1 Corinthians 16:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਇਦ ਮੈਂ ਕੁਝ ਸਮੇਂ ਲਈ ਤੁਹਾਡੇ ਕੋਲ ਠਹਿਰਾਂਗਾ। ਹੋ ਸੱਕਦਾ ਹੈ ਕਿ ਮੈਂ ਸਾਰੀਆਂ ਸਰਦੀਆਂ ਠਹਿਰਾਂ। ਫ਼ੇਰ ਤੁਸੀਂ ਮੇਰੇ ਸਫ਼ਰ ਵਿੱਚ, ਜਿੱਥੇ ਮੈਂ ਜਾਵਾਂ, ਜਾਣ ਵਿੱਚ ਸਹਾਇਤਾ ਕਰ ਸੱਕਦੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਕੋਸ਼ਿਸ਼ ਕਰਾਂਗਾ ਕਿ ਉਸ ਸਮੇਂ ਤੁਹਾਡੇ ਕੋਲ ਕੁਝ ਸਮਾਂ ਠਹਿਰਾਂ, ਹਾਂ ਇਹ ਵੀ ਹੋ ਸਕਦਾ ਹੈ ਕਿ ਮੈਂ ਸਰਦੀਆਂ ਤੁਹਾਡੇ ਨਾਲ ਬਿਤਾਵਾਂ ਹੀ ਰਹਾਂ ਕਿ ਤੁਸੀਂ ਮੇਰੀ ਅਗਲੀ ਯਾਤਰਾ ਲਈ ਜਿੱਥੇ ਵੀ ਜਾਣਾ ਹੈ ਮੇਰੀ ਮਦਦ ਕਰ ਸਕੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸ਼ਾਇਦ ਮੈਂ ਤੁਹਾਡੇ ਨਾਲ ਕੁਝ ਸਮੇਂ ਲਈ ਰਹਾਂ, ਜਾਂ ਹੋ ਸਕੇ ਤਾਂ ਸਰਦੀਆਂ ਵੀ ਬਿਤਾਵਾਂਗਾ, ਤਾਂ ਜੋ ਤੁਸੀਂ ਮੇਰੀ ਯਾਤਰਾ ਲਈ ਮੇਰੀ ਸਹਾਇਤਾ ਕਰ ਸਕੋ, ਮੈਂ ਜਿੱਥੇ ਵੀ ਜਾਵਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਕੀ ਜਾਣੀਏ ਜੋ ਮੈਂ ਤੁਹਾਡੇ ਕੋਲ ਟਿਕ ਪਵਾਂ ਸਗੋਂ ਸਿਆਲ ਭੀ ਕੱਟਾਂ ਭਈ ਤੁਸੀਂ ਮੈਨੂੰ ਅਗਾਹਾਂ ਪੁਚਾ ਦਿਓ ਜਿੱਥੇ ਕਿਤੇ ਮੈਂ ਜਾਣਾ ਹੋਵੇ
Punjabi ERV
ਸ਼ਾਇਦ ਮੈਂ ਕੁਝ ਸਮੇਂ ਲਈ ਤੁਹਾਡੇ ਕੋਲ ਠਹਿਰਾਂਗਾ। ਹੋ ਸਕਦਾ ਹੈ ਕਿ ਮੈਂ ਸਾਰੀਆਂ ਸਰਦੀਆਂ ਠਹਿਰਾਂ। ਫ਼ੇਰ ਤੁਸੀਂ ਮੇਰੇ ਸਫ਼ਰ ਵਿੱਚ, ਜਿਥੇ ਮੈਂ ਜਾਵਾਂ, ਜਾਣ ਵਿੱਚ ਸਹਾਇਤਾ ਕਰ ਸਕਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਕੀ ਜਾਣੀਏ ਜੋ ਮੈਂ ਤੁਹਾਡੇ ਕੋਲ ਠਹਿਰਾਂ ਸਗੋਂ ਸਿਆਲ ਵੀ ਕੱਟਾਂ ਕਿ ਤੁਸੀਂ ਮੈਨੂੰ ਅਗਾਹਾਂ ਪਹੁੰਚਾ ਦਿਓ ਜਿੱਥੇ ਕਿਤੇ ਮੈਂ ਜਾਣਾ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر شاید مَیں تُہاڈے کول ای رہواں گا تے سِیال وی تُہاڈے کول کٹّاں گا۔ تاں جو جیہڑے پاسے جانا چاہاں۔ تُسی مَینُوں اوس پاسے ٹور دیو۔
Punjabi Standard Bible (Punjabi Standard Bible) 2023
ਅਤੇ ਹੋ ਸਕਦਾ ਹੈ ਕਿ ਮੈਂ ਤੁਹਾਡੇ ਕੋਲ ਠਹਿਰਾਂ, ਬਲਕਿ ਸਰਦੀਆਂ ਵੀ ਬਿਤਾਵਾਂ ਤਾਂਕਿ ਤੁਸੀਂ ਮੈਨੂੰ ਅੱਗੇ ਜਿੱਥੇ ਮੈਂ ਜਾਣਾ ਹੋਵੇ, ਵਿਦਾ ਕਰੋ।