1 Corinthians 15:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਮੈਂ ਜੋ ਹਾਂ ਸੋ ਹਾਂ। ਅਤੇ ਜਿਹੜੀ ਕਿਰਪਾ ਉਸ ਨੇ ਮੇਰੇ ਉੱਤੇ ਕੀਤੀ ਉਹ ਜ਼ਾਇਆ ਨਹੀਂ ਗਈ। ਮੈਂ ਹੋਰ ਸਾਰੇ ਰਸੂਲਾਂ ਨਾਲੋਂ ਵੱਧੇਰੇ ਸਖਤ ਮਿਹਨਤ ਕੀਤੀ। ਪਰ ਇਹ ਮੈਂ ਨਹੀਂ ਸਾਂ ਜੋ ਮਿਹਨਤ ਕਰ ਰਿਹਾ ਸਾਂ। ਇਹ ਤਾਂ ਉਹ ਪਰਮੇਸ਼ੁਰ ਦੀ ਕਿਰਪਾ ਸੀ ਜਿਹੜੀ ਮੇਰੇ ਨਾਲ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਅੱਜ ਮੈਂ ਜੋ ਕੁਝ ਵੀ ਹਾਂ, ਇਹ ਪਰਮੇਸ਼ਰ ਦੀ ਕਿਰਪਾ ਦੇ ਨਾਲ ਹਾਂ ਅਤੇ ਉਹਨਾਂ ਦੀ ਕਿਰਪਾ ਮੇਰੇ ਉੱਤੇ ਵਿਅਰਥ ਨਹੀਂ ਗਈ ਕਿਉਂਕਿ ਮੈਂ ਬਾਕੀ ਸਭ ਤੋਂ ਵੱਧ ਮਿਹਨਤ ਕੀਤੀ ਹੈ ਭਾਵੇਂ ਇਹ ਮੈਂ ਨਹੀਂ ਸਗੋਂ ਪਰਮੇਸ਼ਰ ਦੀ ਕਿਰਪਾ ਹੈ ਜਿਸ ਦੇ ਦੁਆਰਾ ਜੋ ਮੈਂ ਕੀਤਾ ਹੈ ਇਹ ਸਭ ਹੋਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮੈਂ ਜੋ ਕੁਝ ਵੀ ਹਾਂ ਪਰਮੇਸ਼ਵਰ ਦੀ ਕਿਰਪਾ ਦੇ ਨਾਲ ਹਾਂ, ਅਤੇ ਉਸਦੀ ਕਿਰਪਾ ਜਿਹੜੀ ਮੇਰੇ ਉੱਤੇ ਹੋਈ ਉਹ ਵਿਅਰਥ ਸਾਬਤ ਨਹੀਂ ਹੋਈ, ਅਤੇ ਮੈਂ ਉਹਨਾਂ ਸਾਰੇ ਰਸੂਲਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਨਹੀਂ ਸਗੋਂ ਪਰਮੇਸ਼ਵਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਜੋ ਕੁੱਝ ਹਾਂ ਪਰਮੇਸ਼ੁਰ ਦੀ ਕਿਰਪਾ ਹੀ ਨਾਲ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ
Punjabi ERV
ਪਰ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਮੈਂ ਜੋ ਹਾਂ ਸੋ ਹਾਂ। ਅਤੇ ਜਿਹਡ਼ੀ ਕਿਰਪਾ ਉਸਨੇ ਮੇਰੇ ਉੱਤੇ ਕੀਤੀ ਉਹ ਜ਼ਾਇਆ ਨਹੀਂ ਗਈ। ਮੈਂ ਹੋਰ ਸਾਰੇ ਰਸੂਲਾਂ ਨਾਲੋਂ ਵਧੇਰੇ ਸਖਤ ਮਿਹਨਤ ਕੀਤੀ। ਪਰ ਇਹ ਮੈਂ ਨਹੀਂ ਸਾਂ ਜੋ ਮਿਹਨਤ ਕਰ ਰਿਹਾ ਸਾਂ। ਇਹ ਤਾਂ ਉਹ ਪਰਮੇਸ਼ੁਰ ਦੀ ਕਿਰਪਾ ਸੀ ਜਿਹਡ਼ੀ ਮੇਰੇ ਨਾਲ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਜੋ ਕੁਝ ਹਾਂ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ, ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جو کُجھ آں خُدا دے فضل توں آں۔ تے اوہدا فضل جیہڑا میرے اُتّے ہویا بے فائدہ نا ہویا۔ سگوں مَیں اوہناں ساریاں نالوں وَدّھ محنت کِیتی۔ تے ایہہ میرے ولّوں نئیں ہوئی سگوں خُدا دے فضل توں جیہڑا میرے اُتّے سی۔
Punjabi Standard Bible (Punjabi Standard Bible) 2023
ਪਰ ਮੈਂ ਜੋ ਵੀ ਹਾਂ ਪਰਮੇਸ਼ਰ ਦੀ ਕਿਰਪਾ ਨਾਲ ਹਾਂ ਅਤੇ ਮੇਰੇ ਉੱਤੇ ਉਸ ਦੀ ਕਿਰਪਾ ਵਿਅਰਥ ਨਹੀਂ ਗਈ, ਸਗੋਂ ਮੈਂ ਉਨ੍ਹਾਂ ਸਭਨਾਂ ਤੋਂ ਵੱਧ ਮਿਹਨਤ ਕੀਤੀ; ਤਾਂ ਵੀ ਇਹ ਮੈਂ ਨਹੀਂ ਕੀਤਾ, ਪਰ ਪਰਮੇਸ਼ਰ ਦੀ ਉਸ ਕਿਰਪਾ ਨੇ ਜੋ ਮੇਰੇ ਨਾਲ ਸੀ।