1 Corinthians 2:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰੰਤੂ ਪਰਮੇਸ਼ੁਰ ਨੇ ਸਾਨੂੰ ਇਹ ਗੱਲਾਂ ਆਤਮਾ ਰਾਹੀਂ ਸਮਝਾਈਆਂ ਹਨ। ਪਵਿੱਤਰ ਆਤਮਾ ਸਭ ਕੁਝ ਜਾਣਦਾ ਹੈ, ਪਰਮੇਸ਼ੁਰ ਦੇ ਗੁਪਤ ਭੇਤਾਂ ਨੂੰ ਵੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪਰਮੇਸ਼ਰ ਨੇ ਉਹ ਸਭ ਸਾਡੇ ਉੱਤੇ ਆਪਣੇ ਆਤਮਾ ਦੇ ਦੁਆਰਾ ਪ੍ਰਗਟ ਕੀਤਾ ਹੈ । ਆਤਮਾ ਸਭ ਚੀਜ਼ਾਂ ਦੀ ਜਾਂਚ ਕਰਦਾ ਹੈ, ਇੱਥੋਂ ਤੱਕ ਕਿ ਪਰਮੇਸ਼ਰ ਦੇ ਗੁਪਤ ਭੇਤਾਂ ਦੀ ਗਹਿਰਾਈ ਦਾ ਵੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਸਭ ਪਰਮੇਸ਼ਵਰ ਨੇ ਆਪਣੇ ਆਤਮਾ ਦੇ ਦੁਆਰਾ ਸਾਡੇ ਉੱਤੇ ਪ੍ਰਗਟ ਕੀਤਾ ਹੈ। ਕਿਉਂ ਜੋ ਪਰਮੇਸ਼ਵਰ ਦਾ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ਵਰ ਦੀਆਂ ਡੂੰਗੀਆਂ ਵਸਤਾਂ ਦੀ ਜਾਂਚ ਕਰ ਲੈਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਨੂੰ ਪਰਮੇਸ਼ੁਰ ਨੇ ਆਤਮਾ ਦੇ ਦੁਆਰਾ ਸਾਡੇ ਉੱਤੇ ਪਰਗਟ ਕੀਤਾ ਕਿਉਂ ਜੋ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ੁਰ ਦੀਆਂ ਡੂੰਘੀਆਂ ਵਸਤਾਂ ਦੀ ਜਾਚ ਕਰ ਲੈਂਦਾ ਹੈ
Punjabi ERV
ਪਰੰਤੂ ਪਰਮੇਸ਼ੁਰ ਨੇ ਸਾਨੂੰ ਇਹ ਗੱਲਾਂ ਆਤਮਾ ਰਾਹੀਂ ਸਜਝਾਈਆਂ ਹਨ। ਪਵਿੱਤਰ ਆਤਮਾ ਸਭ ਕੁਝ ਜਾਣਦਾ ਹੈ, ਪਰਮੇਸ਼ੁਰ ਦੇ ਗੁਪਤ ਰਹੱਸਾ ਨੂੰ ਵੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੂੰ ਪਰਮੇਸ਼ੁਰ ਨੇ ਆਤਮਾ ਦੇ ਦੁਆਰਾ ਸਾਡੇ ਉੱਤੇ ਪ੍ਰਗਟ ਕੀਤਾ ਕਿਉਂ ਜੋ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ੁਰ ਦੀਆਂ ਡੂੰਘੀਆਂ ਵਸਤਾਂ ਦੀ ਜਾਂਚ ਕਰ ਲੈਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ساڈے اُتّے خُدا اوہناں نُوں رُوح دی راہِیں ظاہر کِیتا۔ کیوں جو رُوح سارِیاں گلّاں سگوں خُدا دِیاں ڈُوہنِگیاں گلّاں وی بھال کر لَیندا اے۔
Punjabi Standard Bible (Punjabi Standard Bible) 2023
ਪਰਮੇਸ਼ਰ ਨੇ ਇਨ੍ਹਾਂ ਨੂੰ ਆਪਣੇ ਆਤਮਾ ਦੁਆਰਾ ਸਾਡੇ ਉੱਤੇ ਪਰਗਟ ਕੀਤਾ, ਕਿਉਂਕਿ ਆਤਮਾ ਸਭ ਗੱਲਾਂ ਨੂੰ ਸਗੋਂ ਪਰਮੇਸ਼ਰ ਦੀਆਂ ਡੂੰਘੀਆਂ ਗੱਲਾਂ ਨੂੰ ਵੀ ਜਾਂਚ ਲੈਂਦਾ ਹੈ।