1 Corinthians 2:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਿਵੇਂ ਕਿ ਇਹ ਪੋਥੀਆਂ ਵਿੱਚ ਲਿਖਿਆ ਹੈ; “ਕਿਸੇ ਅੱਖ ਨੇ ਨਹੀਂ ਦੇਖਿਆ, ਕਿਸੇ ਕੰਨ ਨੇ ਨਹੀਂ ਸੁਣਿਆ, ਕਿਸੇ ਵਿਅਕਤੀ ਨੇ ਕਲਪਨਾ ਨਹੀਂ ਕੀਤੀ ਕਿ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਕੀ ਕੁਝ ਤਿਆਰ ਕੀਤਾ ਹੈ ਜੋ ਉਸ ਨੂੰ ਪਿਆਰ ਕਰਦੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਿਸ ਤਰ੍ਹਾਂ ਪਵਿੱਤਰ-ਗ੍ਰੰਥ ਵਿੱਚ ਇਹ ਲਿਖਿਆ ਹੋਇਆ ਹੈ: “ਜਿਸ ਨੂੰ ਕਿਸੇ ਮਨੁੱਖ ਨੇ ਕਦੀ ਨਹੀਂ ਦੇਖਿਆ, ਜਿਸ ਨੂੰ ਕਿਸੇ ਮਨੁੱਖ ਨੇ ਕਦੀ ਨਹੀਂ ਸੁਣਿਆ, ਉਹ ਹੀ ਪਰਮੇਸ਼ਰ ਨੇ ਆਪਣੇ ਪਿਆਰ ਕਰਨ ਵਾਲਿਆਂ ਦੇ ਲਈ ਤਿਆਰ ਕੀਤਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰੰਤੂ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਉਹ ਵਸਤਾਂ ਜਿਹੜੀਆਂ ਨਾ ਕਦੇ ਅੱਖਾਂ ਨਾਲ ਵੇਖੀਆਂ, ਨਾ ਕਦੇ ਕੰਨਾ ਨਾਲ ਸੁਣੀਆਂ, ਅਤੇ ਨਾ ਹੀ ਕਦੇ ਮਨੁੱਖ ਦੇ ਮਨ ਵਿੱਚ ਆਈਆਂ,” ਜਿਹੜੀਆਂ ਪਰਮੇਸ਼ਵਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਜਿਵੇਂ ਲਿਖਿਆ ਹੋਇਆ ਹੈ - ਜਿਹੜੀਆਂ ਵਸਤਾਂ ਅੱਖੀਂ ਨਾ ਵੇਖੀਆਂ, ਨਾ ਕੰਨ੍ਹੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪ੍ਰੇਮੀਆਂ ਲਈ ਤਿਆਰ ਕੀਤੀਆਂ, -
Punjabi ERV
ਪਰ ਜਿਵੇਂ ਕਿ ਇਹ ਪੋਥੀਆਂ ਵਿੱਚ ਲਿਖਿਆ ਹੈ; “ਕਿਸੇ ਅੱਖ ਨੇ ਨਹੀਂ ਦੇਖਿਆ, ਕਿਸੇ ਕੰਨ ਨੇ ਨਹੀਂ ਸੁਣਿਆ, ਕਿਸੇ ਵਿਅਕਤੀ ਨੇ ਕਲਪਨਾ ਨਹੀਂ ਕੀਤੀ ਕਿ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਕੀ ਕੁਝ ਤਿਆਰ ਕੀਤਾ ਹੈ ਜੋ ਉਸਨੂੰ ਪਿਆਰ ਕਰਦੇ ਹਨ।” ।,’ ਯਸਾਯਾਹ 64:4
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں جیویں لِکھیا اے۔ اوسے طرح ہویا پئی جیہڑیاں شیواں نا اَکھّیاں ویکھیاں نا کنّاں سُنیاں نا بندیاں دے دِلاں وِچ آئِیاں۔ جِنّیاں شیواں خُدا نے اپنے پیار کرن والیاں لئی تیار کر دِتّیاں۔
Punjabi Standard Bible (Punjabi Standard Bible) 2023
ਪਰ ਜਿਵੇਂ ਲਿਖਿਆ ਹੈ: ਜੋ ਗੱਲਾਂ ਅੱਖਾਂ ਨੇ ਨਹੀਂ ਵੇਖੀਆਂ ਅਤੇ ਕੰਨਾਂ ਨੇ ਨਹੀਂ ਸੁਣੀਆਂ ਅਤੇ ਨਾ ਹੀ ਮਨੁੱਖ ਦੇ ਮਨ ਵਿੱਚ ਆਈਆਂ, ਉਹੀ ਹਨ ਜੋ ਪਰਮੇਸ਼ਰ ਨੇ ਆਪਣੇ ਪ੍ਰੇਮ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ।