1 Corinthians 15:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਹਰ ਰੋਜ਼ ਮਰਦਾ ਹਾਂ। ਭਰਾਵੋ ਅਤੇ ਭੈਣੋ, ਇਹ ਓਨਾ ਹੀ ਸੱਚ ਹੈ ਜਿੰਨਾ ਮੈਂ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਤੁਹਾਡੇ ਬਾਰੇ ਮਾਣ ਕਰਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਬਿਨਾਂ ਕਿਸੇ ਸ਼ੱਕ ਦੇ ਅਤੇ ਉਸ ਮਾਣ ਦੇ ਕਾਰਨ, ਜੋ ਮੈਨੂੰ ਤੁਹਾਡੇ ਉੱਤੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਕਰਕੇ ਹੈ, ਦੱਸਦਾ ਹਾਂ ਕਿ ਮੈਂ ਹਰ ਦਿਨ ਮੌਤ ਦਾ ਸਾਹਮਣਾ ਕਰਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਹਰ ਰੋਜ਼ ਮੌਤ ਦਾ ਸਾਮ੍ਹਣਾ ਕਰਦਾ ਹਾਂ, ਹਾਂ, ਬਿਲਕੁਲ ਉਸੇ ਤਰ੍ਹਾਂ ਜਿਵੇਂ ਮੈਂ ਤੁਹਾਡੇ ਬਾਰੇ ਪ੍ਰਭੂ ਮਸੀਹ ਯਿਸ਼ੂ ਵਿੱਚ ਮਾਣ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਤੁਹਾਡੇ ਹੱਕ ਵਿੱਚ ਜਿਹੜਾ ਅਭਮਾਨ ਮੈ ਮਸੀਹ ਯਿਸੂ ਸਾਡੇ ਪ੍ਰਭੁ ਵਿੱਚ ਕਰਦਾ ਹਾਂ ਉਹ ਦੀ ਸੌਂਹ ਹੈ ਜੋ ਮੈਂ ਹਰ ਰੋਜ ਮਰਦਾ ਹਾਂ
Punjabi ERV
ਮੈਂ ਹਰ ਰੋਜ਼ ਮਰਦਾ ਹਾਂ। ਭਰਾਵੋ ਅਤੇ ਭੈਣੋ, ਇਹ ਓਨਾ ਹੀ ਸੱਚ ਹੈ ਜਿੰਨਾ ਮੈਂ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਤੁਹਾਡੇ ਬਾਰੇ ਮਾਨ ਕਰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਤੁਹਾਡੇ ਹੱਕ ਵਿੱਚ ਜਿਹੜਾ ਘਮੰਡ ਮੈਂ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਕਰਦਾ ਹਾਂ ਉਹ ਦੀ ਸਹੁੰ ਹੈ ਜੋ ਮੈਂ ਹਰ ਰੋਜ਼ ਮਰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ! مَینُوں اوس مان دی سَونہہ جیہڑا خُداوند یِسُوع مسِیح وِچ تُہاڈے اُتّے اے۔ مَیں روز دِہاڑی مرنا آں۔
Punjabi Standard Bible (Punjabi Standard Bible) 2023
ਹੇ ਭਾਈਓ, ਮੈਂ ਆਪਣੇ ਉਸ ਘਮੰਡ ਦੇ ਕਾਰਨ ਜੋ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਮੈਨੂੰ ਤੁਹਾਡੇ ਵਿਖੇ ਹੈ, ਦ੍ਰਿੜ੍ਹਤਾ ਨਾਲ ਕਹਿੰਦਾ ਹਾਂ ਕਿ ਮੈਂ ਹਰ ਰੋਜ਼ ਮਰਦਾ ਹਾਂ।