1 Corinthians 15:43 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਸਰੀਰ “ਬੀਜਿਆ” ਜਾਂਦਾ ਹੈ, ਇਸਦਾ ਕੋਈ ਸਤਿਕਾਰ ਨਹੀਂ ਹੁੰਦਾ। ਪਰ ਇਹ ਮਹਿਮਾ ਵਿੱਚ ਜਿਵਾਲਿਆ ਜਾਂਦਾ ਹੈ। ਜਦੋਂ ਸਰੀਰ “ਬੀਜਿਆ” ਜਾਂਦਾ ਹੈ, ਇਹ ਕਮਜ਼ੋਰ ਹੁੰਦਾ ਪਰ ਜਦੋਂ ਇਹ ਜੀਵਨ ਵੱਲ ਜੀ ਉੱਠਦਾ ਹੈ, ਤਾਂ ਇਹ ਬਲਵਾਨ ਹੁੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਨਿਰਾਦਰ ਹਾਲਤ ਵਿੱਚ ਦੱਬਿਆ ਜਾਂਦਾ ਹੈ ਪਰ ਮਾਣ ਵਾਲੀ ਹਾਲਤ ਵਿੱਚ ਜਿਊਂਦਾ ਕੀਤਾ ਜਾਂਦਾ ਹੈ । ਇਹ ਕਮਜ਼ੋਰ ਹਾਲਤ ਵਿੱਚ ਦੱਬਿਆ ਜਾਂਦਾ ਹੈ ਪਰ ਸ਼ਕਤੀਸ਼ਾਲੀ ਹਾਲਤ ਵਿੱਚ ਜਿਊਂਦਾ ਕੀਤਾ ਜਾਂਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਨਿਰਾਦਰ ਬੀਜਿਆ ਜਾਂਦਾ ਹੈ ਅਤੇ ਮਹਿਮਾ ਵਿੱਚ ਜੀ ਉੱਠਦਾ ਹੈ; ਉਹ ਨਿਰਬਲ ਬੀਜਿਆ ਜਾਂਦਾ ਹੈ ਪਰ ਸਮਰੱਥਾ ਨਾਲ ਜੀ ਉੱਠਦਾ ਹੈ;
Punjabi Bible 2016 - ਪਵਿੱਤਰ ਬਾਈਬਲ O.V.
ਉਹ ਬੇ ਪਤ ਬੀਜਿਆ ਜਾਂਦਾ ਹੈ ਪਰੰਤੂ ਪਰਤਾਪਵਾਨ ਜੀ ਉੱਠਦਾ ਹੈ ਉਹ ਨਿਰਮਲ ਬੀਜਿਆ ਜਾਂਦਾ ਹੈ ਪਰ ਬਲਵੰਤ ਜੀ ਉੱਠਦਾ ਹੈ
Punjabi ERV
ਜਦੋਂ ਸ਼ਰੀਰ “ਬੀਜਿਆ” ਜਾਂਦਾ ਹੈ, ਇਸਦਾ ਕੋਈ ਸਤਿਕਾਰ ਨਹੀਂ ਹੁੰਦਾ। ਪਰ ਇਹ ਮਹਿਮਾ ਵਿੱਚ ਉਭਾਰਿਆ ਜਾਂਦਾ ਹੈ। ਜਦੋਂ ਸ਼ਰੀਰ “ਬੀਜਿਆ” ਜਾਂਦਾ ਹੈ, ਇਹ ਕਮਜ਼ੋਰ ਹੁੰਦਾ ਪਰ ਜਦੋਂ ਇਹ ਜੀਵਨ ਨੂੰ ਉਭਾਰਿਆ ਜਾਂਦਾ ਹੈ, ਤਾਂ ਇਹ ਬਲਵਾਨ ਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬੇਪਤ ਬੀਜਿਆ ਜਾਂਦਾ ਹੈ ਪਰੰਤੂ ਮਹਿਮਾ ਵਿੱਚ ਜੀ ਉੱਠਦਾ ਹੈ। ਉਹ ਨਿਰਬਲ ਬੀਜਿਆ ਜਾਂਦਾ ਹੈ ਪਰ ਸਮਰੱਥਾ ਨਾਲ ਜੀ ਉੱਠਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بے عِزّتی دے حال وِچ بِیجیا جاندا اے۔ تے جلال دی حالت وِچ جی اُٹھدا اے۔ کمزوری دی حالت وِچ بِیجیا جاندا اے۔ تے زور دی حالت وِچ جی اُٹھدا اے۔
Punjabi Standard Bible (Punjabi Standard Bible) 2023
ਇਹ ਨਿਰਾਦਰ ਵਿੱਚ ਬੀਜਿਆ ਜਾਂਦਾ ਹੈ ਅਤੇ ਪ੍ਰਤਾਪ ਵਿੱਚ ਜਿਵਾਇਆ ਜਾਂਦਾ ਹੈ; ਨਿਰਬਲਤਾ ਵਿੱਚ ਬੀਜਿਆ ਜਾਂਦਾ ਹੈ ਅਤੇ ਸਮਰੱਥਾ ਵਿੱਚ ਜਿਵਾਇਆ ਜਾਂਦਾ ਹੈ;