਦੇ ਹੁੰਦਿਆਂ ਹੋਇਆ ਵੀ ਮੈਂ ਕੁਝ ਨਹੀਂ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਭਾਵੇਂ ਮੈਨੂੰ ਭਵਿੱਖਬਾਣੀ ਕਰਨੀ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾ ਅਤੇ ਭਾਵੇਂ ਮੈਂ ਪੂਰੀ ਵਿਸ਼ਵਾਸ ਰੱਖਾਂ, ਅਜਿਹੀ ਜੋ ਪਹਾੜਾਂ ਨੂੰ ਹਟਾ ਦੇਵਾਂ ਪਰ ਪਿਆਰ ਨਾ ਰੱਖਾਂ, ਮੈਂ ਕੁਝ ਵੀ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے مَینُوں نبُوّت مِلے تے ساریاں بھیتاں تے سارے عِلم دی واقفی ہوئے تے میرا اِیمان ایتھوں تِیکر پَکّا ہوئے۔ پئی پہاڑاں نُوں ہٹا دیاں۔ تے مَیں مُحبّت نا رکھاں تے مَیں کُجھ وی نئیں۔
Punjabi Standard Bible (Punjabi Standard Bible) 2023
ਅਤੇ ਭਾਵੇਂ ਮੇਰੇ ਕੋਲ ਭਵਿੱਖਬਾਣੀ ਕਰਨ ਦਾ ਵਰਦਾਨ ਹੋਵੇ ਅਤੇ ਮੈਂ ਸਾਰੇ ਭੇਤ ਅਤੇ ਸਾਰਾ ਗਿਆਨ ਜਾਣਦਾ ਹੋਵਾਂ ਅਤੇ ਮੇਰੇ ਅੰਦਰ ਅਜਿਹਾ ਵਿਸ਼ਵਾਸ ਹੋਵੇ ਕਿ ਮੈਂ ਪਹਾੜਾਂ ਨੂੰ ਹਟਾ ਦੇਵਾਂ, ਪਰ ਪ੍ਰੇਮ ਨਾ ਰੱਖਾਂ ਤਾਂ ਮੈਂ ਕੁਝ ਵੀ ਨਹੀਂ।