1 Corinthians 2:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਆਤਮਕ ਤੌਰ ਤੇ ਪ੍ਰੌਢ਼ ਲੋਕਾਂ ਨੂੰ ਸਿਆਣਪ ਵੀ ਸਿੱਖਾਉਂਦੇ ਹਾਂ, ਪਰ ਉਹ ਸਿਆਣਪ ਇਸ ਦੁਨੀਆਂ ਦੇ ਨਾਲ ਸੰਬੰਧਿਤ ਨਹੀਂ ਹੈ। ਇਹ ਇਸ ਦੁਨੀਆਂ ਦੇ ਹਾਕਮਾਂ ਦੀ ਸਿਆਣਪ ਨਹੀਂ ਹੈ। ਉਨ੍ਹਾਂ ਹਾਕਮਾਂ ਦੀ ਸਿਆਣਪ ਨਸ਼ਟ ਹੋ ਰਹੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹਾਂ, ਅਸੀਂ ਉਹਨਾਂ ਦੇ ਨਾਲ ਜੋ ਆਤਮਿਕ ਤੌਰ ਤੇ ਸਮਝਦਾਰ ਹੋ ਚੁੱਕੇ ਹਾਂ, ਗਿਆਨ ਦੀਆਂ ਗੱਲਾਂ ਕਰਦੇ ਹਾਂ ਪਰ ਇਹ ਗਿਆਨ ਇਸ ਸੰਸਾਰ ਦਾ ਨਹੀਂ ਹੈ ਅਤੇ ਨਾ ਹੀ ਇਸ ਸੰਸਾਰ ਦੇ ਹਾਕਮਾਂ ਦਾ ਹੈ ਜੋ ਨਾਸ਼ ਹੋ ਰਹੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਾਲਾਂਕਿ, ਅਸੀਂ ਸਿਆਣਿਆ ਲੋਕਾਂ ਨੂੰ ਗਿਆਨ ਦਾ ਸੰਦੇਸ਼ ਸੁਣਾਉਂਦੇ ਹਾਂ, ਪਰ ਇਹ ਗਿਆਨ ਨਾ ਇਸ ਯੁੱਗ ਦਾ ਅਤੇ ਨਾ ਇਸ ਯੁੱਗ ਦੇ ਸ਼ਾਸਕਾਂ ਦਾ ਹੈ, ਜਿਹੜੇ ਨਾਸ਼ ਹੋ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਅਸੀਂ ਸਿਆਣਿਆਂ ਦੇ ਅੱਗੇ ਗਿਆਨ ਸੁਣਾਉਂਦੇ ਹਾਂ ਪਰ ਉਹ ਗਿਆਨ ਨਹੀਂ ਜੋ ਇਸ ਜੁੱਗ ਦਾ ਹੋਵੇ ਅਤੇ ਨਾ ਇਸ ਜੁੱਗ ਦੇ ਹਾਕਮਾਂ ਦਾ ਜਿਹੜੇ ਨਾਸ ਹੋ ਰਹੇ ਹਨ
Punjabi ERV
ਅਸੀਂ ਆਤਮਕ ਤੌਰ ਤੇ ਪ੍ਰੌਢ਼ ਲੋਕਾਂ ਨੂੰ ਸਿਆਣਪ ਵੀ ਸਿਖਾਉਂਦੇ ਹਾਂ, ਪਰ ਉਹ ਸਿਆਣਪ ਇਸ ਦੁਨੀਆਂ ਦੇ ਨਾਲ ਸੰਬੰਧਿਤ ਨਹੀਂ ਹੈ। ਇਹ ਇਸ ਦੁਨੀਆਂ ਦੇ ਹਾਕਮਾਂ ਦੀ ਸਿਆਣਪ ਨਹੀਂ ਹੈ। ਉਨ੍ਹਾਂ ਹਾਕਮਾਂ ਦੀ ਸਿਆਣਪ ਨਸ਼ਟ ਹੋ ਰਹੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਅਸੀਂ ਸਿਆਣਿਆਂ ਦੇ ਅੱਗੇ ਗਿਆਨ ਦੀਆਂ ਗੱਲਾਂ ਸੁਣਾਉਂਦੇ ਹਾਂ, ਇਹ ਗਿਆਨ ਇਸ ਜੁੱਗ ਦਾ ਅਤੇ ਨਾ ਇਸ ਜੁੱਗ ਦੇ ਹਾਕਮਾਂ ਦਾ ਹੈ ਜਿਹੜੇ ਨਾਸ ਹੋ ਰਹੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر وی سیانیاں وِچ اسی حِکمت دِیاں گلّاں کرنے آں۔ پر ایس دُنیا دی تے ایس جہان دے ناس ہون والیاں سرداراں دی حِکمت نئیں۔
Punjabi Standard Bible (Punjabi Standard Bible) 2023
ਤਾਂ ਵੀ ਅਸੀਂ ਸਮਝਦਾਰਾਂ ਵਿੱਚ ਗਿਆਨ ਦੀਆਂ ਗੱਲਾਂ ਸੁਣਾਉਂਦੇ ਹਾਂ, ਪਰ ਇਸ ਯੁਗ ਦਾ ਗਿਆਨ ਨਹੀਂ ਅਤੇ ਨਾ ਹੀ ਇਸ ਯੁਗ ਦੇ ਹਾਕਮਾਂ ਦਾ ਜਿਹੜੇ ਨਾਸ ਹੋਣ ਵਾਲੇ ਹਨ,