1 Corinthians 15:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਭਰਾਵੋ ਅਤੇ ਭੈਣੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਖੁਸ਼ਖਬਰੀ ਨੂੰ ਚੇਤੇ ਕਰੋ ਜਿਸ ਬਾਰੇ ਮੈਂ ਤੁਹਾਨੂੰ ਦੱਸਿਆ ਸੀ। ਤੁਸੀਂ ਇਸ ਸੰਦੇਸ਼ ਨੂੰ ਕਬੂਲ ਕੀਤਾ ਅਤੇ ਇਸ ਨੂੰ ਮਜ਼ਬੂਤੀ ਨਾਲ ਫ਼ੜੀ ਰੱਖਣਾ ਜਾਰੀ ਰੱਖੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਉਹ ਸ਼ੁਭ ਸਮਾਚਾਰ ਯਾਦ ਕਰਵਾਉਣਾ ਚਾਹੁੰਦਾ ਹਾਂ ਜੋ ਮੈਂ ਤੁਹਾਨੂੰ ਸੁਣਾਇਆ ਸੀ ਜਿਸ ਨੂੰ ਤੁਸੀਂ ਸਵੀਕਾਰ ਕੀਤਾ ਅਤੇ ਇਸ ਉੱਤੇ ਤੁਹਾਡਾ ਵਿਸ਼ਵਾਸ ਮਜ਼ਬੂਤ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਹੇ ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਉਸ ਖੁਸ਼ਖ਼ਬਰੀ ਨੂੰ ਯਾਦ ਕਰਵਾਉਣਾ ਚਾਹੁੰਦਾ ਹਾਂ ਜਿਹੜੀ ਮੈਂ ਤੁਹਾਨੂੰ ਸੁਣਾਈ ਸੀ, ਜਿਸ ਨੂੰ ਤੁਸੀਂ ਕਬੂਲ ਵੀ ਕੀਤਾ ਅਤੇ ਮਜ਼ਬੂਤੀ ਨਾਲ ਫੜੀ ਵੀ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਹੇ ਭਰਾਵੋ, ਮੈਂ ਤੁਹਾਨੂੰ ਉਹ ਖੁਸ਼ ਖ਼ਬਰੀ ਚਿਤਾਰਦਾ ਹਾਂ ਜਿਹੜੀ ਮੈਂ ਤੁਹਾਨੂੰ ਸੁਣਾਈ ਸੀ ਜਿਹ ਨੂੰ ਤੁਸਾਂ ਕਬੂਲ ਵੀ ਕੀਤਾ ਅਰ ਜਿਹ ਦੇ ਉੱਤੇ ਤੁਸੀਂ ਖਲੋਤੇ ਵੀ ਹੋ
Punjabi ERV
ਹੁਣ ਭਰਾਵੋ ਅਤੇ ਭੈਣੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਖੁਸ਼ਖਬਰੀ ਨੂੰ ਚੇਤੇ ਕਰੋ ਜਿਸ ਬਾਰੇ ਮੈਂ ਤੁਹਾਨੂੰ ਦਸਿਆ ਸੀ। ਤੁਸੀਂ ਇਸ ਸੰਦੇਸ਼ ਨੂੰ ਕਬੂਲ ਕੀਤਾ ਅਤੇ ਇਸਨੂੰ ਮਜ਼ਬੂਤੀ ਨਾਲ ਫ਼ਡ਼ੀ ਰੱਖਣਾ ਜਾਰੀ ਰੱਖੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਹੇ ਭਰਾਵੋ, ਮੈਂ ਤੁਹਾਨੂੰ ਉਹ ਖੁਸ਼ਖਬਰੀ ਯਾਦ ਦਿਲਾਉਂਦਾ ਹਾਂ ਜਿਹੜੀ ਮੈਂ ਤੁਹਾਨੂੰ ਸੁਣਾਈ ਸੀ, ਜਿਸ ਨੂੰ ਤੁਸੀਂ ਕਬੂਲ ਵੀ ਕੀਤਾ ਅਤੇ ਜਿਸ ਨੂੰ ਤੁਸੀਂ ਮਜ਼ਬੂਤੀ ਨਾਲ ਫੜੀ ਵੀ ਰੱਖਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن بھراؤ! مَیں تُہانوں اوہی خُوشخبری دس چھڈناں آں جیہڑی پہلاں دسی سی۔ جِہنُوں تُساں مَن وی لیا سی تے جِہدے اُتّے پکّے وی ہو۔
Punjabi Standard Bible (Punjabi Standard Bible) 2023
ਹੇ ਭਾਈਓ, ਹੁਣ ਮੈਂ ਤੁਹਾਨੂੰ ਉਸੇ ਖੁਸ਼ਖ਼ਬਰੀ ਦਾ ਚੇਤਾ ਕਰਾਉਂਦਾ ਹਾਂ ਜਿਹੜੀ ਮੈਂ ਤੁਹਾਨੂੰ ਸੁਣਾਈ ਸੀ ਅਤੇ ਜਿਸ ਨੂੰ ਤੁਸੀਂ ਸਵੀਕਾਰ ਵੀ ਕੀਤਾ ਤੇ ਜਿਸ ਉੱਤੇ ਤੁਸੀਂ ਕਾਇਮ ਵੀ ਹੋ।