1 Corinthians 14:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਸੀਂ ਇਕੱਠੋ ਹੋਵੋ, ਜੇ ਕੋਈ ਇੱਕ ਵਿਅਕਤੀ ਵੱਖਰੀ ਭਾਸ਼ਾ ਵਿੱਚ ਬੋਲਦਾ ਹੈ, ਤਾਂ ਸਿਰਫ਼ ਦੋ ਵਿਅਕਤੀਆਂ ਜਾਂ ਵੱਧ ਤੋਂ ਵੱਧ, ਤਿੰਨਾਂ ਤੋਂ ਵੱਧ ਨੂੰ ਨਹੀਂ ਬੋਲਣਾ ਚਾਹੀਦਾ। ਅਤੇ ਉਨ੍ਹਾਂ ਨੂੰ ਵਾਰੀ ਸਿਰ ਬੋਲਣਾ ਚਾਹੀਦਾ ਹੈ। ਕਿਸੇ ਹੋਰ ਵਿਅਕਤੀ ਨੂੰ ਉਨ੍ਹਾਂ ਲੋਕਾਂ ਦੀ ਗੱਲ ਦੀ ਵਿਆਖਿਆ ਕਰਨੀ ਚਾਹੀਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਕੋਈ ਪਰਾਈ ਭਾਸ਼ਾ ਬੋਲਣਾ ਚਾਹੇ ਤਾਂ ਵੱਧ ਤੋਂ ਵੱਧ ਦੋ ਜਾਂ ਤਿੰਨ ਜਣੇ ਬੋਲਣ, ਉਹ ਵੀ ਵਾਰੀ ਵਾਰੀ ਅਤੇ ਕੋਈ ਮਨੁੱਖ ਉਸ ਦਾ ਅਨੁਵਾਦ ਵੀ ਕਰੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਕੋਈ ਗ਼ੈਰ-ਭਾਸ਼ਾ ਬੋਲੇ ਤਾਂ ਦੋ ਜਾਂ ਵੱਧ ਤੋਂ ਵੱਧ ਤਿੰਨ ਵਿਅਕਤੀ ਹੀ ਬੋਲਣ ਅਤੇ ਇੱਕ ਵਿਅਕਤੀ ਇਸਦਾ ਅਨੁਵਾਦ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕੋਈ ਪਰਾਈ ਭਾਖਿਆ ਬੋਲੇ ਤਾਂ ਦੋ ਦੋ ਅਥਵਾ ਵੱਧ ਤੋਂ ਵੱਧ ਤਿੰਨ ਤਿੰਨ ਕਰਕੇ ਬੋਲਣ ਸੋ ਭੀ ਵਾਰੋ ਵਾਰੀ ਅਤੇ ਇੱਕ ਜਣਾ ਅਰਥ ਕਰੇ
Punjabi ERV
ਜਦੋਂ ਤੁਸੀਂ ਇਕਠੋ ਹੋਵੋ, ਜੇ ਕੋਈ ਇੱਕ ਵਿਅਕਤੀ ਵੱਖਰੀ ਭਾਸ਼ਾ ਵਿੱਚ ਬੋਲਦਾ ਹੈ, ਤਾਂ ਸਿਰਫ਼ ਦੋ ਵਿਅਕਤੀਆਂ ਜਾਂ ਵਧ ਤੋਂ ਵਧ, ਤਿੰਨਾਂ ਤੋਂ ਵਧ ਨੂੰ ਨਹੀਂ ਬੋਲਣਾ ਚਾਹੀਦਾ। ਅਤੇ ਉਨ੍ਹਾਂ ਨੂੰ ਵਾਰੀ ਸਿਰ ਬੋਲਣਾ ਚਾਹੀਦਾ ਹੈ। ਕਿਸੇ ਹੋਰ ਵਿਅਕਤੀ ਨੂੰ ਉਨ੍ਹਾਂ ਲੋਕਾਂ ਦੀ ਗੱਲ ਦੀ ਵਿਆਖਿਆ ਕਰਨੀ ਚਾਹੀਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਪਰਾਈ ਭਾਸ਼ਾ ਬੋਲੇ ਤਾਂ ਦੋ-ਦੋ ਅਥਵਾ ਵੱਧ ਤੋਂ ਵੱਧ ਤਿੰਨ-ਤਿੰਨ ਕਰਕੇ ਬੋਲਣ ਸੋ ਵਾਰੋ-ਵਾਰੀ ਅਤੇ ਇੱਕ ਜਣਾ ਅਰਥ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے اوپری بولی وِچ گلّاں کرنِیاں ہون تے دو دو یا وَدّھ توں وَدّھ تِنّ تِنّ بندے واری واری نال بولن۔ تے اِک بندہ ترجمہ کرے۔
Punjabi Standard Bible (Punjabi Standard Bible) 2023
ਜੇ ਕੋਈ ਗੈਰ-ਭਾਸ਼ਾ ਬੋਲਦਾ ਹੈ ਤਾਂ ਦੋ ਜਾਂ ਵੱਧ ਤੋਂ ਵੱਧ ਤਿੰਨ ਜਣੇ ਬੋਲਣ, ਉਹ ਵੀ ਵਾਰੀ-ਵਾਰੀ ਅਤੇ ਇੱਕ ਜਣਾ ਅਰਥ ਕਰੇ।