1 Corinthians 14:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੀ ਚਾਹਨਾ ਹੈ ਕਿ ਤੁਹਾਡੇ ਸਾਰਿਆਂ ਕੋਲ ਵੱਖ-ਵੱਖ ਭਾਸ਼ਾਵਾਂ ਬੋਲਣ ਦੀ ਦਾਤ ਹੋਵੇ। ਪਰ ਮੈਂ ਇਸਤੋਂ ਵੱਧ ਇਹ ਵੀ ਚਾਹੁੰਦਾ ਹਾਂ ਕਿ ਤੁਸੀਂ ਅਗੰਮ ਵਾਕ ਕਰ ਸੱਕੋਂ। ਜਿਹੜਾ ਵਿਅਕਤੀ ਅਗੰਮ ਵਾਕ ਕਰਦਾ ਉਹ ਉਸ ਵਿਅਕਤੀ ਨਾਲੋਂ ਵੱਡਾ ਹੈ ਜਿਹੜਾ ਕੇਵਲ ਵੱਖੋ ਵੱਖਰੀਆਂ ਭਾਸ਼ਾਵਾਂ ਹੀ ਬੋਲ ਸੱਕਦਾ ਹੈ। ਪਰ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਵਾਲਾ ਅਗੰਮ ਵਾਕ ਕਰਨ ਵਾਲੇ ਵਰਗਾ ਹੀ ਹੁੰਦਾ ਹੈ। ਜੇ ਉਹ ਉਨ੍ਹਾਂ ਵੱਖਰੀਆਂ ਭਾਸ਼ਾਵਾਂ ਦਾ ਦੋ ਭਾਸ਼ੀਆ ਬਣ ਸੱਕੇ। ਫ਼ੇਰ ਕਲੀਸਿਯਾ ਨੂੰ ਉਸ ਦੇ ਬੋਲਾਂ ਨਾਲ ਸਹਾਇਤਾ ਮਿਲ ਸੱਕਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਚਾਹੁੰਦਾ ਹਾਂ ਕਿ ਤੁਸੀਂ ਸਭ ਪਰਾਈਆਂ ਭਾਸ਼ਾਵਾਂ ਬੋਲੋ ਪਰ ਇਸ ਤੋਂ ਵੱਧ ਮੈਂ ਇਹ ਚਾਹੁੰਦਾ ਹਾਂ ਕਿ ਤੁਸੀਂ ਸਭ ਪਰਮੇਸ਼ਰ ਦੇ ਸੰਦੇਸ਼ ਦਾ ਵਰਦਾਨ ਪ੍ਰਾਪਤ ਕਰੋ, ਕਿਉਂਕਿ ਪਰਮੇਸ਼ਰ ਦਾ ਸੰਦੇਸ਼ ਸੁਣਾਉਣ ਵਾਲਾ ਪਰਾਈਆਂ ਭਾਸ਼ਾਵਾਂ ਬੋਲਣ ਵਾਲੇ ਨਾਲੋਂ ਮਹਾਨ ਹੈ । ਇਹ ਦੂਜੀ ਗੱਲ ਹੈ ਕਿ ਉੱਥੇ ਕੋਈ ਅਨੁਵਾਦ ਕਰਨ ਵਾਲਾ ਹੋਵੇ, ਜਿਸ ਰਾਹੀਂ ਕਲੀਸਿਯਾ ਦੀ ਉਸਾਰੀ ਵਿੱਚ ਵਾਧਾ ਹੋ ਸਕੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਰੇ ਗ਼ੈਰ-ਭਾਸ਼ਾ ਬੋਲੋ, ਪਰ ਇਸ ਤੋਂ ਵਧੀਆ ਤੇ ਇਹ ਹੋਵੇਗਾ, ਕਿ ਤੁਸੀਂ ਭਵਿੱਖਬਾਣੀਆ ਕਰੋ। ਜਿਹੜਾ ਗ਼ੈਰ-ਭਾਸ਼ਾ ਬੋਲਣ ਵਾਲਾ ਹੈ ਜੇ ਉਹ ਅਰਥ ਨਾ ਦੱਸੇ, ਜਿਸ ਤੋਂ ਸਾਰੀ ਕਲੀਸਿਆ ਮਜ਼ਬੂਤ ਹੋਵੇ ਤਾਂ ਭਵਿੱਖਬਾਣੀਆ ਕਰਨ ਵਾਲਾ ਉਸ ਨਾਲੋਂ ਉੱਤਮ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਮੈਂ ਚਾਹੁੰਦਾ ਹਾਂ ਜੋ ਤੁਸੀਂ ਸੱਭੇ ਪਰਾਈਆਂ ਭਾਖਿਆਂ ਬੋਲੋ ਪਰ ਇਸ ਤੋਂ ਵਧੀਕ ਇਹ, ਜੋ ਤੁਸੀਂ ਅਗੰਮ ਵਾਕ ਕਰੋ। ਜਿਹੜਾ ਪਰਾਈਆਂ ਭਾਖਿਆਂ ਬੋਲਣ ਵਾਲਾ ਹੈ ਜੇਕਰ ਉਹ ਅਰਥ ਨਾ ਕਰੇ ਜਿਸ ਤੋਂ ਕਲੀਸਿਯਾ ਲਾਭ ਉਠਾਵੇ ਤਾਂ ਅਗੰਮ ਵਾਕ ਕਰਨ ਵਾਲਾ ਉਸ ਨਾਲੋਂ ਉੱਤਮ ਹੈ
Punjabi ERV
ਮੇਰੀ ਚਾਹਨਾ ਹੈ ਕਿ ਤੁਹਾਡੇ ਸਾਰਿਆਂ ਕੋਲ ਵੱਖ-ਵੱਖ ਭਾਸ਼ਾਵਾਂ ਬੋਲਣ ਦੀ ਦਾਤ ਹੋਵੇ। ਪਰ ਮੈਂ ਇਸਤੋਂ ਵਧ ਇਹ ਵੀ ਚਾਹੁੰਦਾ ਹਾਂ ਕਿ ਤੁਸੀਂ ਅਗੰਮ ਵਾਕ ਕਰ ਸਕੋਂ। ਜਿਹਡ਼ਾ ਵਿਅਕਤੀ ਅਗੰਮ ਵਾਕ ਕਰਦਾ ਉਹ ਉਸ ਵਿਅਕਤੀ ਨਾਲੋਂ ਵੱਡਾ ਹੈ ਜਿਹਡ਼ਾ ਕੇਵਲ ਵੱਖੋ ਵੱਖਰੀਆਂ ਭਾਸ਼ਾਵਾਂ ਹੀ ਬੋਲ ਸਕਦਾ ਹੈ। ਪਰ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਵਾਲਾ ਅਗੰਮ ਵਾਕ ਕਰਨ ਵਾਲੇ ਵਰਗਾ ਹੀ ਹੁੰਦਾ ਹੈ। ਜੇ ਉਹ ਉਨ੍ਹਾਂ ਵੱਖਰੀਆਂ ਭਾਸ਼ਾਵਾਂ ਦਾ ਦੋ ਭਾਸ਼ੀਆ ਬਣ ਸਕੇ। ਫ਼ੇਰ ਕਲੀਸਿਯਾ ਨੂੰ ਉਸਦੇ ਬੋਲਾਂ ਨਾਲ ਸਹਾਇਤਾ ਮਿਲ ਸਕਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਮੈਂ ਚਾਹੁੰਦਾ ਹਾਂ ਜੋ ਤੁਸੀਂ ਸਾਰੇ ਪਰਾਈਆਂ ਭਾਸ਼ਾ ਬੋਲੋ ਪਰ ਇਸ ਤੋਂ ਵੱਧ ਕੇ ਇਹ, ਜੋ ਤੁਸੀਂ ਭਵਿੱਖਬਾਣੀ ਕਰੋ। ਜਿਹੜਾ ਪਰਾਈਆਂ ਭਾਸ਼ਾ ਬੋਲਣ ਵਾਲਾ ਹੈ ਜੇਕਰ ਉਹ ਅਰਥ ਨਾ ਕਰੇ, ਜਿਸ ਤੋਂ ਕਲੀਸਿਯਾ ਲਾਭ ਉੱਠਾਵੇ ਤਾਂ ਭਵਿੱਖਬਾਣੀ ਕਰਨ ਵਾਲਾ ਉਸ ਨਾਲੋਂ ਉੱਤਮ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھانویں مَیں ایہہ چاہناں آں پئی تُسی سارے اوپری زبان وِچ گلّاں کرو۔ پر بُہتا ایہو ای چاہناں آں پئی نبُوّت کرو۔ تے جے اوپری زبان بولن والا کلِیسیا دی ترقی دے لئی ترجمہ نا کرے تے نبُوّت کرن والا اوہدے نالوں وَڈا اے۔
Punjabi Standard Bible (Punjabi Standard Bible) 2023
ਮੈਂ ਚਾਹੁੰਦਾ ਹਾਂ ਕਿ ਤੁਸੀਂ ਸਭ ਗੈਰ-ਭਾਸ਼ਾਵਾਂ ਬੋਲੋ, ਪਰ ਇਸ ਤੋਂ ਵੀ ਵੱਧ ਇਹ ਕਿ ਤੁਸੀਂ ਭਵਿੱਖਬਾਣੀ ਕਰੋ। ਗੈਰ-ਭਾਸ਼ਾਵਾਂ ਬੋਲਣ ਵਾਲਾ ਜੇ ਅਰਥ ਨਾ ਕਰੇ ਜਿਸ ਤੋਂ ਕਲੀਸਿਯਾ ਦੀ ਉੱਨਤੀ ਹੋਵੇ ਤਾਂ ਭਵਿੱਖਬਾਣੀ ਕਰਨ ਵਾਲਾ ਉਸ ਨਾਲੋਂ ਉੱਤਮ ਹੈ।