1 Corinthians 15:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਸੰਦੇਸ਼ ਨਾਲ ਤੁਸੀਂ ਬਚਦੇ ਹੋ। ਪਰ ਤੁਹਾਨੂੰ ਉਨ੍ਹਾਂ ਗੱਲਾਂ ਵਿੱਚ ਅਵੱਸ਼ ਵਿਸ਼ਵਾਸ ਕਰਦੇ ਰਹਿਣਾ ਚਾਹੀਦਾ ਹੈ, ਜਿਹੜੀਆਂ ਮੈਂ ਤੁਹਾਨੂੰ ਦੱਸੀਆਂ ਹਨ। ਜੇਕਰ ਤੁਸੀਂ ਇਹ ਨਹੀਂ ਕਰੋਗੇ, ਫ਼ੇਰ ਤੁਹਾਡੀ ਨਿਹਚਾ ਵਿਅਰਥ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਤੁਸੀਂ ਇਸ ਸ਼ੁਭ ਸਮਾਚਾਰ ਵਿੱਚ ਮਜ਼ਬੂਤ ਰਹੋਗੇ ਤਾਂ ਤੁਸੀਂ ਮੁਕਤੀ ਪਾਵੋਗੇ, ਨਹੀਂ ਤਾਂ ਤੁਹਾਡਾ ਵਿਸ਼ਵਾਸ ਕਰਨਾ ਵਿਅਰਥ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਖੁਸ਼ਖ਼ਬਰੀ ਦੇ ਰਾਹੀ ਤੁਸੀਂ ਬਚਾਏ ਗਏ ਹੋ, ਜੇ ਤੁਸੀਂ ਇਸ ਬਚਨ ਨੂੰ ਜਿਹੜਾ ਮੈਂ ਤੁਹਾਨੂੰ ਸੁਣਾਇਆ ਫੜ੍ਹੀ ਰੱਖੋ, ਨਹੀਂ ਤਾਂ ਤੁਹਾਡਾ ਵਿਸ਼ਵਾਸ ਵਿਅਰਥ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹ ਦੇ ਰਾਹੀਂ ਤੁਸੀਂ ਬਚ ਵੀ ਜਾਂਦੇ ਹੋ, ਜੇ ਤੁਸੀਂ ਉਸ ਇੰਜੀਲੀ ਬਚਨ ਨੂੰ ਜਿਹੜਾ ਮੈਂ ਤੁਹਾਨੂੰ ਸੁਣਾਇਆ ਸੀ ਫੜੀ ਰੱਖੋ, ਨਹੀਂ ਤਾਂ ਤੁਹਾਡਾ ਪਤੀਜਣਾ ਐਵੇਂ ਗਿਆ
Punjabi ERV
ਇਸ ਸੰਦੇਸ਼ ਨਾਲ ਤੁਸੀਂ ਬਚਦੇ ਹੋ। ਪਰ ਤੁਹਾਨੂੰ ਉਨ੍ਹਾਂ ਗੱਲਾਂ ਵਿਚ ਅਵਸ਼ ਵਿਸ਼ਵਾਸ ਕਰਦੇ ਰਹਿਣਾ ਚਾਹੀਦਾ ਹੈ, ਜਿਹਡ਼ੀਆਂ ਮੈਂ ਤੁਹਾਨੂੰ ਦਸੀਆਂ ਹਨ। ਜੇਕਰ ਤੁਸੀਂ ਇਹ ਨਹੀਂ ਕਰੋਂਗੇ, ਫ਼ੇਰ ਤੁਹਾਡੀ ਨਿਹਚਾ ਵਿਅਰਥ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਸ ਦੇ ਰਾਹੀਂ ਤੁਸੀਂ ਬਚਾਏ ਵੀ ਜਾਂਦੇ ਹੋ, ਜੇ ਤੁਸੀਂ ਉਸ ਖੁਸ਼ਖਬਰੀ ਦੇ ਬਚਨ ਨੂੰ ਜਿਹੜਾ ਮੈਂ ਤੁਹਾਨੂੰ ਸੁਣਾਇਆ ਸੀ ਫੜ੍ਹੀ ਰੱਖੋ, ਨਹੀਂ ਤਾਂ ਤੁਹਾਡਾ ਵਿਸ਼ਵਾਸ ਵਿਅਰਥ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوسے دی راہِیں تُہانوں نجات وی مِلدی اے۔ جیویں اوہ خُوشخبری جیہڑی مَیں تُہانوں دِتّی سی یاد رکھدے ہو۔ نئیں تے تُہاڈا اِیمان لیاؤنا بے فائدہ ہویا۔
Punjabi Standard Bible (Punjabi Standard Bible) 2023
ਉਸੇ ਦੇ ਦੁਆਰਾ ਤੁਸੀਂ ਬਚਾਏ ਵੀ ਜਾਂਦੇ ਹੋ, ਜੇ ਖੁਸ਼ਖ਼ਬਰੀ ਦੇ ਉਸ ਵਚਨ ਉੱਤੇ ਕਾਇਮ ਰਹੋ ਜੋ ਮੈਂ ਤੁਹਾਨੂੰ ਸੁਣਾਇਆ ਸੀ, ਨਹੀਂ ਤਾਂ ਤੁਹਾਡਾ ਵਿਸ਼ਵਾਸ ਕਰਨਾ ਵਿਅਰਥ ਹੋਇਆ।