1 Corinthians 15:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਮੈਂ ਅਫ਼ਸੁਸ ਵਿੱਚ ਕੇਵਲ ਮਨੁੱਖੀ ਕਾਰਣਾ ਕਰਕੇ ਜਾਨਵਰਾਂ ਨਾਲ ਲੜਿਆ ਸਾਂ, ਕੇਵਲ ਆਪਣੇ ਅਭਿਮਾਨ ਨੂੰ ਸੰਤੁਸ਼ਟ ਕਰਨ ਖਾਤਰ ਤਾਂ ਮੈਨੂੰ ਕੋਈ ਲਾਭ ਨਹੀਂ ਹੋਇਆ। ਜੇਕਰ ਲੋਕ ਮੌਤ ਤੋਂ ਨਹੀਂ ਜੀ ਉੱਠਦੇ ਫ਼ੇਰ, “ਆਓ, ਅਸੀਂ ਖਾਈਏ ਅਤੇ ਪੀਈਏ, ਕਿਉਂ ਜੋ ਕਲ੍ਹ ਅਸੀਂ ਮਰ ਜਾਵਾਂਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਮਨੁੱਖੀ ਪ੍ਰੇਰਨਾ ਦਾ ਕਰ ਕੇ ਹੀ ਅਫ਼ਸੁਸ ਵਿੱਚ “ਜੰਗਲੀ ਜਾਨਵਰਾਂ” ਨਾਲ ਲੜਿਆ, ਤਾਂ ਮੈਨੂੰ ਇਸ ਤੋਂ ਕੀ ਲਾਭ? ਜੇਕਰ ਮੁਰਦੇ ਜਿਊਂਦੇ ਨਹੀਂ ਕੀਤੇ ਜਾਂਦੇ, ਤਾਂ ਜਿਸ ਤਰ੍ਹਾਂ ਪਵਿੱਤਰ-ਗ੍ਰੰਥ ਕਹਿੰਦਾ ਹੈ, “ਆਓ, ਅਸੀਂ ਖਾਈਏ-ਪੀਏ, ਕਿਉਂਕਿ ਕੱਲ੍ਹ ਤਾਂ ਅਸੀਂ ਮਰ ਹੀ ਜਾਣਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਮੈਂ ਅਫ਼ਸੁਸ ਸ਼ਹਿਰ ਵਿੱਚ ਜੰਗਲੀ ਜਾਨਵਰਾਂ ਨਾਲ ਮਨੁੱਖੀ ਉਮੀਦਾਂ ਤੋਂ ਬਿਨਾਂ ਲੜਿਆ, ਤਾਂ ਮੈਨੂੰ ਕੀ ਲਾਭ? ਜੇ ਮੁਰਦੇ ਨਹੀਂ ਜੀ ਉੱਠਦੇ ਹਨ, “ਤਾਂ ਫਿਰ ਆਓ ਅਸੀਂ ਖਾਈਏ ਅਤੇ ਪੀਵੀਏ, ਕਿਉਂ ਜੋ ਕੱਲ ਨੂੰ ਤਾਂ ਅਸੀਂ ਮਰਨਾ ਹੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜੇ ਆਦਮੀ ਵਾਂਙੂ ਮੈਂ ਅਫ਼ਸੁਸ ਵਿੱਚ ਦਰਿੰਦਿਆਂ ਨਾਲ ਲੜਿਆ ਤਾਂ ਮੈਨੂੰ ਕੀ ਲਾਭ ਹੈ? ਜੇ ਮੁਰਦੇ ਨਹੀਂ ਜੀ ਉੱਠਦੇ ਤਾਂ \ਆਉ ਅਸੀਂ ਖਾਈਏ ਪੀਵੀਏ ਕਿਉਂ ਜੋ ਭਲਕੇ ਮਰਨਾ ਹੈ\
Punjabi ERV
ਜੇ ਮੈਂ ਅਫ਼ਸੁਸ ਵਿੱਚ ਕੇਵਲ ਮਨੁੱਖੀ ਕਾਰਣਾ ਕਰਕੇ ਜਾਨਵਰਾਂ ਨਾਲ ਲਡ਼ਿਆ ਸਾਂ, ਕੇਵਲ ਆਪਣੇ ਅਭਿਮਾਨ ਨੂੰ ਸੰਤੁਸ਼ਟ ਕਰਨ ਖਾਤਰ ਤਾਂ ਮੈਨੂੰ ਕੋਈ ਲਾਭ ਨਹੀਂ ਹੋਇਆ। ਜੇਕਰ ਲੋਕ ਮੌਤ ਤੋਂ ਨਹੀਂ ਉਭਾਰੇ ਜਾਂਦੇ ਫ਼ੇਰ, “ਆਓ, ਅਸੀਂ ਖਾਈਏ ਅਤੇ ਪੀਈਏ, ਕਿਉਂ ਜੁ ਕਲ੍ਹ ਅਸੀਂ ਮਰ ਜਾਵਾਂਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਆਦਮੀ ਦੀ ਤਰ੍ਹਾਂ ਮੈਂ ਅਫ਼ਸੁਸ ਵਿੱਚ ਬੁਰਿਆਰਾਂ ਨਾਲ ਲੜਿਆ ਤਾਂ ਮੈਨੂੰ ਕੀ ਲਾਭ ਹੈ? ਜੇ ਮੁਰਦੇ ਨਹੀਂ ਜੀ ਉੱਠਦੇ ਤਾਂ ਆਓ ਅਸੀਂ ਖਾਈਏ ਪੀਵੀਏ ਕਿਉਂ ਜੋ ਕੱਲ ਤਾਂ ਅਸੀਂ ਮਰਨਾ ਹੈ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے مَیں بندے وانگ اِفِسُس وِچ درِندیاں نال لڑیا۔ تے مَینُوں کِیہ فائدہ اے۔ جے مُردے نا جی اُٹھن گے تے آؤ کھایئے پِیئے۔ بھلکے تے مر ای جانا اے
Punjabi Standard Bible (Punjabi Standard Bible) 2023
ਜੇ ਮੈਂ ਮਨੁੱਖੀ ਤੌਰ 'ਤੇ ਅਫ਼ਸੁਸ ਵਿੱਚ ਜੰਗਲੀ ਜਾਨਵਰਾਂ ਨਾਲ ਲੜਿਆ ਤਾਂ ਮੈਨੂੰ ਕੀ ਲਾਭ ਹੋਇਆ? ਜੇ ਮੁਰਦੇ ਜਿਵਾਏ ਨਹੀਂ ਜਾਂਦੇ ਤਾਂ ਆਓ ਅਸੀਂ ਖਾਈਏ-ਪੀਏ, ਕਿਉਂਕਿ ਕੱਲ੍ਹ ਤਾਂ ਮਰਨਾ ਹੀ ਹੈ।