1 Corinthians 16:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਆਪਣੇ ਭਰਾ ਅਪੁੱਲੋਸ ਬਾਰੇ, ਮੈਂ ਉਸ ਨੂੰ ਤੁਹਾਡੇ ਕੋਲ ਉਸ ਦੇ ਭਰਾਵਾਂ ਸਮੇਤ ਆਉਣ ਲਈ ਜ਼ੋਰਦਾਰ ਪ੍ਰੇਰਣਾ ਕੀਤੀ ਸੀ। ਪਰ ਨਿਸ਼ਚਿਤ ਹੀ ਉਹ ਹੁਣੇ ਨਹੀਂ ਆਉਣਾ ਚਾਹੁੰਦਾ ਸੀ। ਪਰ ਜਦੋਂ ਵੀ ਉਸ ਨੂੰ ਤੁਹਾਨੂੰ ਦੇਖਣ ਦਾ ਮੌਕਾ ਮਿਲਿਆ ਉਹ ਤੁਹਾਡੇ ਕੋਲ ਆਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾ ਅਪੁੱਲੋਸ ਦੇ ਸੰਬੰਧ ਵਿੱਚ: ਮੈਂ ਉਸ ਅੱਗੇ ਬੇਨਤੀ ਕੀਤੀ ਸੀ ਕਿ ਉਹ ਭਰਾਵਾਂ ਦੇ ਨਾਲ ਤੁਹਾਡੇ ਕੋਲ ਆ ਜਾਵੇ; ਪਰ ਇਸ ਸਮੇਂ ਉਹ ਬਿਲਕੁਲ ਨਹੀਂ ਆਉਣਾ ਚਾਹੁੰਦਾ ਪਰ ਮੌਕਾ ਮਿਲਣ ਤੇ ਉਹ ਆਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਸਾਡੇ ਭਰਾ ਅਪੁੱਲੋਸ ਦੇ ਬਾਰੇ: ਮੈਂ ਉਸਦੇ ਅੱਗੇ ਬੇਨਤੀ ਕੀਤੀ ਜੋ ਉਹ ਭਰਾਵਾਂ ਦੇ ਨਾਲ ਤੁਹਾਡੇ ਕੋਲ ਆਵੇ। ਅਤੇ ਹੁਣ ਉਸਦਾ ਮਨ ਆਉਣ ਨੂੰ ਅਜੇ ਤਿਆਰ ਨਹੀਂ ਹੈ, ਪਰ ਜਦ ਕਦੇ ਉਸਨੂੰ ਮੌਕਾ ਮਿਲੇਗਾ ਤਾਂ ਉਹ ਆਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਭਾਈ ਅਪੁੱਲੋਸ ਦੀ ਇਹ ਗੱਲ ਹੈ ਕਿ ਮੈਂ ਉਹ ਦੇ ਅੱਗੇ ਬਹੁਤ ਬੇਨਤੀ ਕੀਤੀ ਜੋ ਉਹ ਭਰਾਵਾਂ ਦੇ ਨਾਲ ਤੁਹਾਡੇ ਕੋਲ ਜਾਵੇ ਅਤੇ ਉਹ ਦਾ ਜੀ ਤੁਹਾਡੇ ਨਾਲ ਐਤਕੀ ਆਉਣ ਨੂੰ ਮੂਲੋਂ ਨਹੀਂ ਕਰਦਾ ਸੀ ਪਰ ਜਾਂ ਉਹ ਨੂੰ ਕਦੇ ਵਿਹਲ ਹੋਵੇ ਤਾਂ ਆਵੇਗਾ।।
Punjabi ERV
ਹੁਣ ਆਪਣੇ ਭਰਾ ਅਪੁਲੋਸ ਬਾਰੇ, ਮੈਂ ਉਸਨੂੰ ਤੁਹਾਡੇ ਕੋਲ ਉਸਦੇ ਭਰਾਵਾਂ ਸਮੇਤ ਆਉਣ ਲਈ ਜ਼ੋਰਦਾਰ ਪ੍ਰੇਰਣਾ ਕੀਤੀ ਸੀ। ਪਰ ਨਿਸ਼ਚਿਤ ਹੀ ਉਹ ਹੁਣੇ ਨਹੀਂ ਆਉਣਾ ਚਾਹੁੰਦਾ ਸੀ। ਪਰ ਜਦੋਂ ਵੀ ਉਸਨੂੰ ਤੁਹਾਨੂੰ ਦੇਖਣ ਦਾ ਮੌਕਾ ਮਿਲਿਆ ਉਹ ਤੁਹਾਡੇ ਕੋਲ ਆਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਭਾਈ ਅਪੁੱਲੋਸ ਦੀ ਇਹ ਗੱਲ ਹੈ ਕਿ ਮੈਂ ਉਹ ਦੇ ਅੱਗੇ ਬਹੁਤ ਬੇਨਤੀ ਕੀਤੀ ਜੋ ਉਹ ਭਰਾਵਾਂ ਦੇ ਨਾਲ ਤੁਹਾਡੇ ਕੋਲ ਜਾਵੇ ਅਤੇ ਉਹ ਦਾ ਜੀ ਤੁਹਾਡੇ ਕੋਲ ਇਸ ਵਾਰ ਆਉਣ ਨੂੰ ਮੂਲੋਂ ਨਹੀਂ ਕਰਦਾ ਸੀ ਪਰ ਜਦ ਉਹ ਨੂੰ ਕਦੇ ਵਿਹਲ ਹੋਵੇ ਤਾਂ ਆਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بھرا اُپلّوس دے مَیں بڑے تَرلے کِیتے۔ پئی بھراواں نال تُہاڈے کول جائے پر اجے تے اوہ جان نُوں بالکل راضی نئیں ہویا۔ پر جد اوہنوں موقع مِلے گا۔ تے جائے گا۔
Punjabi Standard Bible (Punjabi Standard Bible) 2023
ਹੁਣ ਭਾਈ ਅਪੁੱਲੋਸ ਦੇ ਬਾਰੇ: ਮੈਂ ਉਸ ਨੂੰ ਬਹੁਤ ਬੇਨਤੀ ਕੀਤੀ ਕਿ ਉਹ ਵੀ ਭਾਈਆਂ ਦੇ ਨਾਲ ਤੁਹਾਡੇ ਕੋਲ ਆਵੇ, ਪਰ ਇਸ ਵਾਰ ਉਸ ਦੀ ਆਉਣ ਦੀ ਬਿਲਕੁਲ ਇੱਛਾ ਨਹੀਂ ਸੀ। ਫਿਰ ਵੀ, ਜਦੋਂ ਉਸ ਨੂੰ ਮੌਕਾ ਮਿਲੇਗਾ ਤਾਂ ਉਹ ਆਵੇਗਾ।