1 Corinthians 14:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਕਲੀਸਿਯਾ ਦੀਆਂ ਇੱਕਤਰਤਾਵਾਂ ਵਿੱਚ, ਮੈਂ ਅਜਿਹੇ ਪੰਜ ਸ਼ਬਦ ਬੋਲਣੇ ਪਸੰਦ ਕਰਾਂਗਾ ਜੋ ਮੈਂ ਵੱਖੋ-ਵੱਖਰੀਆਂ ਭਾਸ਼ਾਵਾਂ ਦੇ ਹਜ਼ਾਰਾਂ ਸ਼ਬਦ ਬੋਲਣ ਨਾਲੋਂ ਵੀ ਵੱਧ ਸਮਝਦਾ ਹਾਂ। ਮੈਂ ਆਪਣੀ ਸਮਝ ਨਾਲ ਬੋਲਣਾ ਵੱਧੇਰੇ ਪਸੰਦ ਕਰਾਂਗਾ ਤਾਂ ਜੋ ਮੈਂ ਹੋਰਨਾਂ ਨੂੰ ਸਿੱਖਿਆ ਦੇ ਸੱਕਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਕਲੀਸਿਯਾ ਵਿੱਚ ਮੈਂ ਪੰਜ ਸ਼ਬਦ ਬੁੱਧੀ ਨਾਲ ਬੋਲਣੇ ਜ਼ਿਆਦਾ ਪਸੰਦ ਕਰਾਂਗਾ ਕਿ ਦੂਜਿਆਂ ਨੂੰ ਸਿੱਖਿਆ ਦੇਵਾਂ, ਬਜਾਏ ਇਸ ਦੇ ਕਿ ਹਜ਼ਾਰ ਸ਼ਬਦ ਪਰਾਈਆਂ ਭਾਸ਼ਾਵਾਂ ਵਿੱਚ ਬੋਲਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਵੀ ਪੰਜ ਗੱਲਾਂ ਕਲੀਸਿਆ ਵਿੱਚ ਆਪਣੀ ਸਮਝ ਨਾਲ ਬੋਲਦਾ ਹਾਂ ਤਾਂ ਕਿ ਹੋਰਨਾ ਨੂੰ ਸਿਖਾਵਾਂ ਇਹ ਮੈਨੂੰ ਇਸ ਨਾਲੋਂ ਜ਼ਿਆਦਾ ਪਸੰਦ ਹੈ ਜੋ ਦਸ ਹਜ਼ਾਰ ਗੱਲਾਂ ਗ਼ੈਰ-ਭਾਸ਼ਾ ਵਿੱਚ ਬੋਲਾਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਕਲੀਸਿਯਾ ਵਿੱਚ ਪੰਜ ਗੱਲਾਂ ਆਪਣੀ ਸਮਝ ਨਾਲ ਬੋਲਣੀਆਂ ਭਈ ਹੋਰਨਾਂ ਨੂੰ ਵੀ ਸਿਖਾਲਾਂ ਇਹ ਮੈਨੂੰ ਇਸ ਨਾਲੋਂ ਬਹੁਤ ਪਸੰਦ ਆਉਂਦਾ ਹੈ ਜੋ ਦਸ ਹਜਾਰ ਗੱਲਾਂ ਪਰਾਈ ਭਾਖਿਆ ਵਿੱਚ ਬੋਲਾਂ।।
Punjabi ERV
ਪਰ ਕਲੀਸਿਯਾ ਦੀਆਂ ਇਕੱਤਰਤਾਵਾਂ ਵਿੱਚ, ਮੈਂ ਅਜਿਹੇ ਪੰਜ ਸ਼ਬਦ ਬੋਲਣੇ ਪਸੰਦ ਕਰਾਂਗਾ ਜੋ ਮੈਂ ਵੱਖੋ-ਵੱਖਰੀਆਂ ਭਾਸ਼ਾਵਾਂ ਦੇ ਹਜ਼ਾਰਾਂ ਸ਼ਬਦ ਬੋਲਣ ਨਾਲੋਂ ਵੀ ਵਧ ਸਮਝਦਾ ਹਾਂ। ਮੈਂ ਆਪਣੀ ਸਮਝ ਨਾਲ ਬੋਲਣਾ ਵਧੇਰੇ ਪਸੰਦ ਕਰਾਂਗਾ ਤਾਂ ਜੋ ਮੈਂ ਹੋਰਨਾਂ ਨੂੰ ਸਿਖਿਆ ਦੇ ਸਕਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਕਲੀਸਿਯਾ ਵਿੱਚ ਪੰਜ ਗੱਲਾਂ ਆਪਣੀ ਸਮਝ ਨਾਲ ਬੋਲਣੀਆਂ ਕਿ ਹੋਰਨਾਂ ਨੂੰ ਵੀ ਸਿਖਾਵਾਂ ਇਹ ਮੈਨੂੰ ਇਸ ਨਾਲੋਂ ਬਹੁਤ ਪਸੰਦ ਆਉਂਦਾ ਹੈ ਜੋ ਦਸ ਹਜ਼ਾਰ ਗੱਲਾਂ ਪਰਾਈ ਭਾਸ਼ਾ ਵਿੱਚ ਬੋਲਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر کلِیسیا وِچ اوپری بولی وِچ دَس ہزار گلّاں آکھن نالوں مَینُوں ایہہ بُہتا چَنگا لگدا اے پئی ہورناں نُوں سکھان دے لئی پنج ای گلّاں آکھاں۔
Punjabi Standard Bible (Punjabi Standard Bible) 2023
ਫਿਰ ਵੀ ਮੈਂ ਕਲੀਸਿਯਾ ਵਿੱਚ ਗੈਰ-ਭਾਸ਼ਾ ਵਿੱਚ ਦਸ ਹਜ਼ਾਰ ਸ਼ਬਦ ਬੋਲਣ ਨਾਲੋਂ ਆਪਣੀ ਸਮਝਦਾਰੀ ਨਾਲ ਪੰਜ ਸ਼ਬਦ ਬੋਲਣਾ ਜ਼ਿਆਦਾ ਪਸੰਦ ਕਰਾਂਗਾ ਤਾਂਕਿ ਦੂਜਿਆਂ ਨੂੰ ਸਿੱਖਿਆ ਦੇ ਸਕਾਂ।