1 Corinthians 15:44 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਸਰੀਰ “ਬੀਜਿਆ” ਗਿਆ ਹੈ ਭੌਤਿਕ ਸਰੀਰ ਹੁੰਦਾ ਹੈ। ਜਦੋਂ ਇਹ ਜੀਵਨ ਵੱਲ ਜੀ ਉੱਠਦਾ ਹੈ, ਇਹ ਇੱਕ ਆਤਮਕ ਸਰੀਰ ਹੁੰਦਾ ਹੈ। ਉਵੇਂ ਹੀ ਜਿਵੇਂ ਭੌਤਿਕ ਸਰੀਰ ਹੁੰਦਾ, ਉਸੇ ਤਰ੍ਹਾਂ ਇੱਕ ਆਤਮਕ ਸਰੀਰ ਵੀ ਹੁੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸੰਸਾਰਕ ਸਰੀਰ ਨਾਲ ਦੱਬਿਆ ਜਾਂਦਾ ਹੈ ਪਰ ਆਤਮਿਕ ਸਰੀਰ ਨਾਲ ਜਿਊਂਦਾ ਕੀਤਾ ਜਾਂਦਾ ਹੈ । ਸੰਸਾਰਕ ਸਰੀਰ ਵੀ ਹੈ ਅਤੇ ਆਤਮਿਕ ਸਰੀਰ ਵੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਸਧਾਰਨ ਸਰੀਰ ਹੋ ਕੇ ਬੀਜਿਆ ਜਾਂਦਾ ਹੈ, ਪਰ ਉਹ ਆਤਮਿਕ ਸਰੀਰ ਹੋ ਕੇ ਜੀ ਉੱਠਦਾ ਹੈ। ਅਗਰ ਸਧਾਰਨ ਸਰੀਰ ਹੈ, ਤਾਂ ਆਤਮਿਕ ਸਰੀਰ ਵੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਪ੍ਰਾਣਕ ਸਰੀਰ ਹੋ ਕੇ ਬੀਜਿਆ ਜਾਂਦਾ ਹੈ ਪਰ ਉਹ ਆਤਮਕ ਸਰੀਰ ਹੋ ਕੇ ਜੀ ਉੱਠਦਾ ਹੈ। ਜੇ ਪ੍ਰਾਣਕ ਸਰੀਰ ਹੈ ਤਾਂ ਆਤਮਕ ਸਰੀਰ ਭੀ ਹੈ
Punjabi ERV
ਜਿਹਡ਼ਾ ਸ਼ਰੀਰ “ਬੀਜਿਆ” ਗਿਆ ਹੈ ਭੌਤਿਕ ਸ਼ਰੀਰ ਹੁੰਦਾ ਹੈ। ਜਦੋਂ ਇਹ ਜੀਵਨ ਨੂੰ ਉਭਾਰਿਆ ਜਾਂਦਾ ਹੈ, ਇਹ ਇੱਕ ਆਤਮਕ ਸ਼ਰੀਰ ਹੁੰਦਾ ਹੈ। ਉਵੇਂ ਹੀ ਜਿਵੇਂ ਭੌਤਿਕ ਸ਼ਰੀਰ ਹੁੰਦਾ, ਉਸੇ ਤਰ੍ਹਾਂ ਇੱਕ ਆਤਮਕ ਸ਼ਰੀਰ ਵੀ ਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪ੍ਰਾਣਕ ਸਰੀਰ ਹੋ ਕੇ ਬੀਜਿਆ ਜਾਂਦਾ ਹੈ ਪਰ ਉਹ ਆਤਮਿਕ ਸਰੀਰ ਹੋ ਕੇ ਜੋ ਉੱਠਦਾ ਹੈ। ਜੇ ਪ੍ਰਾਣਕ ਸਰੀਰ ਹੈ ਤਾਂ ਆਤਮਿਕ ਸਰੀਰ ਵੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
نفسانی جِسم بِیجیا جاندا اے۔ تے رُوحانی جِسم جی اُٹھدا اے۔ جے اِنسانی جِسم اے تے رُوحانی جِسم وی اے۔
Punjabi Standard Bible (Punjabi Standard Bible) 2023
ਇਹ ਪ੍ਰਾਣਕ ਸਰੀਰ ਦੇ ਰੂਪ ਵਿੱਚ ਬੀਜਿਆ ਜਾਂਦਾ ਹੈ ਅਤੇ ਆਤਮਕ ਸਰੀਰ ਕਰਕੇ ਜਿਵਾਇਆ ਜਾਂਦਾ ਹੈ; ਜੇ ਪ੍ਰਾਣਕ ਸਰੀਰ ਹੈ ਤਾਂ ਆਤਮਕ ਵੀ ਹੈ।