1 Corinthians 2:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਿਆਰੇ ਭਰਾਵੋ ਅਤੇ ਭੈਣੋ ਮੈਂ ਜਦੋਂ ਤੁਹਾਡੇ ਕੋਲ ਆਇਆ ਸੀ ਤਾਂ ਮੈਂ ਤੁਹਾਨੂੰ ਪਰਮੇਸ਼ੁਰ ਦੇ ਸੱਚ ਬਾਰੇ ਦੱਸਿਆ ਸੀ। ਪਰ ਉਸ ਲਈ ਮੈਂ ਨਾ ਤਾਂ ਚੰਗੇ ਵਕਤਾਂ ਵਾਲੇ ਸ਼ਬਦਾਂ ਦੀ ਵਰਤੋਂ ਕੀਤੀ ਅਤੇ ਨਾ ਹੀ ਮਹਾਨ ਸੂਝ ਦੀ ਵਰਤੋਂ ਕੀਤੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਜਦੋਂ ਮੈਂ ਤੁਹਾਡੇ ਕੋਲ ਪਰਮੇਸ਼ਰ ਦੇ ਭੇਤ ਦੇ ਪ੍ਰਚਾਰ ਲਈ ਆਇਆ ਸੀ ਤਾਂ ਮੈਂ ਉਸ ਦੇ ਲਈ ਕੋਈ ਉੱਚੇ ਪੱਧਰ ਦੀ ਭਾਸ਼ਾ ਜਾਂ ਗਿਆਨ ਨਹੀਂ ਵਰਤਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭਰਾਵੋ ਅਤੇ ਭੈਣੋ, ਇਸ ਤਰ੍ਹਾ ਹੈ ਜਦੋਂ ਮੈਂ ਤੁਹਾਡੇ ਕੋਲ ਆਇਆ ਸੀ, ਮੈਂ ਗੱਲਾਂ ਦੀ ਚਤਰਾਈ ਜਾਂ ਮਨੁੱਖੀ ਬੁੱਧੀ ਨਾਲ ਨਹੀਂ ਪਰ ਮੈਂ ਤਹਾਡੇ ਕੋਲ ਪਰਮੇਸ਼ਵਰ ਦੇ ਸੱਚੇ ਭੇਦਾ ਬਾਰੇ ਗਵਾਹੀ ਦੇਣ ਆਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਜਾਂ ਮੈਂ ਤੁਹਾਨੂੰ ਪਰਮੇਸ਼ੁਰ ਦੀ ਸਾਖੀ ਦੀ ਖਬਰ ਦਿੰਦਾ ਹੋਇਆ ਤੁਹਾਡੇ ਕੋਲ ਆਇਆ ਤਾਂ ਬਚਨ ਯਾ ਗਿਆਨ ਦੀ ਉੱਤਮਤਾਈ ਨਾਲ ਨਹੀਂ ਆਇਆ
Punjabi ERV
ਪਿਆਰੇ ਭਰਾਵੋ ਅਤੇ ਭੈਣੋ ਮੈਂ ਜਦੋਂ ਤੁਹਾਡੇ ਕੋਲ ਆਇਆ ਸੀ ਤਾਂ ਮੈਂ ਤੁਹਾਨੂੰ ਪਰਮੇਸ਼ੁਰ ਦੇ ਸੱਚ ਬਾਰੇ ਦਸਿਆ ਸੀ। ਪਰ ਉਸ ਲਈ ਮੈਂ ਨਾ ਤਾਂ ਚੰਗੇ ਵਕਤਾਂ ਵਾਲੇ ਸ਼ਬਦਾਂ ਦੀ ਵਰਤੋਂ ਕੀਤੀ ਅਤੇ ਨਾ ਹੀ ਮਹਾਨ ਸੂਝ ਦੀ ਵਰਤੋਂ ਕੀਤੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਜਦੋਂ ਮੈਂ ਤੁਹਾਨੂੰ ਪਰਮੇਸ਼ੁਰ ਦੀ ਗਵਾਹੀ ਦੀ ਖ਼ਬਰ ਦਿੰਦਾ ਹੋਇਆ ਤੁਹਾਡੇ ਕੋਲ ਆਇਆ ਤਾਂ ਬਚਨ ਜਾਂ ਗਿਆਨ ਦੀ ਉੱਤਮਤਾਈ ਨਾਲ ਨਹੀਂ ਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بھراؤ! جد مَیں خُدا دے بھیت دی منادی کر دا ہویا تُہاڈے کول آیا۔ تے اُچّے درجے دے کلام یا دنائی نال نئیں آیا
Punjabi Standard Bible (Punjabi Standard Bible) 2023
ਹੇ ਭਾਈਓ, ਜਦੋਂ ਮੈਂ ਪਰਮੇਸ਼ਰ ਦੇ ਭੇਤ ਦਾ ਪ੍ਰਚਾਰ ਕਰਦਾ ਹੋਇਆ ਤੁਹਾਡੇ ਕੋਲ ਆਇਆ ਤਾਂ ਵਚਨ ਜਾਂ ਗਿਆਨ ਦੀ ਉੱਤਮਤਾ ਨਾਲ ਨਹੀਂ ਆਇਆ।