1 Corinthians 14:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਦਿਲ ਦੀਆਂ ਗੁਪਤ ਗੱਲਾਂ ਚਾਨਣ ਵਿੱਚ ਆ ਜਾਣਗੀਆਂ। ਇਸ ਲਈ ਉਹ ਵਿਅਕਤੀ ਝੁਕ ਕੇ ਪਰਮੇਸ਼ੁਰ ਨੂੰ ਮੱਥਾ ਟੇਕੇਗਾ। ਉਹ ਆਖੇਗਾ, “ਕਿ ਸੱਚਮੁੱਚ ਹੀ ਪਰਮੇਸ਼ੁਰ ਤੁਹਾਡੇ ਨਾਲ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਉਹਨਾਂ ਦੇ ਦਿਲਾਂ ਦੇ ਗੁੱਝੇ ਵਿਚਾਰ ਚਾਨਣ ਵਿੱਚ ਆ ਜਾਣਗੇ ਅਤੇ ਉਹ ਪਰਮੇਸ਼ਰ ਦੇ ਸਾਹਮਣੇ ਮੂੰਹ ਦੇ ਭਾਰ ਡਿੱਗ ਕੇ ਮੰਨ ਲੈਣਗੇ ਕਿ ਪਰਮੇਸ਼ਰ ਸੱਚਮੁੱਚ ਤੁਹਾਡੇ ਵਿਚਕਾਰ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਦੇ ਮਨਾ ਦੀਆਂ ਗੁਪਤ ਗੱਲਾਂ ਪ੍ਰਗਟ ਹੋਣਗੀਆਂ। ਅਤੇ ਉਹ ਝੁਕ ਕੇ ਜਿਉਂਦੇ ਪਰਮੇਸ਼ਵਰ ਦੀ ਮਹਿਮਾ ਕਰਨਗੇ, ਅਤੇ ਆਖਣਗੇ, “ਪਰਮੇਸ਼ਵਰ ਸੱਚ-ਮੁੱਚ ਤੁਹਾਡੇ ਵਿੱਚ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਮਨ ਦੀਆਂ ਗੁਪਤ ਗੱਲਾਂ ਪਰਗਟ ਹੋਣਗੀਆਂ ਅਤੇ ਇਉਂ ਮੂੰਧੇ ਪੈ ਕੇ ਉਹ ਪਰਮੇਸ਼ੁਰ ਨੂੰ ਮੱਥਾ ਟੇਕੇਗਾ ਅਤੇ ਆਖੇਗਾ ਭਈ ਸੱਚੀ ਮੁੱਚੀ ਪਰਮੇਸ਼ੁਰ ਇਹਨਾਂ ਦੇ ਵਿੱਚ ਹੈ।।
Punjabi ERV
ਉਸਦੇ ਦਿਲ ਦੀਆਂ ਗੁਪਤ ਗੱਲਾਂ ਚਾਨਣ ਵਿੱਚ ਆ ਜਾਣਗੀਆਂ। ਇਸ ਲਈ ਉਹ ਵਿਅਕਤੀ ਝੁਕਕੇ ਪਰਮੇਸ਼ੁਰ ਨੂੰ ਮਥ ਟੇਕੇਗਾ। ਉਹ ਆਖੇਗਾ, “ਕਿ ਸੱਚਮੁੱਚ ਹੀ ਪਰਮੇਸ਼ੁਰ ਤੁਹਾਡੇ ਨਾਲ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਮਨ ਦੀਆਂ ਗੁਪਤ ਗੱਲਾਂ ਪ੍ਰਗਟ ਹੋਣਗੀਆਂ ਅਤੇ ਉਹ ਪਰਮੇਸ਼ੁਰ ਨੂੰ ਮੱਥਾ ਟੇਕੇਗਾ ਅਤੇ ਆਖੇਗਾ ਭਈ ਸੱਚੀ ਮੁੱਚੀ ਪਰਮੇਸ਼ੁਰ ਇਹਨਾਂ ਦੇ ਵਿੱਚ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے دِل دے بھیت ظاہر ہو جان گے تے اوہ مُنھ پرنیں ڈِگّ کے خُدا نُوں سجدہ کرے گا۔ تے اوہ اِقرار کرے گا۔ پئی بے شک خُدا تُہاڈے وِچ اے۔
Punjabi Standard Bible (Punjabi Standard Bible) 2023
ਉਸ ਦੇ ਮਨ ਦੀਆਂ ਗੁਪਤ ਗੱਲਾਂ ਪਰਗਟ ਹੋ ਜਾਣਗੀਆਂ ਅਤੇ ਉਹ ਮੂੰਹ ਪਰਨੇ ਲੰਮੇ ਪੈ ਕੇ ਪਰਮੇਸ਼ਰ ਦੀ ਅਰਾਧਨਾ ਕਰੇਗਾ ਤੇ ਕਹੇਗਾ, “ਸੱਚਮੁੱਚ ਪਰਮੇਸ਼ਰ ਤੁਹਾਡੇ ਵਿਚਕਾਰ ਹੈ।”