1 Corinthians 15:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਲੋਕ ਮੁਰਦਿਆਂ ਤੋਂ ਨਹੀਂ ਜੀ ਉੱਠਦੇ, ਤਾਂ ਫ਼ੇਰ ਉਹ ਲੋਕ ਕੀ ਕਰਨਗੇ ਜਿਨ੍ਹਾਂ ਨੂੰ ਮੁਰਦਿਆਂ ਲਈ ਬਪਤਿਸਮਾ ਦਿੱਤਾ ਗਿਆ ਹੈ? ਜੇ ਮਰੇ ਹੋਏ ਨਹੀ ਜੀ ਉੱਠਦੇ ਤਾਂ ਉਨ੍ਹਾਂ ਲਈ ਲੋਕ ਬਪਤਿਸਮਾ ਕਿਉਂ ਲੈਂਦੇ ਹਨ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਜੇਕਰ ਪੁਨਰ-ਉਥਾਨ ਨਹੀਂ ਹੈ ਤਾਂ ਉਹਨਾਂ ਲੋਕਾਂ ਨੂੰ ਕੀ ਲਾਭ ਹੈ, ਜੋ ਮੁਰਦਿਆਂ ਦੇ ਲਈ ਬਪਤਿਸਮਾ ਲੈਂਦੇ ਹਨ? ਜੇਕਰ ਮੁਰਦੇ ਜਿਊਂਦਾ ਨਹੀਂ ਕੀਤੇ ਜਾਣਗੇ, ਤਾਂ ਫਿਰ ਉਹ ਉਹਨਾਂ ਦੇ ਲਈ ਬਪਤਿਸਮਾ ਕਿਉਂ ਲੈਂਦੇ ਹਨ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਪੁਨਰ-ਉਥਾਨ ਨਹੀਂ ਹੈ, ਤਾਂ ਉਹ ਕੀ ਕਰਨਗੇ ਜੋ ਮੁਰਦਿਆਂ ਲਈ ਬਪਤਿਸਮਾ ਲੈਂਦੇ ਹਨ? ਜੇ ਮੁਰਦੇ ਬਿਲਕੁਲ ਨਹੀਂ ਜੀ ਉੱਠਦੇ, ਤਾਂ ਲੋਕ ਉਹਨਾਂ ਲਈ ਬਪਤਿਸਮਾ ਕਿਉਂ ਲੈਂਦੇ ਹਨ?
Punjabi Bible 2016 - ਪਵਿੱਤਰ ਬਾਈਬਲ O.V.
ਨਹੀਂ ਤਾਂ ਜਿਹੜੇ ਮੁਰਦਿਆਂ ਦੇ ਲਈ ਬਪਤਿਸਮਾ ਲੈਂਦੇ ਹਨ ਓਹ ਕੀ ਕਰਨਗੇ? ਜੇ ਮੁਰਦੇ ਮੂਲੋਂ ਜੀ ਨਹੀਂ ਉੱਠਦੇ ਤਾਂ ਉਨ੍ਹਾਂ ਦੇ ਲਈ ਓਹ ਕਾਹਨੂੰ ਬਪਤਿਸਮਾ ਲੈਂਦੇ ਹਨ?
Punjabi ERV
ਜੇਕਰ ਲੋਕ ਮੁਰਦਿਆਂ ਤੋਂ ਨਹੀਂ ਉਭਾਰੀਦੇ, ਤਾਂ ਫ਼ੇਰ ਉਹ ਲੋਕ ਕੀ ਕਰਨਗੇ ਜਿਨ੍ਹਾਂ ਨੂੰ ਮੁਰਦਿਆਂ ਲਈ ਬਪਤਿਸਮਾ ਦਿੱਤਾ ਗਿਆ ਹੈ? ਜੇ ਮਰੇ ਹੋਇਆਂ ਨੂੰ ਕਦੇ ਵੀ ਉਭਾਰਿਆ ਨਹੀਂ ਜਾਵੇਗਾ ਤਾਂ ਉਨ੍ਹਾਂ ਲਈ ਲੋਕ ਬਪਤਿਸਮਾ ਕਿਉਂ ਲੈਂਦੇ ਹਨ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਹੀਂ ਤਾਂ ਜਿਹੜੇ ਮੁਰਦਿਆਂ ਦੇ ਲਈ ਬਪਤਿਸਮਾ ਲੈਂਦੇ ਹਨ, ਉਹ ਕੀ ਕਰਨਗੇ? ਜੇ ਮੁਰਦੇ ਮੂਲੋਂ ਜੀ ਨਹੀਂ ਉੱਠਦੇ ਤਾਂ ਉਨ੍ਹਾਂ ਦੇ ਲਈ ਉਹ ਕਿਉਂ ਬਪਤਿਸਮਾ ਲੈਂਦੇ ਹਨ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
نئیں تے اوہ جیہڑے مُردیاں لئی بپتِسمہ لَیندے نیں سو کِیہ کرن گے؟ جے مُردے جی اُٹھدے ای نئیں تے فیر اوہناں دے لئی کیوں بپتِسمہ لَیندے نیں؟
Punjabi Standard Bible (Punjabi Standard Bible) 2023
ਨਹੀਂ ਤਾਂ ਜਿਹੜੇ ਲੋਕ ਮਰੇ ਹੋਇਆਂ ਦੇ ਲਈ ਬਪਤਿਸਮਾ ਲੈਂਦੇ ਹਨ ਉਹ ਕੀ ਕਰਨਗੇ? ਜੇ ਮੁਰਦੇ ਜਿਵਾਏ ਨਹੀਂ ਜਾਂਦੇ ਤਾਂ ਉਨ੍ਹਾਂ ਲਈ ਬਪਤਿਸਮਾ ਕਿਉਂ ਲਿਆ ਜਾਂਦਾ ਹੈ?