1 Corinthians 16:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਪਤਾ ਹੀ ਹੈ ਕਿ ਸਤਫ਼ਨਾਸ ਅਤੇ ਉਸਦਾ ਪਰਿਵਾਰ ਅੱਛਾਈਆਂ ਵਿੱਚ ਪਹਿਲੇ ਵਿਸ਼ਵਾਸੀ ਸਨ। ਉਨ੍ਹਾਂ ਨੇ ਆਪਣੇ ਆਪ ਨੂੰ ਪਰਮੇਸ਼ੁਰ ਦੇ ਲੋਕਾਂ ਦੀ ਸੇਵਾ ਲਈ ਅਰਪਿਤ ਕਰ ਦਿੱਤਾ ਹੈ। ਭਰਾਵੋ ਅਤੇ ਭੈਣੋ, ਉਨ੍ਹਾਂ ਲੋਕਾਂ ਦਾ ਅਨੁਸਰਣ ਕਰੋ ਜਿਹੜੇ ਉਨ੍ਹਾਂ ਵਰਗੇ ਹਨ ਅਤੇ ਜਿਹੜੇ ਕੰਮ ਕਰਦੇ ਹਨ ਅਤੇ ਉਨ੍ਹਾਂ ਦੇ ਨਾਲ ਸੇਵਾ ਕਰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਸਤਫ਼ਨਾਸ ਅਤੇ ਉਸ ਦੇ ਪਰਿਵਾਰ ਨੂੰ ਜਾਣਦੇ ਹੋ, ਉਹ ਅਖਾਯਾ ਵਿੱਚ ਮਸੀਹ ਦੇ ਸਭ ਤੋਂ ਪਹਿਲੇ ਵਿਸ਼ਵਾਸੀ ਹਨ ਅਤੇ ਉਹਨਾਂ ਆਪਣੇ ਆਪ ਨੂੰ ਪਰਮੇਸ਼ਰ ਦੇ ਲੋਕਾਂ ਦੀ ਸੇਵਾ ਲਈ ਦੇ ਦਿੱਤਾ ਹੈ । ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ:
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਜਾਣਦੇ ਹੋ ਕਿ ਸਤਫ਼ਨਾਸ ਦਾ ਪਰਿਵਾਰ ਅਖਾਯਾ ਪ੍ਰਦੇਸ਼ ਵਿੱਚ ਸਭ ਤੋਂ ਪਹਿਲੇ ਵਿਸ਼ਵਾਸ ਕਰਨ ਲੱਗਾ, ਅਤੇ ਉਹਨਾਂ ਨੇ ਆਪਣੇ ਆਪ ਨੂੰ ਪ੍ਰਭੂ ਦੇ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਕਰ ਦਿੱਤਾ ਹੈ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ, ਭਰਾਵੋ ਅਤੇ ਭੈਣੋ,
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ (ਤੁਸੀਂ ਤਾਂ ਸਤਫ਼ਨਾਸ ਦਾ ਘਰਾਣਾ ਜਾਣਦੇ ਹੋ ਭਈ ਉਹ ਅਖਾਯਾ ਦਾ ਪਹਿਲਾ ਫਲ ਹੋਇਆ ਅਤੇ ਉਨ੍ਹਾਂ ਨੇ ਸੰਤਾਂ ਦੀ ਟਹਿਲ ਸੇਵਾ ਕਰਨ ਨੂੰ ਲੱਕ ਬੰਨ੍ਹਿਆ)
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ (ਤੁਸੀਂ ਤਾਂ ਸਤਫ਼ਨਾਸ ਦਾ ਘਰਾਣਾ ਜਾਣਦੇ ਹੋ ਕਿ ਉਹ ਅਖਾਯਾ ਦਾ ਪਹਿਲਾ ਫਲ ਹੋਇਆ ਅਤੇ ਉਨ੍ਹਾਂ ਨੇ ਸੰਤਾਂ ਦੀ ਟਹਿਲ ਸੇਵਾ ਕੀਤੀ)
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ! تُسی ستِفناس دے ٹبّر نُوں جان دے اوہ۔ پئی اوہ اَخیہ دے پہلے پَھل نیں تے پاک لوکاں دی سیوا لئی تیار رہندے نیں۔
Punjabi Standard Bible (Punjabi Standard Bible) 2023
ਹੇ ਭਾਈਓ, ਤੁਸੀਂ ਸਤਫਨਾਸ ਦੇ ਘਰਾਣੇ ਨੂੰ ਜਾਣਦੇ ਹੋ ਕਿ ਉਹ ਅਖਾਯਾ ਦਾ ਪਹਿਲਾ ਫਲ ਹੈ ਅਤੇ ਉਨ੍ਹਾਂ ਨੇ ਆਪਣੇ ਆਪ ਨੂੰ ਸੰਤਾਂ ਦੀ ਸੇਵਾ ਲਈ ਸਮਰਪਿਤ ਕੀਤਾ ਹੈ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ