1 Corinthians 16:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹਫ਼ਤੇ ਦੇ ਹਰ ਪਹਿਲੇ ਦਿਨ, ਤੁਹਾਡੇ ਵਿੱਚੋਂ ਹਰ ਕਿਸੇ ਨੂੰ ਤੁਹਾਡੀਆਂ ਤਨਖਾਹਾਂ ਅਨੁਸਾਰ ਪੈਸਿਆਂ ਦੀ ਕੁਝ ਰਕਮ ਬਨਾਉਣੀ ਚਾਹੀਦੀ ਹੈ। ਇਹ ਧਨ ਇੱਕ ਖਾਸ ਜਗ਼੍ਹਾ ਉੱਤੇ ਰੱਖੋ। ਤਾਂ ਫ਼ਿਰ ਤੁਹਾਨੂੰ ਮੇਰੇ ਆਉਣ ਉੱਤੇ ਆਪਣਾ ਪੈਸਾ ਇਕੱਠਾ ਨਹੀਂ ਕਰਨਾ ਪਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹਰ ਐਤਵਾਰ ਨੂੰ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਆਮਦਨ ਦਾ ਕੁਝ ਹਿੱਸਾ ਵੱਖਰਾ ਰੱਖ ਲਵੇ, ਤਾਂ ਜੋ ਮੇਰੇ ਆਉਣ ਤੇ ਤੁਹਾਨੂੰ ਦਾਨ ਇਕੱਠਾ ਨਾ ਕਰਨਾ ਪਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਰ ਹਫ਼ਤੇ ਦੇ ਪਹਿਲੇ ਦਿਨ, ਤੁਹਾਡੇ ਵਿੱਚੋਂ ਹਰੇਕ ਆਪਣੀ ਆਮਦਨ ਵਿੱਚੋਂ ਕੁਝ ਪੈਸੇ ਬਚਾ ਕੇ ਰੱਖ ਲਵੇ ਤਾਂ ਜੋ ਜਦੋਂ ਮੈਂ ਆਵਾਂ ਤਾਂ ਕੋਈ ਸੰਗ੍ਰਹਿ ਨਾ ਕਰਨਾ ਪਵੇ।
Punjabi Bible 2016 - ਪਵਿੱਤਰ ਬਾਈਬਲ O.V.
ਹਰ ਹਫ਼ਤੇ ਦੇ ਪਹਿਲੇ ਦਿਨ ਤੁਹਾਡੇ ਵਿੱਚੋਂ ਹਰੇਕ ਆਪਣੀ ਉਕਾਤ ਅਨੁਸਾਰ ਵੱਖ ਕਰ ਆਪਣੇ ਕੋਲ ਰੱਖ ਛੱਡੇ ਭਈ ਜਦ ਮੈਂ ਆਵਾਂ ਤਦ ਉਗਰਾਹੀ ਨਾ ਕਰਨੀ ਪਵੇ
Punjabi ERV
ਹਫ਼ਤੇ ਦੇ ਹਰ ਪਹਿਲੇ ਦਿਨ, ਤੁਹਾਡੇ ਵਿੱਚੋਂ ਹਰ ਕਿਸੇ ਨੂੰ ਤੁਹਾਡੀਆਂ ਤਨਖਾਹਾਂ ਅਨੁਸਾਰ ਪੈਸਿਆਂ ਦੀ ਕੁਝ ਰਕਮ ਬਨਾਉਣੀ ਚਾਹੀਦੀ ਹੈ। ਇਹ ਧਨ ਇੱਕ ਖਾਸ ਜਗ਼੍ਹਾ ਉੱਤੇ ਰੱਖੋ। ਤਾਂ ਫ਼ਿਰ ਤੁਹਾਨੂੰ ਮੇਰੇ ਆਉਣ ਉੱਤੇ ਆਪਣਾ ਪੈਸਾ ਇਕੱਠਾ ਨਹੀਂ ਕਰਨਾ ਪਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰ ਹਫ਼ਤੇ ਦੇ ਪਹਿਲੇ ਦਿਨ ਤੁਹਾਡੇ ਵਿੱਚੋਂ ਹਰੇਕ ਆਪਣੀ ਯੋਗਤਾ ਅਨੁਸਾਰ ਵੱਖ ਕਰ ਕੇ ਆਪਣੇ ਕੋਲ ਰੱਖ ਛੱਡੇ ਕਿ ਜਦ ਮੈਂ ਆਵਾਂ ਤਦ ਉਗਰਾਹੀ ਨਾ ਕਰਨੀ ਪਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہفتے دے پہلے دِن تُہاڈے وِچوں ہر اِک اپنے قدر سیتی کُجھ اپنے کول رکھ چھڈے تاں جو میرے آؤن اُتّے چندے نا کرنے پَین۔
Punjabi Standard Bible (Punjabi Standard Bible) 2023
ਹਫ਼ਤੇ ਦੇ ਪਹਿਲੇ ਦਿਨ ਤੁਹਾਡੇ ਵਿੱਚੋਂ ਹਰੇਕ ਜਣਾ ਜੋ ਉਸ ਨੇ ਕਮਾਇਆ ਹੋਵੇ ਉਸ ਦੇ ਅਨੁਸਾਰ ਵੱਖਰਾ ਰੱਖ ਲਵੇ, ਤਾਂਕਿ ਅਜਿਹਾ ਨਾ ਹੋਵੇ ਕਿ ਮੇਰੇ ਆਉਣ 'ਤੇ ਉਗਰਾਹੀ ਕੀਤੀ ਜਾਵੇ।