1 Corinthians 16:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਵਾਰ ਮੈਂ ਤੁਹਾਨੂੰ ਨਹੀਂ ਮਿਲਣਾ ਚਾਹੁੰਦਾ ਕਿਉਂਕਿ ਇਹ ਥੋੜੇ ਸਮੇਂ ਲਈ ਹੀ ਹੋਵੇਗਾ। ਜੇਕਰ ਪਰਮੇਸ਼ੁਰ ਆਗਿਆ ਦੇਵੇ, ਤਾਂ ਮੈਂ ਲਮੇਰੇ ਸਮੇਂ ਲਈ ਤੁਹਾਡੇ ਨਾਲ ਠਹਿਰਨ ਦੀ ਆਸ ਰੱਖਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਰਾਹ ਵਿੱਚ ਜਾਂਦੇ ਹੋਏ ਹੀ ਮਿਲਣਾ ਨਹੀਂ ਚਾਹੁੰਦਾ, ਜੇਕਰ ਪ੍ਰਭੂ ਨੇ ਆਗਿਆ ਦਿੱਤੀ, ਤਾਂ ਮੈਂ ਤੁਹਾਡੇ ਕੋਲ ਕੁਝ ਸਮਾਂ ਠਹਿਰਾਂਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਮੈਂ ਨਹੀਂ ਚਾਹੁੰਦਾ ਜੋ ਇਸ ਵਾਰ ਤੁਹਾਨੂੰ ਰਾਸਤੇ ਵਿੱਚ ਹੀ ਮਿਲਾ, ਕਿਉਂ ਜੋ ਮੇਰੀ ਆਸ ਹੈ ਜੇ ਪ੍ਰਭੂ ਦੀ ਆਗਿਆ ਹੋਈ ਤਾਂ ਕੁਝ ਸਮਾਂ ਤੁਹਾਡੇ ਕੋਲ ਠਹਿਰਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਨਹੀਂ ਚਾਹੁੰਦਾ ਜੋ ਐਤਕੀ ਤੁਹਾਨੂੰ ਰਸਤੇ ਵਿੱਚ ਹੀ ਮਿਲਾਂ ਕਿਉਂ ਜੋ ਮੇਰੀ ਆਸ ਹੈ ਕਿ ਜੇ ਪ੍ਰਭੁ ਦੀ ਆਗਿਆ ਹੋਵੇ ਤਾਂ ਕੁੱਝ ਚਿਰ ਤੁਹਾਡੇ ਕੋਲ ਰਹਾਂ
Punjabi ERV
ਇਸ ਵਾਰ ਮੈਂ ਤੁਹਾਨੂੰ ਨਹੀਂ ਮਿਲਣਾ ਚਾਹੁੰਦਾ ਕਿਉਂਕਿ ਇਹ ਥੋਡ਼ੇ ਸਮੇਂ ਲਈ ਹੀ ਹੋਵੇਗਾ। ਜੇਕਰ ਪਰਮੇਸ਼ੁਰ ਆਗਿਆ ਦੇਵੇ, ਤਾਂ ਮੈਂ ਲਮੇਰੇ ਸਮੇਂ ਲਈ ਤੁਹਾਡੇ ਨਾਲ ਠਹਿਰਨ ਦੀ ਆਸ ਰੱਖਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਨਹੀਂ ਚਾਹੁੰਦਾ ਜੋ ਇਸ ਵਾਰ ਤੁਹਾਨੂੰ ਰਸਤੇ ਵਿੱਚ ਹੀ ਮਿਲਾਂ ਕਿਉਂ ਜੋ ਮੇਰੀ ਆਸ ਹੈ ਕਿ ਜੇ ਪ੍ਰਭੂ ਦੀ ਆਗਿਆ ਹੋਵੇ ਤਾਂ ਕੁਝ ਚਿਰ ਤੁਹਾਡੇ ਕੋਲ ਠਹਿਰਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَیں ہُن راہ وِچ تُہانوں نئیں مِلنا چاہندا سگوں مَینُوں آس اے۔ پئی جے خُداوند دی مرضی ہوئی تے کُجھ چِر تُہاڈے کول ٹِکاں گا۔
Punjabi Standard Bible (Punjabi Standard Bible) 2023
ਮੈਂ ਜਾਂਦਾ-ਜਾਂਦਾ ਤੁਹਾਨੂੰ ਨਹੀਂ ਮਿਲਣਾ ਚਾਹੁੰਦਾ, ਕਿਉਂਕਿ ਮੈਨੂੰ ਆਸ ਹੈ ਕਿ ਜੇ ਪ੍ਰਭੂ ਦੀ ਆਗਿਆ ਹੋਈ ਤਾਂ ਮੈਂ ਕੁਝ ਸਮਾਂ ਤੁਹਾਡੇ ਕੋਲ ਠਹਿਰਾਂਗਾ।