1 Corinthians 14:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਸਮਝਾਉਂਦਾ ਹਾਂ ਕਿ ਉਹ ਵਿਅਕਤੀ ਜਿਸ ਕੋਲ ਵੱਖਰੀ ਭਾਸ਼ਾ ਬੋਲਣ ਦੀ ਦਾਤ ਹੈ ਉਹ ਲੋਕਾਂ ਨਾਲ ਗੱਲ ਨਹੀਂ ਕਰ ਰਿਹਾ, ਪਰ ਉਹ ਪਰਮੇਸ਼ੁਰ ਨਾਲ ਗੱਲ ਕਰ ਰਿਹਾ ਹੈ। ਉਸ ਵਿਅਕਤੀ ਦੀ ਗੱਲ ਕੋਈ ਨਹੀਂ ਸਮਝਦਾ ਉਹ ਤਾਂ ਆਤਮਾ ਰਾਹੀਂ ਗੁਪਤ ਗੱਲਾਂ ਕਰ ਰਿਹਾ ਹੁੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਮਨੁੱਖ ਪਰਾਈਆਂ ਭਾਸ਼ਾਵਾਂ ਬੋਲਦਾ ਹੈ, ਉਹ ਮਨੁੱਖਾਂ ਨਾਲ ਨਹੀਂ ਬੋਲਦਾ ਸਗੋਂ ਪਰਮੇਸ਼ਰ ਨਾਲ ਬੋਲਦਾ ਹੈ ਕਿਉਂਕਿ ਉਸ ਨੂੰ ਹੋਰ ਕੋਈ ਨਹੀਂ ਸਮਝਦਾ । ਉਹ ਪਵਿੱਤਰ ਆਤਮਾ ਦੀ ਪ੍ਰੇਰਨਾ ਨਾਲ ਰਹੱਸ ਵਾਲੀਆਂ ਗੱਲਾਂ ਕਰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਗ਼ੈਰ-ਭਾਸ਼ਾ ਬੋਲਦਾ ਹੈ ਉਹ ਮਨੁੱਖਾਂ ਨਾਲ ਸਗੋਂ ਪਰਮੇਸ਼ਵਰ ਨਾਲ ਗੱਲਾਂ ਕਰਦਾ ਹੈ। ਇਸ ਲਈ ਕੋਈ ਨਹੀਂ ਸਮਝਦਾ ਪਰ ਪਵਿੱਤਰ ਆਤਮਾ ਵਿੱਚ ਭੇਤ ਦੀਆ ਗੱਲਾਂ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਪਰਾਈ ਭਾਖਿਆ ਬੋਲਦਾ ਹੈ ਉਹ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਬੋਲਦਾ ਹੈ ਇਸ ਲਈ ਕਿ ਕੋਈ ਨਹੀਂ ਸਮਝਦਾ ਹੈ ਪਰ ਉਹ ਆਤਮਾ ਵਿੱਚ ਭੇਤ ਦੀਆਂ ਗੱਲਾਂ ਕਰਦਾ ਹੈ
Punjabi ERV
ਮੈਂ ਸਮਝਾਉਂਦਾ ਹਾਂ ਕਿ ਉਹ ਵਿਅਕਤੀ ਜਿਸ ਕੋਲ ਵੱਖਰੀ ਭਾਸ਼ਾ ਬੋਲਣ ਦੀ ਦਾਤ ਹੈ ਉਹ ਲੋਕਾਂ ਨਾਲ ਗੱਲ ਨਹੀਂ ਕਰ ਰਿਹਾ, ਪਰ ਉਹ ਪਰਮੇਸ਼ੁਰ ਨਾਲ ਗੱਲ ਕਰ ਰਿਹਾ ਹੈ। ਉਸ ਵਿਅਕਤੀ ਦੀ ਗੱਲ ਕੋਈ ਨਹੀਂ ਸਮਝਦਾ ਉਹ ਤਾਂ ਆਤਮਾ ਰਾਹੀਂ ਗੁਪਤ ਗੱਲਾਂ ਕਰ ਰਿਹਾ ਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਪਰਾਈ ਭਾਸ਼ਾ ਬੋਲਦਾ ਹੈ, ਉਹ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਬੋਲਦਾ ਹੈ, ਇਸ ਲਈ ਕੋਈ ਨਹੀਂ ਸਮਝਦਾ ਹੈ ਪਰ ਉਹ ਆਤਮਾ ਵਿੱਚ ਭੇਤ ਦੀਆਂ ਗੱਲਾਂ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیہڑا اوپری زبان وِچ گلّ کر دا اے۔ اوہ بندیاں نال گلّاں نئیں کر دا سگوں خُدا نال۔ ایس لئی پئی اوہدی کوئی نئیں سمجھدا بھانویں اوہ اپنی رُوح دی راہِیں بھیت دِیاں گلّاں آکھدا اے۔
Punjabi Standard Bible (Punjabi Standard Bible) 2023
ਜਿਹੜਾ ਗੈਰ-ਭਾਸ਼ਾ ਬੋਲਦਾ ਹੈ ਉਹ ਮਨੁੱਖਾਂ ਨਾਲ ਨਹੀਂ, ਸਗੋਂ ਪਰਮੇਸ਼ਰ ਨਾਲ ਬੋਲਦਾ ਹੈ; ਇਸ ਲਈ ਕਿ ਉਸ ਦੀ ਗੱਲ ਨੂੰ ਕੋਈ ਨਹੀਂ ਸਮਝਦਾ, ਪਰ ਉਹ ਆਤਮਾ ਵਿੱਚ ਭੇਤ ਦੀਆਂ ਗੱਲਾਂ ਬੋਲਦਾ ਹੈ।