1 Corinthians 15:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੇਕਰ ਅਸੀਂ ਪ੍ਰਚਾਰ ਕੀਤਾ ਹੈ ਕਿ ਮਸੀਹ ਨੂੰ ਮੁਰਦੇ ਤੋਂ ਉੱਠਾਇਆ ਗਿਆ ਸੀ, ਤਦ ਤੁਹਾਡੇ ਵਿੱਚੋਂ ਕੁਝ ਇਵੇਂ ਕਿਉਂ ਆਖਦੇ ਹਨ ਕਿ ਲੋਕ ਮੁਰਦਿਆਂ ਵਿੱਚੋਂ ਨਹੀਂ ਜੀ ਉੱਠਦੇ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜੇਕਰ ਅਸੀਂ ਇਹ ਪ੍ਰਚਾਰ ਕੀਤਾ ਹੈ ਕਿ ਮਸੀਹ ਮੁਰਦਿਆਂ ਵਿੱਚੋਂ ਜਿਊਂਦੇ ਕੀਤੇ ਗਏ, ਤਾਂ ਫਿਰ ਤੁਹਾਡੇ ਵਿੱਚੋਂ ਕੁਝ ਲੋਕ ਕਿਸ ਤਰ੍ਹਾਂ ਕਹਿੰਦੇ ਹਨ ਕਿ ਮੁਰਦਿਆਂ ਦਾ ਪੁਨਰ-ਉਥਾਨ ਨਹੀਂ ਹੈ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਇਹ ਪ੍ਰਚਾਰ ਕੀਤਾ ਗਿਆ ਕਿ ਮਸੀਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਤਾਂ ਫਿਰ ਤੁਹਾਡੇ ਵਿੱਚੋਂ ਕੋਈ ਇਹ ਕਿਵੇਂ ਕਹਿ ਸਕਦਾ ਹੈ ਕਿ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਜੇ ਮਸੀਹ ਦਾ ਇਹ ਪਰਚਾਰ ਕਰੀਦਾ ਹੈ ਭਈ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਤਾਂ ਕਈ ਤੁਹਾਡੇ ਵਿੱਚੋਂ ਕਿਵੇਂ ਆਖਦੇ ਹਨ ਭਈ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ
Punjabi ERV
ਪਰ ਜੇਕਰ ਅਸੀਂ ਪ੍ਰਚਾਰ ਕੀਤਾ ਹੈ ਕਿ ਮਸੀਹ ਨੂੰ ਮੁਰਦੇ ਤੋਂ ਉਠਾਇਆ ਗਿਆ ਸੀ, ਤੁਹਾਡੇ ਵਿੱਚੋਂ ਕੁਝ ਇਵੇਂ ਕਿਉਂ ਆਖਦੇ ਹਨ ਕਿ ਲੋਕ ਮੌਤ ਤੋਂ ਨਹੀਂ ਉਭਾਰੇ ਜਾਣਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਜੇ ਮਸੀਹ ਦਾ ਇਹ ਪ੍ਰਚਾਰ ਕਰਦੇ ਹਾਂ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਤਾਂ ਕਈ ਤੁਹਾਡੇ ਵਿੱਚੋਂ ਕਿਵੇਂ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جد مسِیح دی ایہہ منادی کِیتی جاندی اے۔ پئی اوہ مُردیاں وِچوں جی اُٹھیا۔ تے تُہاڈے وِچوں بعضے کِیویں آکھدے نیں پئی مُردیاں دی قیامت ہے ای نئیں؟
Punjabi Standard Bible (Punjabi Standard Bible) 2023
ਸੋ ਜੇ ਮਸੀਹ ਦਾ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਤਾਂ ਤੁਹਾਡੇ ਵਿੱਚੋਂ ਕਈ ਇਹ ਕਿਵੇਂ ਕਹਿੰਦੇ ਹਨ ਕਿ ਮੁਰਦਿਆਂ ਦਾ ਪੁਨਰ-ਉਥਾਨ ਹੈ ਹੀ ਨਹੀਂ?