1 Corinthians 15:39 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਉਣ ਵਾਲੀਆਂ ਸਾਰੀਆਂ ਚੀਜ਼ਾਂ ਦਾ ਮਾਸ ਇੱਕੋ ਤਰ੍ਹਾਂ ਦਾ ਨਹੀਂ ਹੁੰਦਾ। ਇਨਸਾਨਾ ਦਾ ਮਾਸ ਇੱਕ ਤਰ੍ਹਾਂ ਦਾ ਹੁੰਦਾ ਹੈ। ਜਾਨਵਰਾਂ ਦਾ ਮਾਸ ਹੋਰ ਤਰ੍ਹਾਂ ਦਾ। ਅਤੇ ਪੰਛੀਆਂ ਦਾ ਮਾਸ ਕਿਸੇ ਹੋਰ ਤਰ੍ਹਾਂ ਦਾ। ਅਤੇ ਮੱਛੀਆਂ ਦਾ ਮਾਸ ਇੱਕ ਹੋਰ ਵੱਖਰੀ ਤਰ੍ਹਾਂ ਦਾ ਹੁੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਭ ਸਰੀਰ ਇੱਕ ਹੀ ਤਰ੍ਹਾਂ ਦੇ ਨਹੀਂ ਹਨ: ਮਨੁੱਖਾਂ ਦਾ ਸਰੀਰ ਇੱਕ ਤਰ੍ਹਾਂ ਦਾ ਹੈ, ਜਾਨਵਰਾਂ, ਪੰਛੀਆਂ ਅਤੇ ਮੱਛੀਆਂ ਦੇ ਸਰੀਰ ਵੱਖ ਵੱਖ ਤਰ੍ਹਾਂ ਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਭ ਮਾਸ ਇੱਕੋ ਜਿਹੇ ਨਹੀਂ ਹੁੰਦੇ: ਲੋਕਾਂ ਦਾ ਇੱਕ ਕਿਸਮ ਦਾ ਮਾਸ ਹੁੰਦਾ ਹੈ, ਜਾਨਵਰਾਂ ਦਾ ਅਲੱਗ, ਪੰਛੀਆਂ ਦਾ ਅਲੱਗ, ਅਤੇ ਮੱਛੀ ਦਾ ਅਲੱਗ ਪ੍ਰਕਾਰ ਦਾ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੱਭੋ ਮਾਸ ਇੱਕੋ ਜਿਹਾ ਮਾਸ ਨਹੀਂ ਸਗੋਂ ਮਨੁੱਖਾਂ ਦਾ ਹੋਰ ਹੈ ਅਤੇ ਪਸ਼ੂਆਂ ਦਾ ਹੋਰ ਹੈ ਅਤੇ ਪੰਛੀਆਂ ਦਾ ਮਾਸ ਹੋਰ ਅਤੇ ਮੱਛੀਆਂ ਦਾ ਹੋਰ
Punjabi ERV
ਜਿਉਣ ਵਾਲੀਆਂ ਸਾਰੀਆਂ ਚੀਜ਼ਾਂ ਦਾ ਮਾਸ ਇੱਕੋ ਤਰ੍ਹਾਂ ਦਾ ਨਹੀਂ ਹੁੰਦਾ। ਇਨਸਾਨਾ ਦਾ ਮਾਸ ਇੱਕ ਤਰ੍ਹਾਂ ਦਾ ਹੁੰਦਾ ਹੈ। ਜਾਨਵਰਾਂ ਦਾ ਮਾਸ ਹੋਰ ਤਰ੍ਹਾਂ ਦਾ। ਅਤੇ ਪੰਛੀਆਂ ਦਾ ਮਾਸ ਕਿਸੇ ਹੋਰ ਤਰ੍ਹਾਂ ਦਾ। ਅਤੇ ਮਛੀਆਂ ਦਾ ਮਾਸ ਇੱਕ ਹੋਰ ਵੱਖਰੀ ਤਰ੍ਹਾਂ ਦਾ ਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਭ ਮਾਸ ਇੱਕੋ ਜਿਹਾ ਮਾਸ ਨਹੀਂ ਸਗੋਂ ਮਨੁੱਖਾਂ ਦਾ ਹੋਰ ਹੈ ਅਤੇ ਪਸ਼ੂਆਂ ਦਾ ਮਾਸ ਹੋਰ ਅਤੇ ਪੰਛੀਆਂ ਦਾ ਮਾਸ ਹੋਰ ਅਤੇ ਮੱਛੀਆਂ ਦਾ ਹੋਰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سارے ماس اِکّو جیہے ماس نئیں۔ پر بندیاں دا ماس ہور اے۔ ڈنگراں دا ماس ہور اے پنچھیاں دا ماس ہور اے۔ مچھّیاں دا ماس ہور اے۔
Punjabi Standard Bible (Punjabi Standard Bible) 2023
ਸਾਰੇ ਸਰੀਰ ਇੱਕੋ ਜਿਹੇ ਨਹੀਂ; ਪਰ ਮਨੁੱਖਾਂ ਦਾ ਸਰੀਰ ਹੋਰ ਹੈ ਅਤੇ ਪਸ਼ੂਆਂ ਦਾ ਹੋਰ ਅਤੇ ਪੰਛੀਆਂ ਦਾ ਹੋਰ ਅਤੇ ਮੱਛੀਆਂ ਦਾ ਹੋਰ।