1 Corinthians 15:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਪੋਥੀਆਂ ਵਿੱਚ ਲਿਖਿਆ ਹੈ: “ਪਰਮੇਸ਼ੁਰ ਸਾਰੀਆਂ ਚੀਜ਼ਾਂ ਆਪਣੇ ਨਿਯੰਤ੍ਰਣ ਹੇਠਾਂ ਕਰ ਲੈਂਦਾ ਹੈ।” ਜਦੋਂ ਉਹ ਆਖਦਾ ਹੈ, “ਸਾਰੀਆਂ ਚੀਜ਼ਾਂ” ਉਸ ਦੇ ਨਿਯੰਤ੍ਰਣ ਹੇਠਾਂ ਲਿਆ ਦਿੱਤੀਆਂ ਗਈਆਂ ਹਨ, ਤਾਂ ਇਹ ਸਪੱਸ਼ਟ ਹੈ ਕਿ ਪਰਮੇਸ਼ੁਰ ਇਨ੍ਹਾਂ ਵਿੱਚ ਸ਼ਾਮਿਲ ਨਹੀਂ ਹੈ। ਪਰਮੇਸ਼ੁਰ ਹੀ ਹੈ ਜਿਹੜਾ ਸਾਰੀਆਂ ਚੀਜ਼ਾਂ ਨੂੰ ਮਸੀਹ ਦੇ ਨਿਯੰਤ੍ਰਣ ਹੇਠਾਂ ਪਾਉਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਪਵਿੱਤਰ-ਗ੍ਰੰਥ ਕਹਿੰਦਾ ਹੈ, “ਪਰਮੇਸ਼ਰ ਨੇ ਸਭ ਚੀਜ਼ਾਂ ਉਹਨਾਂ ਦੇ ਪੈਰਾਂ ਹੇਠਾਂ ਕਰ ਦਿੱਤੀਆਂ ਹਨ ।” ਪਰ ਇਹ ਸਾਫ਼ ਹੈ ਕਿ ਸਭ ਚੀਜ਼ਾਂ ਵਿੱਚ ਪਰਮੇਸ਼ਰ ਆਪ ਸ਼ਾਮਲ ਨਹੀਂ ਹਨ, ਕਿਉਂਕਿ ਇਹ ਤਾਂ ਪਰਮੇਸ਼ਰ ਹੀ ਹਨ, ਜੋ ਸਭ ਚੀਜ਼ਾਂ ਨੂੰ ਮਸੀਹ ਦੇ ਅਧਿਕਾਰ ਵਿੱਚ ਕਰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ, “ਪਰਮੇਸ਼ਵਰ ਨੇ ਸਭ ਕੁਝ ਮਸੀਹ ਦੇ ਪੈਰਾਂ ਹੇਠ ਕਰ ਦਿੱਤਾ ਹੈ।” ਹੁਣ ਜਦੋਂ ਉਹ ਕਹਿੰਦੇ ਹਨ ਕਿ, “ਸਭ ਕੁਝ” ਉਸਦੇ ਅਧੀਨ ਕਰ ਦਿੱਤਾ ਗਿਆ ਹੈ, ਤਾਂ ਇਹ ਸਪੱਸ਼ਟ ਹੈ ਕਿ ਜਿਸ ਨੇ ਸਭ ਕੁਝ ਮਸੀਹ ਦੇ ਹੇਠਾਂ ਕਰ ਦਿੱਤਾ ਉਹ ਆਪ ਹੇਠਾਂ ਹੋਣ ਤੋਂ ਰਹਿਤ ਹੈ।
Punjabi Bible 2016 - ਪਵਿੱਤਰ ਬਾਈਬਲ O.V.
\ਉਸ ਨੇ ਸੱਭੋ ਕੁੱਝ ਉਹ ਦੇ ਪੈਰਾਂ ਹੇਠ ਕਰ ਦਿੱਤਾ\ । ਪਰ ਜਾਂ ਉਹ ਕਹਿੰਦਾ ਹੈ ਜੋ ਸੱਭੋ ਕੁੱਝ ਹੇਠ ਕੀਤਾ ਗਿਆ ਹੈ ਤਾਂ ਪਰਗਟ ਹੈ ਕਿ ਜਿਹ ਨੇ ਸੱਭੋ ਕੁੱਝ ਉਹ ਦੇ ਹੇਠ ਕਰ ਦਿੱਤਾ ਉਹ ਆਪ ਹੇਠ ਹੋਣ ਤੋਂ ਰਹਿਤ ਹੈ
Punjabi ERV
ਇਹ ਪੋਥੀਆਂ ਵਿੱਚ ਲਿਖਿਆ ਹੈ: “ਪਰਮੇਸ਼ੁਰ ਸਾਰੀਆਂ ਚੀਜ਼ਾਂ ਆਪਣੇ ਨਿਯਂਤ੍ਰਣ ਹੇਠਾਂ ਕਰ ਲੈਂਦਾ ਹੈ।” ਜਦੋਂ ਉਹ ਆਖਦਾ ਹੈ, “ਸਾਰੀਆਂ ਚੀਜ਼ਾਂ” ਉਸਦੇ ਨਿਯਂਤ੍ਰਣ ਹੇਠਾਂ ਲਿਆ ਦਿੱਤੀਆਂ ਗਈਆਂ ਹਨ, ਤਾਂ ਇਹ ਸਪਸ਼ਟ ਹੈ ਕਿ ਪਰਮੇਸ਼ੁਰ ਇਨ੍ਹਾਂ ਵਿੱਚ ਸ਼ਾਮਿਲ ਨਹੀਂ ਹੈ। ਪਰਮੇਸ਼ੁਰ ਹੀ ਹੈ ਜਿਹਡ਼ਾ ਸਾਰੀਆਂ ਚੀਜ਼ਾਂ ਨੂੰ ਮਸੀਹ ਦੇ ਨਿਯਂਤ੍ਰਣ ਹੇਠਾਂ ਪਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਉਸ ਨੇ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ”। ਪਰ ਜਾਂ ਉਹ ਕਹਿੰਦਾ ਹੈ ਜੋ ਸਭ ਕੁਝ ਹੇਠ ਕੀਤਾ ਗਿਆ ਹੈ ਤਾਂ ਪ੍ਰਗਟ ਹੈ ਕਿ ਜਿਸ ਨੇ ਸਭ ਕੁਝ ਮਸੀਹ ਦੇ ਹੇਠ ਕਰ ਦਿੱਤਾ ਉਹ ਆਪ ਹੇਠ ਹੋਣ ਤੋਂ ਰਹਿਤ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو خُدا سبھو کُجھ اوہدے پیراں ہیٹھ کِیتا اے۔ پر جد اوہ آکھدا اے۔ پئی سبھو کُجھ اوہدے پیراں ہیٹھ کِیتا گیا اے۔ تے صاف معلُوم ہوندا اے۔ پئی جِس سارِیاں شیواں اوہدے تابعیاں کر دِتّیاں۔ اوہ آپ تابعیاں نئیں ہویا۔
Punjabi Standard Bible (Punjabi Standard Bible) 2023
ਕਿਉਂਕਿ “ਪਰਮੇਸ਼ਰ ਨੇ ਸਭ ਕੁਝ ਮਸੀਹ ਦੇ ਪੈਰਾਂ ਹੇਠ ਕਰ ਦਿੱਤਾ।” ਜਦੋਂ ਉਹ ਕਹਿੰਦਾ ਹੈ ਕਿ ਸਭ ਕੁਝ ਉਸ ਦੇ ਅਧੀਨ ਕਰ ਦਿੱਤਾ ਗਿਆ ਤਾਂ ਸਪਸ਼ਟ ਹੈ ਕਿ ਜਿਸ ਨੇ ਸਭ ਕੁਝ ਉਸ ਦੇ ਅਧੀਨ ਕੀਤਾ ਉਹ ਆਪ ਇਸ ਤੋਂ ਰਹਿਤ ਹੈ।