1 Corinthians 3:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ ਪਹਿਲਾਂ ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲਾਂ ਨਹੀਂ ਸੀ ਕਰ ਸੱਕਦਾ ਜਿਵੇਂ ਮੈਂ ਆਤਮਕ ਲੋਕਾਂ ਨਾਲ ਗੱਲਾਂ ਕਰਦਾ ਹਾਂ। ਮੈਨੂੰ ਤੁਹਾਡੇ ਨਾਲ ਇਵੇਂ ਗੱਲ ਕਰਨੀ ਪੈਂਦੀ ਸੀ ਜਿਵੇਂ ਮੈਂ ਦੁਨਿਆਵੀ ਲੋਕਾਂ ਨਾਲ ਗੱਲ ਕਰ ਰਿਹਾ ਹੋਵਾਂ—ਜਿਵੇਂ ਕਿ ਮਸੀਹ ਦੇ ਰਾਹ ਉੱਤੇ ਤੁਸੀਂ ਨਿਆਣੇ ਹੋਵੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲ ਬਾਤ ਨਹੀਂ ਕਰ ਸਕਿਆ, ਜਿਸ ਤਰ੍ਹਾਂ ਕਿ ਆਤਮਿਕ ਲੋਕਾਂ ਨਾਲ ਕੀਤੀ ਜਾਂਦੀ ਹੈ, ਸਗੋਂ ਮੈਂ ਤੁਹਾਨੂੰ ਮਸੀਹੀ ਵਿਸ਼ਵਾਸ ਵਿੱਚ ਅਜੇ ਦੁੱਧ ਪੀਂਦੇ ਬੱਚੇ ਸਮਝ ਕੇ, ਇਸ ਤਰ੍ਹਾਂ ਗੱਲ ਬਾਤ ਕਰਦਾ ਹਾਂ ਜਿਸ ਤਰ੍ਹਾਂ ਕਿ ਇਸ ਸੰਸਾਰ ਦੇ ਆਮ ਲੋਕਾਂ ਨਾਲ ਕੀਤੀ ਜਾਂਦੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਭਰਾਵੋ ਅਤੇ ਭੈਣੋ, ਮੈਂ ਤੁਹਾਡੇ ਨਾਲ ਉਸ ਤਰ੍ਹਾਂ ਗੱਲ ਨਾ ਕਰ ਸਕਿਆ ਜਿਵੇਂ ਆਤਮਿਕ ਲੋਕਾਂ ਨਾਲ ਕੀਤੀ ਜਾਂਦੀ ਹੈ, ਪਰ ਮੈ ਤੁਹਾਡੇ ਨਾਲ ਇਵੇਂ ਗੱਲ ਕਰਦਾ ਹਾਂ ਜਿਵੇਂ ਸਰੀਰਕ ਲੋਕਾਂ ਨਾਲ ਕੀਤੀ ਜਾਂਦੀ ਹੈ ਜੋ ਅਜੇ ਮਸੀਹ ਵਿੱਚ ਨਿਆਣੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਮੈਂ ਤੁਹਾਡੇ ਨਾਲ ਐੱਦਾਂ ਨਾ ਬੋਲ ਸੱਕਿਆ ਜਿੱਦਾਂ ਆਤਮਕਾਂ ਨਾਲ ਸਗੋਂ ਜਿੱਦਾਂ ਸਰੀਰਿਕਾਂ ਨਾਲ ਬੋਲੀਦਾ ਹੈ। ਹਾਂ, ਜਿੱਦਾਂ ਉਨ੍ਹਾਂ ਨਾਲ ਜਿਹੜੇ ਮਸੀਹ ਵਿੱਚ ਨਿਆਣੇ ਹਨ
Punjabi ERV
ਭਰਾਵੋ ਅਤੇ ਭੈਣੋ ਪਹਿਲਾਂ ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲਾਂ ਨਹੀਂ ਸੀ ਕਰ ਸਕਦਾ ਜਿਵੇਂ ਮੈਂ ਆਤਮਕ ਲੋਕਾਂ ਨਾਲ ਗੱਲਾਂ ਕਰਦਾ ਹਾਂ। ਮੈਨੂੰ ਤੁਹਾਡੇ ਨਾਲ ਇਵੇਂ ਗੱਲ ਕਰਨੀ ਪੈਂਦੀ ਸੀ ਜਿਵੇਂ ਮੈਂ ਦੁਨਿਆਵੀ ਲੋਕਾਂ ਨਾਲ ਗੱਲ ਕਰ ਰਿਹਾ ਹੋਵਾਂ - ਜਿਵੇਂ ਕਿ ਮਸੀਹ ਦੇ ਰਾਹ ਉੱਤੇ ਤੁਸੀਂ ਨਿਆਣੇ ਹੋਵੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲ ਨਾ ਕਰ ਸਕਿਆ ਜਿਵੇਂ ਆਤਮਿਕ ਲੋਕਾਂ ਨਾਲ ਸਗੋਂ ਜਿਵੇਂ ਸੰਸਾਰੀ ਲੋਕਾਂ ਨਾਲ ਗੱਲ ਕਰੀਦੀ ਹੈ। ਹਾਂ, ਜਿਵੇਂ ਉਹਨਾਂ ਨਾਲ ਜਿਹੜੇ ਮਸੀਹ ਵਿੱਚ ਨਿਆਣੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بھراؤ! مَیں تُہاڈے نال ایس طرح کلام نا کر سکیا جیویں رُوحانِیاں نال سگوں جیویں جسمانِیاں نال تے اوہناں نال جیہڑے مسِیح وِچ نِیانے نیں۔
Punjabi Standard Bible (Punjabi Standard Bible) 2023
ਹੇ ਭਾਈਓ, ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲਾਂ ਨਾ ਕਰ ਸਕਿਆ ਜਿਵੇਂ ਆਤਮਕ ਲੋਕਾਂ ਨਾਲ, ਸਗੋਂ ਇਸ ਤਰ੍ਹਾਂ ਜਿਵੇਂ ਸਰੀਰਕ ਲੋਕਾਂ ਨਾਲ ਅਰਥਾਤ ਉਨ੍ਹਾਂ ਨਾਲ ਜਿਹੜੇ ਮਸੀਹ ਵਿੱਚ ਬਾਲਕ ਹਨ।