1 Corinthians 14:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਉਨ੍ਹਾਂ ਆਵਾਜ਼ਾਂ ਵਰਗਾ ਹੈ ਜਿਹੜੀਆਂ ਨਿਰਜੀਵ ਵਸਤਾਂ, ਜਿਵੇਂ ਬੰਸਰੀ ਜਾਂ ਰਬਾਬ, ਵਿੱਚੋਂ ਆਉਂਦੀਆਂ ਹਨ। ਜੇ ਭਿੰਨ-ਭਿੰਨ ਸੁਰ ਸਪੱਸ਼ਟ ਨਾ ਹੋਣ, ਤਾਂ ਤੁਸੀਂ ਵਜਾਇਆ ਜਾਣ ਵਾਲਾ ਸੰਗੀਤ ਨਹੀਂ ਸਮਝੋਗੇ। ਸਿਰਫ਼ ਉਦੋਂ, ਜਦੋਂ ਤੁਸੀਂ ਹਰ ਸੁਰ ਸਪੱਸ਼ਟਤਾ ਨਾਲ ਵਜਾਵੋਗੇ, ਤਾਂ ਤੁਸੀਂ ਧੁਨ ਨੂੰ ਸਮਝ ਸੱਕੋਂਗੇ ਅਤੇ ਲੜਾਈ ਵਿੱਚ ਜੇ ਤੁਰ੍ਹੀ ਦੀ ਆਵਾਜ਼ ਸਪੱਸ਼ਟ ਨਹੀਂ ਤਾਂ ਸੈਨਕਾਂ ਨੂੰ ਪਤਾ ਨਹੀਂ ਲੱਗ ਸੱਕੇਗਾ ਕਿ ਲੜਾਈ ਲਈ ਕਦੋਂ ਤਿਆਰ ਹੋਣਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹੋ ਹਾਲ ਬੇਜਾਨ ਚੀਜ਼ਾਂ ਦਾ ਹੈ ਜਿਹਨਾਂ ਵਿੱਚੋਂ ਆਵਾਜ਼ ਨਿਕਲਦੀ ਹੈ ਜਿਵੇਂ ਬੰਸਰੀ ਅਤੇ ਰਬਾਬ । ਜੇਕਰ ਇਹ ਆਪਣੇ ਵੱਖ ਵੱਖ ਸੁਰ ਨਾ ਕੱਢਣ ਤਾਂ ਇਹ ਕਿਸ ਤਰ੍ਹਾਂ ਪਛਾਣਿਆ ਜਾ ਸਕਦਾ ਹੈ ਕਿ ਕਿਹੜਾ ਰਾਗ ਵੱਜ ਰਿਹਾ ਹੈ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਵਸਤਾਂ ਜਿਨ੍ਹਾ ਦੇ ਵਿੱਚ ਜਾਨ ਨਹੀਂ ਹੈ ਜਿਹੜੀਆਂ ਆਵਾਜ਼ ਦਿੰਦੀਆਂ ਹਨ ਭਾਵੇਂ ਬੰਸਰੀ ਭਾਵੇਂ ਸਿਤਾਰ ਜੇ ਉਹਨਾਂ ਦੀਆਂ ਸੁਰਾਂ ਵਿੱਚ ਭੇਦ ਨਾ ਹੋਵੇ ਤਾਂ ਕਿਵੇਂ ਪਤਾ ਲੱਗੇਗਾ ਜੋ ਕੀ ਵਜਾਇਆ ਜਾਂਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਬੇ ਜਾਨ ਵਸਤਾਂ ਭੀ ਜਿਹੜੀਆਂ ਅਵਾਜ਼ ਦਿੰਦੀਆਂ ਹਨ ਭਾਵੇਂ ਵੰਝਲੀ ਭਾਵੇਂ ਰਬਾਬ ਜੇ ਉਹਨਾਂ ਦੀਆਂ ਸੁਰਾਂ ਵਿੱਚ ਭੇਦ ਨਾ ਹੋਵੇ ਤਾਂ ਕੀ ਪਤਾ ਲੱਗੇ ਜੋ ਕੀ ਫੂਕਿਆ ਅਥਵਾ ਵਜਾਇਆ ਜਾਂਦਾ ਹੈ?
Punjabi ERV
ਇਹ ਉਨ੍ਹਾਂ ਆਵਾਜ਼ਾਂ ਵਰਗਾ ਹੈ ਜਿਹਡ਼ੀਆਂ ਨਿਰਜੀਵ ਵਸਤਾਂ, ਜਿਵੇਂ ਬੰਸਰੀ ਜਾਂ ਰਬਾਬ, ਵਿੱਚੋਂ ਆਉਂਦੀਆਂ ਹਨ। ਜੇ ਭਿੰਨ-ਭਿੰਨ ਸੁਰ ਸਪਸ਼ਟ ਨਾ ਹੋਣ, ਤਾਂ ਤੁਸੀਂ ਬਜਾਇਆ ਜਾਣ ਵਾਲਾ ਸੰਗੀਤ ਨਹੀਂ ਸਮਝੋਂਗੇ। ਸਿਰਫ਼ ਉਦੋਂ, ਜਦੋਂ ਤੁਸੀਂ ਹਰ ਸੁਰ ਸਪਸ਼ਟਤਾ ਨਾਲ ਵਜਾਵੋਂਗੇ, ਤਾਂ ਤੁਸੀਂ ਧੁਨ ਨੂੰ ਸਮਝ ਸਕੋਂਗੇ ਅਤੇ ਲਡ਼ਾਈ ਵਿੱਚ ਜੇ ਤੂਰ੍ਹੀ ਦੀ ਆਵਾਜ਼ ਸਪਸ਼ਟ ਨਹੀਂ ਤਾਂ ਸੈਨਕਾਂ ਨੂੰ ਪਤਾ ਨਹੀਂ ਲੱਗ ਸਕੇਗਾ ਕਿ ਲਡ਼ਾਈ ਲਈ ਕਦੋਂ ਤਿਆਰ ਹੋਣਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੇ ਜਾਨ ਵਸਤਾਂ ਵੀ ਜਿਹੜੀਆਂ ਆਵਾਜ਼ ਦਿੰਦੀਆਂ ਹਨ ਭਾਵੇਂ ਵੰਜਲੀ ਭਾਵੇਂ ਰਬਾਬ ਜੇ ਉਨ੍ਹਾਂ ਦੀਆਂ ਸੁਰਾਂ ਵਿੱਚ ਭੇਦ ਨਾ ਹੋਵੇ ਤਾਂ ਕੀ ਪਤਾ ਲੱਗੇ ਜੋ ਕੀ ਵਜਾਇਆ ਜਾਂਦਾ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے طرح بے جان شیواں وی جِنہاں وِچوں اواز نِکلدی اے۔ بھانویں بانسری بھانویں بربط جے ایہناں دِیاں اَوازاں وِچ فرق نا ہوئے تاں جو کُجھ پُھوک ماریا یا وجایا جاندا اے۔ اوہ کِیویں پچھانیاں جاوے؟
Punjabi Standard Bible (Punjabi Standard Bible) 2023
ਅਵਾਜ਼ ਤਾਂ ਬੇਜਾਨ ਚੀਜ਼ਾਂ ਵਿੱਚੋਂ ਵੀ ਆਉਂਦੀ ਹੈ, ਭਾਵੇਂ ਬੰਸਰੀ, ਭਾਵੇਂ ਰਬਾਬ। ਜੇ ਇਨ੍ਹਾਂ ਦੇ ਸੁਰਾਂ ਵਿੱਚ ਭਿੰਨਤਾ ਨਾ ਹੋਵੇ ਤਾਂ ਕਿਵੇਂ ਪਤਾ ਲੱਗੇਗਾ ਕਿ ਬੰਸਰੀ ਜਾਂ ਰਬਾਬ 'ਤੇ ਕੀ ਵਜਾਇਆ ਜਾ ਰਿਹਾ ਹੈ?