1 Corinthians 2:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਸੀਂ ਇਨ੍ਹਾਂ ਚੀਜ਼ਾਂ ਬਾਰੇ ਗੱਲ ਕਰਦੇ ਹਾਂ ਤਾਂ ਅਸੀਂ ਉਨ੍ਹਾਂ ਸ਼ਬਦਾਂ ਦੀ ਵਰਤੋਂ ਨਹੀਂ ਕਰਦੇ ਜੋ ਸਾਨੂੰ ਮਨੁੱਖਾਂ ਦੀ ਸਿਆਣਪ ਵੱਲੋਂ ਸਿੱਖਾਏ ਗਏ ਹਨ। ਆਤਮਕ ਚੀਜ਼ਾਂ ਦੀ ਵਿਆਖਿਆ ਲਈ ਆਤਮਕ ਸ਼ਬਦਾਂ ਦੀ ਵਰਤੋਂ ਕਰਦੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਅਸੀਂ ਮਨੁੱਖੀ ਗਿਆਨ ਨਾਲ ਨਹੀਂ ਕਹਿੰਦੇ, ਸਗੋਂ ਆਤਮਾ ਦੀ ਸਹਾਇਤਾ ਨਾਲ ਕਹਿੰਦੇ ਹਾਂ ਕਿਉਂਕਿ ਅਸੀਂ ਆਤਮਿਕ ਗੱਲਾਂ ਉਹਨਾਂ ਲੋਕਾਂ ਲਈ ਕਹਿੰਦੇ ਹਾਂ ਜਿਹਨਾਂ ਨੂੰ ਪਰਮੇਸ਼ਰ ਦਾ ਆਤਮਾ ਮਿਲ ਚੁੱਕਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਇਨ੍ਹਾਂ ਗੱਲਾਂ ਨੂੰ, ਮਨੁੱਖੀ ਗਿਆਨ ਦੇ ਸ਼ਬਦਾਂ ਨਾਲ ਨਹੀਂ ਸਗੋਂ ਪਵਿੱਤਰ ਆਤਮਾ ਦੇ ਦੱਸੇ ਹੋਏ ਸ਼ਬਦਾਂ ਨਾਲ, ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਇੰਨ੍ਹਾਂ ਗੱਲਾਂ ਨੂੰ ਮਾਣਸ ਗਿਆਨ ਦਿਆਂ ਦੱਸਿਆ ਹੋਇਆਂ ਸ਼ਬਦਾਂ ਨਾਲ ਨਹੀਂ ਸਗੋਂ ਆਤਮਾ ਦਿਆਂ ਦੱਸਿਆਂ ਹੋਇਆ ਸ਼ਬਦਾਂ ਨਾਲ ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ
Punjabi ERV
ਜਦੋਂ ਅਸੀਂ ਇਨ੍ਹਾਂ ਚੀਜ਼ਾਂ ਬਾਰੇ ਗੱਲ ਕਰਦੇ ਹਾਂ ਤਾਂ ਅਸੀਂ ਉਨ੍ਹਾਂ ਸ਼ਬਦਾਂ ਦੀ ਵਰਤੋਂ ਨਹੀਂ ਕਰਦੇ ਜੋ ਸਾਨੂੰ ਮਨੁੱਖਾਂ ਦੀ ਸਿਆਣਪ ਵੱਲੋਂ ਸਿਖਾਏ ਗਏ ਹਨ। ਆਤਮਕ ਚੀਜ਼ਾਂ ਦੀ ਵਿਆਖਿਆ ਲਈ ਆਤਮਕ ਸ਼ਬਦਾਂ ਦੀ ਵਰਤੋਂ ਕਰਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਇਨ੍ਹਾਂ ਗੱਲਾਂ ਨੂੰ ਮਨੁੱਖੀ ਗਿਆਨ ਦੇ ਸ਼ਬਦਾਂ ਨਾਲ ਨਹੀਂ ਸਗੋਂ ਆਤਮਾ ਦੇ ਦੱਸੇ ਹੋਏ ਸ਼ਬਦਾਂ ਨਾਲ ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اسی ایہناں گلّاں نُوں اوہناں لفظاں وِچ نئیں بیان کر دے۔ جیہڑے اِنسانی حِکمت نال سانُوں سِکھائے گئے ہون۔ سگوں اوہناں لفظاں وِچ جیہڑے رُوح سِکھائے نیں۔ تے رُوحانی گلّاں نُوں رُوحانی گلّاں نال جاچنے آں۔
Punjabi Standard Bible (Punjabi Standard Bible) 2023
ਉਨ੍ਹਾਂ ਹੀ ਗੱਲਾਂ ਨੂੰ ਅਸੀਂ ਮਨੁੱਖਾਂ ਦੀਆਂ ਸਿਖਾਈਆਂ ਗਿਆਨ ਦੀਆਂ ਗੱਲਾਂ ਰਾਹੀਂ ਨਹੀਂ, ਸਗੋਂ ਆਤਮਾ ਦੀਆਂ ਸਿਖਾਈਆਂ ਗੱਲਾਂ ਰਾਹੀਂ ਆਤਮਕ ਗੱਲਾਂ ਦੀ ਤੁਲਨਾ ਆਤਮਕ ਗੱਲਾਂ ਨਾਲ ਕਰਦੇ ਹਾਂ।