1 Corinthians 2:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਵਿਅਕਤੀ ਜਿਹੜਾ ਆਤਮਕ ਨਹੀਂ ਹੈ, ਉਹ ਗੱਲਾਂ ਨਹੀਂ ਸਮਝ ਸੱਕਦਾ ਜਿਹੜੀਆਂ ਪਰਮੇਸ਼ੁਰ ਦੇ ਆਤਮਾ ਵੱਲੋਂ ਆਉਂਦੀਆਂ ਹਨ। ਉਹ ਸੋਚਦਾ ਹੈ ਕਿ ਉਹ ਗੱਲਾਂ ਮੂਰੱਖਮਈ ਹਨ। ਅਜਿਹਾ ਵਿਅਕਤੀ ਆਤਮਾ ਦੀਆਂ ਗੱਲਾਂ ਨਹੀਂ ਸਮਝ ਸੱਕਦਾ ਕਿਉਂਕਿ ਅਜਿਹੀਆਂ ਗੱਲਾਂ ਸਿਰਫ਼ ਆਤਮਕ ਤੌਰ ਤੇ ਹੀ ਸਮਝੀਆਂ ਜਾ ਸੱਕਦੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਸ ਨੂੰ ਪਰਮੇਸ਼ਰ ਦਾ ਆਤਮਾ ਨਹੀਂ ਮਿਲਿਆ ਉਹ ਪਰਮੇਸ਼ਰ ਦੇ ਆਤਮਾ ਦੀਆਂ ਗੱਲਾਂ ਨਹੀਂ ਮੰਨਦਾ । ਉਸ ਦੇ ਲਈ ਉਹ ਸਭ ਮੂਰਖਤਾ ਦੀਆਂ ਗੱਲਾਂ ਹਨ । ਉਹ ਉਹਨਾਂ ਨੂੰ ਨਹੀਂ ਸਮਝ ਸਕਦਾ ਕਿਉਂਕਿ ਉਹਨਾਂ ਨੂੰ ਕੇਵਲ ਆਤਮਿਕ ਤੌਰ ਤੇ ਹੀ ਸਮਝਿਆ ਜਾ ਸਕਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਰੀਰਕ ਵਿਅਕਤੀ ਉਹਨਾਂ ਗੱਲਾਂ ਨੂੰ ਕਬੂਲ ਨਹੀਂ ਕਰਦਾ ਜਿਹੜੀਆਂ ਪਰਮੇਸ਼ਵਰ ਦੇ ਆਤਮਾ ਵੱਲੋਂ ਹੁੰਦੀਆਂ ਹਨ, ਕਿਉਂ ਜੋ ਉਹ ਉਸਦੇ ਲਈ ਮੂਰਖਤਾਈ ਹੁੰਦੀਆਂ ਹਨ, ਅਤੇ ਉਹ ਉਹਨਾਂ ਨੂੰ ਨਹੀਂ ਸਮਝ ਸਕਦਾ ਕਿਉਂਕਿ ਉਹ ਸਿਰਫ ਪਵਿੱਤਰ ਆਤਮਾ ਦੁਆਰਾ ਸਮਝੀਆਂ ਜਾਂਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪ੍ਰਾਣਿਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ ਕਿਉਂ ਜੋ ਉਹ ਉਸ ਦੇ ਲੇਖੇ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਜਾਣ ਸੱਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਜਾਚ ਕਰੀਦੀ ਹੈ
Punjabi ERV
ਉਹ ਵਿਅਕਤੀ ਜਿਹਡ਼ਾ ਆਤਮਕ ਨਹੀਂ ਹੈ, ਉਹ ਗੱਲਾਂ ਨਹੀਂ ਸਮਝ ਸਕਦਾ ਜਿਹਡ਼ੀਆਂ ਪਰਮੇਸ਼ੁਰ ਦੇ ਆਤਮੇ ਵੱਲੋਂ ਆਉਂਦੀਆਂ ਹਨ। ਉਹ ਸੋਚਦਾ ਹੈ ਕਿ ਉਹ ਗੱਲਾਂ ਮੂਰਖਮਈ ਹਨ। ਅਜਿਹਾ ਵਿਅਕਤੀ ਆਤਮਾ ਦੀਆਂ ਗੱਲਾਂ ਨਹੀਂ ਸਮਝ ਸਕਦਾ ਕਿਉਂਕਿ ਅਜਿਹੀਆਂ ਗੱਲਾਂ ਸਿਰਫ਼ ਆਤਮਕ ਤੌਰ ਤੇ ਹੀ ਸਮਝੀਆਂ ਜਾ ਸਕਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸਰੀਰਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਸਮਝ ਸਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਪਰਖ਼ ਕੀਤੀ ਜਾਂਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر نفس دا بندہ خُدا دے رُوح دِیاں گلّاں نئیں مَندا کیوں جو اوہ اوہدے بھانیں مُورکھ دِیاں گلّاں نیں۔ تے اوہ اوہناں نُوں سمجھ نئیں سکدا اے۔ کیوں جو اوہ رُوحانی طرح پرکھیاں جاندِیاں نیں۔
Punjabi Standard Bible (Punjabi Standard Bible) 2023
ਪਰ ਸਰੀਰਕ ਮਨੁੱਖ ਪਰਮੇਸ਼ਰ ਦੇ ਆਤਮਾ ਦੀਆਂ ਗੱਲਾਂ ਗ੍ਰਹਿਣ ਨਹੀਂ ਕਰਦਾ, ਕਿਉਂਕਿ ਉਹ ਉਸ ਦੇ ਲਈ ਮੂਰਖਤਾ ਹਨ ਅਤੇ ਉਹ ਉਨ੍ਹਾਂ ਨੂੰ ਜਾਣ ਨਹੀਂ ਸਕਦਾ, ਕਿਉਂ ਜੋ ਉਨ੍ਹਾਂ ਨੂੰ ਆਤਮਕ ਰੀਤੀ ਨਾਲ ਜਾਂਚਿਆ ਜਾਂਦਾ ਹੈ।