1 Corinthians 2:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੀਆਂ ਗੱਲਾਂ ਅਤੇ ਮੇਰਾ ਪ੍ਰਚਾਰ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਸੂਝ ਦੇ ਸ਼ਬਦ ਨਹੀਂ ਸਨ। ਪਰ ਮੇਰੀ ਸਿੱਖਿਆ ਦਾ ਪ੍ਰਮਾਣ ਉਹ ਸ਼ਕਤੀ ਹੈ ਜੋ ਪਵਿੱਤਰ ਆਤਮਾ ਤੋਂ ਪ੍ਰਾਪਤ ਕੀਤੀ ਗਈ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਮੇਰਾ ਸੰਦੇਸ਼ ਅਤੇ ਮੇਰਾ ਸ਼ੁਭ ਸਮਾਚਾਰ ਦਾ ਪ੍ਰਚਾਰ ਕਿਸੇ ਵੀ ਤਰ੍ਹਾਂ ਮਨੁੱਖੀ ਬੁੱਧੀ ਤੋਂ ਨਹੀਂ ਸਨ ਸਗੋਂ ਇਸ ਦਾ ਆਧਾਰ ਪਰਮੇਸ਼ਰ ਦਾ ਆਤਮਾ ਅਤੇ ਸਮਰੱਥਾ ਦਾ ਸਬੂਤ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਰਾ ਬਚਨ ਅਤੇ ਪ੍ਰਚਾਰ ਮਨੁੱਖਾਂ ਦੇ ਗਿਆਨ ਭਰੇ ਸ਼ਬਦਾ ਦਾ ਨਹੀਂ ਪਰ ਪਰਮੇਸ਼ਵਰ ਦੇ ਆਤਮਾ ਅਤੇ ਸਮਰੱਥਾ ਦੇ ਪਰਮਾਣ ਨਾਲ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੇਰਾ ਬਚਨ ਅਤੇ ਮੇਰਾ ਪਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪਰਮਾਣ ਨਾਲ ਸੀ
Punjabi ERV
ਮੇਰੀਆਂ ਗੱਲਾਂ ਅਤੇ ਮੇਰਾ ਪ੍ਰਚਾਰ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਸੂਝ ਦੇ ਸ਼ਬਦ ਨਹੀਂ ਸਨ। ਪਰ ਮੇਰੀ ਸਿਖਿਆ ਦਾ ਪ੍ਰਮਾਣ ਉਹ ਸ਼ਕਤੀ ਹੈ ਜੋ ਪਵਿੱਤਰ ਆਤਮਾ ਤੋਂ ਪ੍ਰਾਪਤ ਕੀਤੀ ਗਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੇਰਾ ਬਚਨ, ਮੇਰਾ ਪ੍ਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪ੍ਰਮਾਣ ਨਾਲ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے میرے کلام تے میری منادی وِچ دنائی دِیاں پَرچا لین والِیاں گلّاں نئیں سن سگوں اوہ رُوح تے قُدرت نال ثابت ہوندیاں سن۔
Punjabi Standard Bible (Punjabi Standard Bible) 2023
ਅਤੇ ਮੇਰੇ ਸ਼ਬਦਾਂ ਅਤੇ ਮੇਰੇ ਪ੍ਰਚਾਰ ਵਿੱਚ ਗਿਆਨ ਦੀਆਂ ਲੁਭਾਉਣ ਵਾਲੀਆਂ ਗੱਲਾਂ ਨਹੀਂ, ਸਗੋਂ ਆਤਮਾ ਅਤੇ ਸਮਰੱਥਾ ਦਾ ਪ੍ਰਗਟਾਵਾ ਸੀ,