1 Corinthians 2:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਇਸ ਤਰ੍ਹਾਂ ਹੈ। ਕੋਈ ਵਿਅਕਤੀ ਵੀ ਕਿਸੇ ਹੋਰ ਦੇ ਵਿੱਚਾਰਾਂ ਨੂੰ ਨਹੀਂ ਜਾਣਦਾ ਇੱਕ ਆਦਮੀ ਅੰਦਰ ਸਿਰਫ਼ ਆਤਮਾ ਹੀ ਉਸ ਦੀਆਂ ਸੋਚਾਂ ਬਾਰੇ ਜਾਣਦਾ ਹੈ। ਪਰਮੇਸ਼ੁਰ ਬਾਰੇ ਵੀ ਇਵੇਂ ਹੀ ਹੈ। ਕੋਈ ਵੀ ਪਰਮੇਸ਼ੁਰ ਦੇ ਵਿੱਚਾਰਾਂ ਦੀ ਜਾਣਕਾਰੀ ਨਹੀਂ ਰੱਖਦਾ। ਕੇਵਲ ਪਰਮੇਸ਼ੁਰ ਦੀ ਆਤਮਾ ਹੀ ਉਨ੍ਹਾਂ ਵਿੱਚਾਰਾਂ ਨੂੰ ਜਾਣਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਜਿਸ ਤਰ੍ਹਾਂ ਕੋਈ ਵੀ ਆਦਮੀ ਨੂੰ ਪੂਰੀ ਤਰ੍ਹਾਂ ਨਹੀਂ ਜਾਣਦਾ ਸਿਵਾਏ ਉਸ ਦੇ ਅੰਦਰਲੇ ਆਤਮਾ ਦੇ । ਇਸੇ ਤਰ੍ਹਾਂ ਪਰਮੇਸ਼ਰ ਨੂੰ ਵੀ ਕੋਈ ਨਹੀਂ ਜਾਣਦਾ ਸਿਵਾਏ ਪਰਮੇਸ਼ਰ ਦੇ ਆਤਮਾ ਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਨੁੱਖ ਦੇ ਆਤਮਾ ਦੇ ਬਿਨ੍ਹਾ ਜੋ ਉਸਦੇ ਅੰਦਰ ਹੈ, ਮਨੁੱਖ ਦੇ ਵਿਚਾਰਾ ਨੂੰ ਕੌਣ ਜਾਣ ਸਕਦਾ ਹੈ? ਇਸੇ ਪ੍ਰਕਾਰ ਪਰਮੇਸ਼ਵਰ ਦੇ ਆਤਮਾ ਤੋਂ ਬਿਨ੍ਹਾ ਪਰਮੇਸ਼ਵਰ ਦੀਆ ਗੱਲਾਂ ਕੋਈ ਵੀ ਨਹੀਂ ਜਾਣ ਸਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮਨੁੱਖ ਦੇ ਆਤਮਾ ਤੋਂ ਬਿਨਾਂ ਜੋ ਉਹ ਦੇ ਅੰਦਰ ਹੈ ਮਨੁੱਖਾਂ ਵਿੱਚੋਂ ਮਨੁੱਖ ਦੀਆਂ ਗੱਲਾਂ ਕੌਣ ਜਾਣਦਾ ਹੈ? ਇਸੇ ਪਰਕਾਰ ਪਰਮੇਸ਼ੁਰ ਦੇ ਆਤਮਾ ਤੋਂ ਬਿਨਾ ਪਰਮੇਸ਼ੁਰ ਦੀਆਂ ਗੱਲਾਂ ਕੋਈ ਨਹੀਂ ਜਾਣਦਾ ਹੈ
Punjabi ERV
ਇਹ ਇਸ ਤਰ੍ਹਾਂ ਹੈ। ਕੋਈ ਵਿਅਕਤੀ ਵੀ ਕਿਸੇ ਹੋਰ ਦੇ ਵਿਚਾਰਾਂ ਨੂੰ ਨਹੀਂ ਜਾਣਦਾ ਇੱਕ ਆਦਮੀ ਅੰਦਰ ਸਿਰਫ਼ ਆਤਮਾ ਹੀ ਉਸ ਦੀਆਂ ਸੋਚਾਂ ਬਾਰੇ ਜਾਣਦਾ ਹੈ। ਪਰਮੇਸ਼ੁਰ ਵੀ ਇਵੇਂ ਹੀ ਹੈ। ਕੋਈ ਵੀ ਪਰਮੇਸ਼ੁਰ ਦੇ ਵਿਚਾਰਾਂ ਦੀ ਜਾਣਕਾਰੀ ਨਹੀਂ ਰੱਖਦਾ। ਕੇਵਲ ਪਰਮੇਸ਼ੁਰ ਦੀ ਆਤਮਾ ਹੀ ਉਨ੍ਹਾਂ ਵਿਚਾਰਾਂ ਨੂੰ ਜਾਣਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੁੱਖ ਦੇ ਆਤਮਾ ਤੋਂ ਬਿਨ੍ਹਾਂ ਜੋ ਉਹ ਦੇ ਅੰਦਰ ਹੈ, ਮਨੁੱਖਾਂ ਵਿੱਚੋਂ ਮਨੁੱਖ ਦੀਆਂ ਗੱਲਾਂ ਕੌਣ ਜਾਣਦਾ ਹੈ? ਇਸੇ ਪ੍ਰਕਾਰ ਪਰਮੇਸ਼ੁਰ ਦੇ ਆਤਮਾ ਤੋਂ ਬਿਨ੍ਹਾਂ ਪਰਮੇਸ਼ੁਰ ਦੀਆਂ ਗੱਲਾਂ ਕੋਈ ਨਹੀਂ ਜਾਣਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو بندیاں وِچوں کون کِسے بندے دا حال جان دا اے۔ اوس بندے دی رُوح دے بِناں جیہڑی اوہدے وِچ اے۔ ایس طرح خُدا دے رُوح بِناں کوئی خُدا دا حال نئیں جان دا۔
Punjabi Standard Bible (Punjabi Standard Bible) 2023
ਕਿਉਂ ਜੋ ਮਨੁੱਖਾਂ ਦੇ ਵਿਚਾਰਾਂ ਨੂੰ ਮਨੁੱਖ ਦੀ ਆਤਮਾ ਤੋਂ ਬਿਨਾਂ ਜੋ ਉਸ ਦੇ ਅੰਦਰ ਹੈ ਕੌਣ ਜਾਣਦਾ ਹੈ? ਇਸੇ ਤਰ੍ਹਾਂ ਪਰਮੇਸ਼ਰ ਦੇ ਆਤਮਾ ਤੋਂ ਬਿਨਾਂ ਪਰਮੇਸ਼ਰ ਦੀਆਂ ਗੱਲਾਂ ਨੂੰ ਹੋਰ ਕੋਈ ਨਹੀਂ ਜਾਣਦਾ।